Parineeti Chopra Raghav chadha at Mahakaleshwar Temple: ਅਦਾਕਾਰਾ ਪਰਿਣੀਤੀ ਚੋਪੜਾ ਆਪਣੇ ਮੰਗੇਤਰ ਰਾਘਵ ਚੱਢਾ ਨਾਲ ਬਾਬਾ ਮਹਾਕਾਲ ਦੇ ਦਰਬਾਰ 'ਚ ਪੁੱਜੀ। ਜਿੱਥੇ ਉਨ੍ਹਾਂ ਬਾਬਾ ਮਹਾਕਾਲ ਦਾ ਆਸ਼ੀਰਵਾਦ ਲੈ ਨੰਦੀ ਹਾਲ ਤੋਂ ਭਗਵਾਨ ਦੀ ਪੂਜਾ ਕੀਤੀ ਅਤੇ ਮੱਥਾ ਟੇਕਿਆ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸ ਦੇਈਏ ਕਿ ਵਾਇਰਲ ਭਿਯਾਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦਾ ਵੀਡੀਓ ਸ਼ੇਅਰ ਕੀਤਾ ਹੈ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।






ਪਰਿਣੀਤੀ ਸਾੜ੍ਹੀ ਅਤੇ ਰਾਘਵ ਚੱਢਾ ਕੁੜਤੇ 'ਚ ਆਇਆ ਨਜ਼ਰ


ਦੱਸ ਦੇਈਏ ਕਿ ਇਸ ਦੌਰਾਨ ਅਦਾਕਾਰਾ ਪਰਿਣੀਤੀ ਚੋਪੜਾ ਸਾੜ੍ਹੀ ਪਹਿਨੇ ਹੋਏ ਨਜ਼ਰ ਆਈ, ਉੱਥੇ ਹੀ ਉਨ੍ਹਾਂ ਦੀ ਮੰਗੇਤਰ ਰਵਾਇਤੀ ਪਹਿਰਾਵੇ ਕੁੜਤੇ-ਪਜਾਮੇ ਵਿੱਚ ਦਿਖਾਈ ਦਿੱਤੇ। ਦੱਸ ਦੇਈਏ ਕਿ 25 ਸਤੰਬਰ 2023 ਨੂੰ ਪਰਿਣੀਤੀ ਅਤੇ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਹਾਲ ਹੀ ਵਿੱਚ ਅਦਾਕਾਰਾ ਨੇ ਬ੍ਰਾਈਡਲ ਦੇ ਲੁੱਕ ਵਿੱਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਨੇ ਬੇਹੱਦ ਪਸੰਦ ਕੀਤਾ। 
 
ਦੋਵਾਂ ਦੀ ਪ੍ਰੇਮ ਕਹਾਣੀ ਦੀ ਗੱਲ ਹੈ ਤਾਂ ਰਾਘਵ ਅਤੇ ਪਰਿਣੀਤੀ ਦੀ ਪ੍ਰੇਮ ਕਹਾਣੀ ਦੀ ਸ਼ੁਰੂਆਤ ਦੀ ਕਹਾਣੀ ਵੀ ਬਹੁਤ ਦਿਲਚਸਪ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰੇਮ ਕਹਾਣੀ ਪਿਛਲੇ ਸਾਲ ਉਦੋਂ ਸ਼ੁਰੂ ਹੋਈ ਸੀ ਜਦੋਂ ਪਰਿਣੀਤੀ ਇੱਕ ਫਿਲਮ ਦੀ ਸ਼ੂਟਿੰਗ ਕਰ ਰਹੀ ਸੀ ਅਤੇ ਰਾਘਵ ਉੱਥੇ ਪਹੁੰਚ ਗਏ ਸਨ। ਪਰਿਣੀਤੀ ਪੰਜਾਬ 'ਚ ਸੀ ਅਤੇ 'ਚਮਕੀਲਾ' ਦੀ ਸ਼ੂਟਿੰਗ ਕਰ ਰਹੀ ਸੀ। ਦੋਸਤ ਹੋਣ ਕਾਰਨ ਰਾਘਵ ਵੀ ਪਰੀ ਨੂੰ ਮਿਲਣ ਉੱਥੇ ਪਹੁੰਚ ਗਿਆ। ਖਬਰਾਂ ਮੁਤਾਬਕ ਇਹ ਉਹ ਮੁਲਾਕਾਤ ਸੀ ਜਦੋਂ ਦੋਵੇੰ ਇਕ-ਦੂਜੇ ਨੂੰ ਆਪਣਾ ਦਿਲ ਦੇ ਬੈਠੇ ਅਤੇ ਦੋਵਾਂ ਨੇ ਇਕ-ਦੂਜੇ ਦੇ ਜੀਵਨ ਸਾਥੀ ਬਣਨ ਦਾ ਫੈਸਲਾ ਕਰ ਲਿਆ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।