ਪੜਚੋਲ ਕਰੋ
(Source: ECI/ABP News)
'ਪਦਮਾਵਤੀ' ਮਗਰੋਂ 'ਗੇਮਜ਼ ਆਫ ਅਯੋਧਿਆ' 'ਤੇ ਤਲਵਾਰ

ਨਵੀਂ ਦਿੱਲੀ: ਫਿਲਮ 'ਪਦਮਾਵਤੀ' ਦਾ ਮਾਮਲਾ ਹਾਲੇ ਠੰਢਾ ਨਹੀਂ ਹੋਇਆ ਸੀ ਤੇ ਬਾਬਰੀ ਮਸਜਿਦ ਕਾਂਡ ਦੀ ਕਹਾਣੀ ਬਿਆਨ ਕਰਨ ਵਾਲੀ ਫਿਲਮ 'ਗੇਮਜ਼ ਆਫ ਅਯੋਧਿਆ' ਦੀ ਰਿਲੀਜ਼ ਖਿਲਾਫ ਵਿਰੋਧੀਆਂ ਨੇ ਆਵਾਜ਼ ਉਠਾਈ ਹੈ। ਇਹ ਫਿਲਮ 8 ਦਸੰਬਰ ਨੂੰ ਰਿਲੀਜ਼ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਸੰਘ ਦੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਫਿਲਮ ਦੇ ਵਿਰੋਧ ਵਿੱਚ ਉੱਤਰ ਆਏ। ਦਰਅਸਲ ਉਨ੍ਹਾਂ ਦਾ ਮੰਨਣਾ ਹੈ ਕਿ ਫ਼ਿਲਮ ਵਿੱਚ ਹਿੰਦੂਆਂ ਨੂੰ ਧੋਖੇ ਨਾਲ ਭਗਵਾਨ ਰਾਮ ਦੀ ਮੂਰਤੀ ਸਥਾਪਤ ਕਰਦੇ ਦਿਖਾਇਆ ਗਿਆ ਹੈ।
ਇਸ ਦੇ ਨਾਲ ਹੀ ਵਿਸ਼ਵ ਹਿੰਦੂ ਪ੍ਰਸ਼ਿਦ ਨੇ ਫਿਲਮ ਤੋਂ ਸਸਤੀ ਪ੍ਰਸਿੱਧੀ ਹਾਸਲ ਕਰਨ ਦੀ ਕੋਸ਼ਿਸ਼ ਦੱਸਿਆ ਹੈ। ਫਿਲਮ ਦੀ ਰਿਲੀਜ਼ ਕਰਨ ਦਾ ਵਿਰੋਧ ਕਰਨ ਵਾਲੇ ਲੋਕਾਂ ਨੇ ਇਹ ਕਿਹਾ ਕਿ ਜੇ ਫਿਲਮ ਰਿਲੀਜ਼ ਹੋਏ ਤਾਂ ਉਹ ਸੜਕਾਂ ਤੇ ਉੱਤਰ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਭਰ ਵਿੱਚ ਇਸ ਫਿਲਮ ਖਿਲਾਫ ਅੰਦੋਲਨ ਕਰਨ ਦੀ ਧਮਕੀ ਵੀ ਦਿੱਤੀ ਹੈ।
ਫਿਲਮ ਉੱਪਰ ਇਲਜ਼ਾਮ ਲੱਗੇ ਹਨ ਕਿ ਬਾਬਰੀ ਮਸਜਿਦ ਦੇ ਇਤਿਹਾਸ ਨਾਲ ਛੇੜ-ਛੜ ਕੀਤੀ ਗਈ ਹੈ ਜਿਸ ਨਾਲ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਫਿਲਮ ਦੇ ਨਿਰਦੇਸ਼ਕ ਸੁਨੀਲ ਸਿੰਘ ਨੇ ਕਿਹਾ ਕਿ ਫਿਲਮ ਨੂੰ ਇੱਕ ਪ੍ਰੇਮ ਕਹਾਣੀ ਦੇ ਨਾਲ ਜੋੜ ਕੇ ਬਾਬਰੀ ਮਸਜਿਦ ਨੂੰ ਢਾਉਣ ਦਾ ਅਸਲੀ ਕਾਰਨ ਦੱਸਣ ਦੀ ਕੋਸ਼ਿਸ਼ ਕੀਤੀ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
