Raghav Chadha: ਰਾਘਵ ਚੱਢਾ ਨਾਲ ਮੰਗਣੀ ਤੋਂ ਬਾਅਦ ਪੰਜਾਬੀ ਗੀਤਾਂ 'ਚ ਪਰਿਣੀਤੀ ਦੀ ਵੱਧ ਰਹੀ ਦਿਲਚਸਪੀ, ਕੀ ਤੁਹਾਨੂੰ ਆਇਆ ਪਸੰਦ ?
Parineeti chopra Sing Amrinder Gill Song: ਅਦਾਕਾਰਾ ਪਰਿਣੀਤੀ ਚੋਪੜਾ ਆਪਣੀ ਮੰਗਣੀ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਰਾਘਵ ਚੱਢਾ ਨਾਲ ਆਪਣੇ ਰਿਸ਼ਤੇ ਤੋਂ ਬਾਅਦ ਹੀ ਪਰੀ ਦਾ ਪੰਜਾਬ ਅਤੇ ਪੰਜਾਬੀ
Parineeti chopra Sing Amrinder Gill Song: ਅਦਾਕਾਰਾ ਪਰਿਣੀਤੀ ਚੋਪੜਾ ਆਪਣੀ ਮੰਗਣੀ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਰਾਘਵ ਚੱਢਾ ਨਾਲ ਆਪਣੇ ਰਿਸ਼ਤੇ ਤੋਂ ਬਾਅਦ ਹੀ ਪਰੀ ਦਾ ਪੰਜਾਬ ਅਤੇ ਪੰਜਾਬੀ ਗੀਤਾਂ ਪ੍ਰਤੀ ਵੀ ਝੁਕਾਅ ਵੱਧ ਰਿਹਾ ਹੈ। ਖਾਸ ਗੱਲ ਇਹ ਹੈ ਕਿ ਬਾਲੀਵੁੱਡ ਅਦਾਕਾਰਾ ਨੇ ਹਾਲ ਹੀ ਵਿੱਚ ਪੰਜਾਬੀ ਗਾਇਕ ਅਮਰਿੰਦਰ ਗਿੱਲ ਦਾ ਗੀਤ ਦਿਲਦਾਰੀਆਂ ਗਾਇਆ ਹੈ। ਪਰੀ ਵੱਲੋਂ ਗਾਏ ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਹਾਲਾਂਕਿ ਕਈ ਪ੍ਰਸ਼ੰਸਕ ਅਦਾਕਾਰਾ ਨੂੰ ਕੁਝ ਸ਼ਬਦਾਂ ਲਈ ਟ੍ਰੋਲ ਵੀ ਕਰ ਰਹੇ ਹਨ।
ਪਰਿਣੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਆਪਣੀ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਅਮਰਿੰਦਰ ਗਿੱਲ ਦਾ ਗੀਤ ਦਿਲਦਾਰੀਆਂ ਗਾਉਂਦੇ ਹੋਏ ਦਿਖਾਈ ਦੇ ਰਹੀ ਹੈ। ਪਰਿਣੀਤੀ ਦੇ ਇਸ ਵੀਡੀਓ ਉੱਪਰ ਲੋਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਕਮੈਂਟ ਕਰਦਿਆਂ ਲਿਖਿਆ, ਵਾਹ ਦਿਨੋ ਦਿਨ ਤੁਸੀਂ ਪਲੇਬੈਕ ਸਿੰਗਰ ਵਾਂਗ ਗਾ ਰਹੇ ਹੋ। ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਤਾਰੀਫ਼ ਕਰਦੇ ਹੋਏ ਲਿਖਿਆ, ਇੱਕ ਐਲਬਮ ਦੀ ਲੋੜ ਹੈ, ਪਲੀਜ਼...
View this post on Instagram
ਹਾਲਾਂਕਿ ਕੁਝ ਯੂਜ਼ਰਸ ਨੇ ਟ੍ਰੋਲ ਕਰਦੇ ਹੋਏ ਲਿਖਿਆ, ਸਾਣੂ ਨਈ ਸਾਨੂੰ ਅਤੇ ਕਾਣੂ ਨਈ ਕਾਨੂੰ ਹੁੰਦਾ। ਜਦਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਿਉਂ ਬਰਬਾਦ ਕੀਤਾ ਗਾਣੇ ਨੂੰ...
ਵਰਕਫਰੰਟ ਦੀ ਗੱਲ ਕਰਿਏ ਤਾਂ ਪਰਿਣੀਤੀ ਬਹੁਤ ਜਲਦ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਦਰਅਸਲ, ਦੋਵਾਂ ਦੀ ਜੋੜੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਦਿਖਾਈ ਦੇਵੇਗੀ। ਹਾਲਾਂਕਿ ਇਹ ਫਿਲਮ ਸਿਨੇਮਾਘਰਾਂ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।