Parineeti Chopra- Raghav Chadha Wedding Date: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਆਖਿਰਕਾਰ ਉਹ ਦਿਨ ਆ ਗਿਆ ਹੈ। ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦਾ ਦਿਨ ਤੈਅ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਸਤੰਬਰ ਨੂੰ ਵਿਆਹ ਕਰਨਗੇ। ਪਰਿਣੀਤੀ ਅਤੇ ਰਾਘਵ ਚੱਢਾ ਦੀ ਮੰਗਣੀ 13 ਮਈ 2023 ਨੂੰ ਦਿੱਲੀ ਵਿੱਚ ਹੋਈ ਸੀ। ਹੁਣ ਇਸ ਸਾਲ ਉਹ ਵਿਆਹ ਕਰਨ ਜਾ ਰਹੇ ਹਨ।

ਜਾਣੋ ਕਿੱਥੇ ਹੋਵੇਗਾ ਵਿਆਹ...

ਹਾਲਾਂਕਿ ਵਿਆਹ ਦੀ ਤਰੀਕ ਨੂੰ ਲੈ ਕੇ ਅਧਿਕਾਰਤ ਤੌਰ ਤੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਰਿਣੀਤੀ ਦੀ ਟੀਮ ਨੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ, ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਰਿਣੀਤੀ ਚੋਪੜਾ ਸਤੰਬਰ ਦੇ ਪਹਿਲੇ ਹਫ਼ਤੇ ਵਿੱਚ ਆਪਣੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦੇਵੇਗੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਰਾਜਸਥਾਨ 'ਚ ਹੋਵੇਗਾ। ਇਸ ਤੋਂ ਬਾਅਦ ਗੁਰੂਗ੍ਰਾਮ 'ਚ ਰਿਸੈਪਸ਼ਨ ਹੋਵੇਗਾ।


ਦੱਸ ਦੇਈਏ ਕਿ ਰਾਘਵ ਅਤੇ ਪਰੀ ਦੀ ਮੰਗਣੀ ਵਿੱਚ ਸਿਆਸਤ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਕਈ ਸਿਤਾਰੇ ਸ਼ਾਮਿਲ ਹੋਏ ਸੀ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਖੂਬ ਵਾਇਰਲ ਹੋਈਆਂ ਸੀ। ਹਾਲਾਂਕਿ ਵਿਆਹ ਵਿੱਚ ਕੌਣ-ਕੌਣ ਸ਼ਾਮਿਲ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 


ਵਰਕ ਫਰੰਟ ਦੀ ਗੱਲ ਕਰੀਏ ਤਾਂ ਪਰਿਣੀਤੀ ਇਸ ਸਮੇਂ ਫਿਲਮ 'ਦਿ ਗ੍ਰੇਟ ਇੰਡੀਅਨ ਰੈਸਕਿਊ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ 'ਚ ਉਹ ਅਕਸ਼ੈ ਕੁਮਾਰ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ। ਪਰਿਣੀਤੀ ਅਤੇ ਰਾਘਵ ਚੱਢਾ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਦੋਵੇਂ ਪੁਰਾਣੇ ਦੋਸਤ ਹਨ। ਪਰ ਉਨ੍ਹਾਂ ਵਿਚਕਾਰ ਨੇੜਤਾ 2022 ਤੋਂ ਵਧ ਗਈ।


Read More: Box Office Collection: 'ਗਦਰ 2' ਦੀ ਬੰਪਰ ਕਮਾਈ ਜਾਰੀ, ਅਕਸ਼ੈ ਕੁਮਾਰ ਨੇ 100 ਕਰੋੜ ਦੇ ਕੱਲਬ 'ਚ ਬਾਜ਼ੀ ਮਾਰੀ, ਜਾਣੋ ਹੁਣ ਤੱਕ ਦੀ ਕਮਾਈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।