Aasif Khan Suffered Heart Attack: ਪੰਚਾਇਤ ਵਿੱਚ ਜਵਾਈ ਬਣ ਕੇ ਮਸ਼ਹੂਰ ਹੋਣ ਵਾਲੇ ਆਸਿਫ ਖਾਨ ਨੂੰ ਹਾਰਟ ਅਟੈਕ ਆ ਗਿਆ ਹੈ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਦਾਕਾਰ 36 ਘੰਟਿਆਂ ਤੋਂ ਹਸਪਤਾਲ ਵਿੱਚ ਸਨ, ਜਿਸ ਬਾਰੇ ਉਨ੍ਹਾਂ ਨੇ ਖੁਦ ਜਾਣਕਾਰੀ ਦਿੱਤੀ ਹੈ। ਆਸਿਫ ਖਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਠੀਕ ਹੈ ਅਤੇ ਉਹ ਹੌਲੀ-ਹੌਲੀ ਠੀਕ ਹੋ ਰਹੇ ਹਨ।
ਆਸਿਫ਼ ਖਾਨ ਨੇ ਇੰਸਟਾਗ੍ਰਾਮ 'ਤੇ ਦੋ ਪੋਸਟ ਸਾਂਝੀਆਂ ਕੀਤੀਆਂ ਹਨ। ਪਹਿਲੀ ਸਟੋਰੀ ਵਿੱਚ, ਉਨ੍ਹਾਂ ਨੇ ਲਿਖਿਆ - 'ਪਿਛਲੇ 36 ਘੰਟਿਆਂ ਤੋਂ ਇਹ ਦੇਖਣ ਤੋਂ ਬਾਅਦ, ਮੈਨੂੰ ਅਹਿਸਾਸ ਹੋਇਆ ਕਿ ਜ਼ਿੰਦਗੀ ਕਿੰਨੀ ਛੋਟੀ ਹੈ। ਕਦੇ ਵੀ ਇੱਕ ਦਿਨ ਨੂੰ ਹਲਕੇ ਵਿੱਚ ਨਾ ਲਓ। ਸਭ ਕੁਝ ਇੱਕ ਪਲ ਵਿੱਚ ਬਦਲ ਸਕਦਾ ਹੈ। ਤੁਹਾਡੇ ਕੋਲ ਜੋ ਵੀ ਹੈ ਅਤੇ ਤੁਸੀਂ ਜੋ ਵੀ ਹੋ, ਉਸ ਲਈ ਸ਼ੁਕਰਗੁਜ਼ਾਰ ਰਹੋ। ਯਾਦ ਰੱਖੋ ਕਿ ਤੁਹਾਡੇ ਲਈ ਸਭ ਤੋਂ ਵੱਧ ਮਾਇਨੇ ਰੱਖਣ ਵਾਲਾ ਕੌਣ ਹੈ ਅਤੇ ਹਮੇਸ਼ਾ ਉਸ ਦੀ ਕਦਰ ਕਰੋ। ਜ਼ਿੰਦਗੀ ਇੱਕ ਤੋਹਫ਼ਾ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ।'
ਦੂਜੀ ਸਟੋਰੀ ਸਾਂਝਿਆਂ ਕਰਦਿਆਂ ਹੋਇਆਂ ਆਸਿਫ਼ ਖਾਨ ਨੇ ਆਪਣੀ ਸਿਹਤ ਨੂੰ ਲੈਕੇ ਅਪਡੇਟ ਦਿੱਤਾ ਹੈ। ਉਨ੍ਹਾਂ ਦੱਸਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਹ ਠੀਕ ਹੋ ਰਹੇ ਹਨ। ਆਸਿਫ਼ ਨੇ ਲਿਖਿਆ- 'ਪਿਛਲੇ ਕੁਝ ਘੰਟਿਆਂ ਵਿੱਚ, ਮੇਰੀ ਸਿਹਤ ਠੀਕ ਨਹੀਂ ਸੀ ਅਤੇ ਮੈਨੂੰ ਹਸਪਤਾਲ ਵਿੱਚ ਦਾਖਲ ਹੋਣਾ ਪਿਆ। ਹੁਣ ਮੈਨੂੰ ਇਹ ਦੱਸਦਿਆਂ ਹੋਇਆਂ ਖੁਸ਼ੀ ਹੋ ਰਹੀ ਹੈ ਕਿ ਮੈਂ ਠੀਕ ਹੋ ਰਿਹਾ ਹਾਂ ਅਤੇ ਪਹਿਲਾਂ ਨਾਲੋਂ ਬਹੁਤ ਬਿਹਤਰ ਮਹਿਸੂਸ ਕਰ ਰਿਹਾ ਹਾਂ। ਤੁਹਾਡੇ ਸਾਰਿਆਂ ਦੇ ਪਿਆਰ, ਚਿੰਤਾ ਅਤੇ ਸ਼ੁਭਕਾਮਨਾਵਾਂ ਲਈ ਦਿਲੋਂ ਧੰਨਵਾਦ। ਤੁਹਾਡਾ ਸਪੋਰਟ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਮੈਂ ਬਹੁਤ ਜਲਦੀ ਵਾਪਸ ਆਵਾਂਗਾ। ਉਦੋਂ ਤੱਕ ਮੈਨੂੰ ਆਪਣੀਆਂ ਦੁਆਵਾਂ ਅਤੇ ਯਾਦਾਂ ਵਿੱਚ ਰੱਖਣ ਲਈ ਧੰਨਵਾਦ।'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।