Parineeti Raghav Wedding Inside Glimpses: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੋਹਾਂ ਦਾ ਵਿਆਹ ਉਦੈਪੁਰ ਦੇ ਲੀਲਾ ਪੈਲੇਸ 'ਚ ਹੋਇਆ ਅਤੇ ਹੁਣ ਉਹ ਪਤੀ-ਪਤਨੀ ਬਣ ਗਏ ਹਨ। ਜੋੜੇ ਨੇ ਉੱਚ ਸੁਰੱਖਿਆ ਹੇਠ ਵਿਆਹ ਅਤੇ ਇਸ ਨਾਲ ਜੁੜੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਵਿਆਹ ਤੋਂ ਪਹਿਲਾਂ, ਕਿਸੇ ਵੀ ਫੰਕਸ਼ਨ ਤੋਂ ਜੋੜੇ ਦੀ ਝਲਕ ਪਾਉਣਾ ਬਹੁਤ ਮੁਸ਼ਕਲ ਹੋ ਗਿਆ ਸੀ। ਇਸ ਵਿਚਾਲੇ ਹੁਣ ਲਗਾਤਾਰ ਕਈ ਵੀਡੀਓ ਅਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। 


ਪੰਜਾਬੀ ਗਾਇਕ ਨਵਰਾਜ ਹੰਸ ਨੇ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਸੰਗੀਤ ਸਮਾਰੋਹ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਪੋਸਟ ਨੂੰ ਡਿਲੀਟ ਕਰ ਦਿੱਤਾ। ਹੁਣ ਵਿਆਹ ਤੋਂ ਬਾਅਦ ਰਾਘਵ ਅਤੇ ਪਰਿਣੀਤੀ ਦੇ ਵਿਆਹ ਦੇ ਦਿਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਪਰਿਣੀਤੀ ਦੇ ਪਿਤਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਉਹ ਵਿਆਹ ਦੌਰਾਨ ਰਸਮਾਂ ਨਿਭਾਉਂਦੇ ਨਜ਼ਰ ਆ ਰਹੇ ਹਨ।


ਆਦਿਤਿਆ ਠਾਕਰੇ ਨੇ ਜੋੜੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ 


ਇਸ ਤੋਂ ਇਲਾਵਾ ਰਾਘਵ ਚੱਢਾ ਦੇ ਖਾਸ ਦੋਸਤ ਅਤੇ ਯੁਵਾ ਸੈਨਾ ਦੇ ਪ੍ਰਧਾਨ ਆਦਿਤਿਆ ਠਾਕਰੇ ਨੇ ਵੀ ਇਸ ਜੋੜੇ ਨਾਲ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਤਸਵੀਰ 'ਚ ਆਦਿਤਿਆ ਪਰਿਣੀਤੀ ਅਤੇ ਰਾਘਵ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇੱਕ ਹੋਰ ਤਸਵੀਰ ਵਿੱਚ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨਾਲ ਬੈਠੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਆਦਿਤਿਆ ਨੇ ਲਿਖਿਆ- 'ਤੁਹਾਨੂੰ ਦੋਵਾਂ ਨੂੰ ਬਹੁਤ-ਬਹੁਤ ਵਧਾਈ। ਤੁਹਾਡੇ ਜੀਵਨ ਭਰ ਦੀ ਖੁਸ਼ੀ, ਚੰਗੀ ਸਿਹਤ ਅਤੇ ਪਿਆਰ ਦੀ ਕਾਮਨਾ ਕਰਦਾ ਹਾਂ!






ਪਰਿਣੀਤੀ ਅਤੇ ਰਾਘਵ ਨੇ ਡਾਂਸ ਕੀਤਾ
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਝ ਹੋਰ ਵੀਡੀਓ ਵੀ ਸਾਹਮਣੇ ਆਏ ਸਨ। ਜਿਸ ਵਿੱਚ ਇੱਕ ਵਿੱਚ ਪਰਿਣੀਤੀ ਅਤੇ ਰਾਘਵ ਇਕੱਠੇ ਡਾਂਸ ਕਰਦੇ ਨਜ਼ਰ ਆਏ ਸਨ। ਇੱਕ ਹੋਰ ਵੀਡੀਓ ਵਿੱਚ, ਰਾਘਵ ਚੱਢਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਢੋਲ ਦੀ ਥਾਪ 'ਤੇ ਨੱਚਦੇ ਹੋਏ ਦੇਖਿਆ ਗਿਆ।