ਪੜਚੋਲ ਕਰੋ

ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਬਾਰੇ ਚੁੱਪ ਕਿਉਂ ਮੋਦੀ, ਇਸ ਅਦਾਕਾਰ ਨੇ ਦਿੱਤੀ ਐਵਾਰਡ ਮੋੜਨ ਦੀ ਚੇਤਾਵਨੀ

ਨਵੀਂ ਦਿੱਲੀ: ਅਜੋਕੇ ਦੌਰ ਵਿੱਚ ਖਲਨਾਇਕ ਵਜੋਂ ਮਸ਼ਹੂਰ ਬਾਲੀਵੁੱਡ ਅਦਾਕਾਰ ਪ੍ਰਕਾਸ਼ ਰਾਜ ਨੇ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਚੁੱਪੀ ਦੀ ਨਿੰਦਾ ਕਰਦੇ ਹੋਏ ਆਪਣੇ ਪੰਜ ਕੌਮੀ ਸਨਮਾਨ ਵਾਪਸ ਕਰਨ ਦੀ ਧਮਕੀ ਦਿੱਤੀ ਹੈ। ਪ੍ਰਕਾਸ਼ ਰਾਜ ਨੇ ਕਿਹਾ- ਗੌਰੀ ਲੰਕੇਸ਼ ਨੂੰ ਮਾਰਨ ਵਾਲੇ ਫੜੇ ਨਹੀਂ ਜਾ ਰਹੇ ਜਾਂ ਫੜੇ ਜਾ ਹੀ ਨਹੀਂ ਸਕਦੇ, ਪਰ ਇਸ ਵਿਚਾਲੇ ਇੱਕ ਅਜਿਹੀ ਭੀੜ ਵੀ ਹੈ ਜੋ ਸੋਸ਼ਲ ਮੀਡੀਆ 'ਤੇ ਗੌਰੀ ਲੰਕੇਸ਼ ਦੇ ਕਤਲ ਦਾ ਜਸ਼ਨ ਮਨਾ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਹ ਕਿਹੜੇ ਬੰਦੇ ਹਨ ਅਤੇ ਕਿਸ ਵਿਚਾਰਧਾਰਾ ਨਾਲ ਜੁੜੇ ਹਨ। ਇਨ੍ਹਾਂ 'ਚ ਕੁਝ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਸੋਸ਼ਲ ਮੀਡੀਆ 'ਤੇ ਖ਼ੁਦ ਫਾਲੋ ਕਰਦੇ ਹਨ। ਇਹ ਮੈਨੂੰ ਡਰਾਉਂਦਾ ਹੈ ਕਿ ਸਾਡਾ ਦੇਸ਼ ਕਿਸ ਪਾਸੇ ਜਾ ਰਿਹਾ ਹੈ। ਪ੍ਰਕਾਸ਼ ਬੇਂਗਲੁਰੂ 'ਚ ਡੈਮੋਕ੍ਰੈਟਿਕ ਯੂਥ ਫੈਡਰੇਸ਼ਨ ਆਫ ਇੰਡੀਆ ਦੀ 11ਵੀਂ ਸੂਬਾ ਕਨਵੈਨਸ਼ਨ ਨੂੰ ਸੰਬੋਧਨ ਕਰ ਰਹੇ ਸਨ। ਫ਼ਿਲਮਾਂ 'ਚ ਖਲਨਾਇਕ ਦੇ ਕਿਰਦਾਰ ਨਿਭਾਉਣ ਲਈ ਮਸ਼ਹੂਰ ਪ੍ਰਕਾਸ਼ ਰਾਜ ਨੇ ਮੋਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੀ.ਐਮ. ਤਾਂ ਮੇਰੇ ਤੋਂ ਵੀ ਚੰਗੇ ਐਕਟਰ ਹਨ। ਪ੍ਰਕਾਸ਼ ਨੇ ਗੌਰੀ ਲੰਕੇਸ਼ ਦੇ ਮਰਡਰ 'ਤੇ ਜਸ਼ਨ ਮਨਾਉਣ ਵਾਲਿਆਂ ਖਿਲਾਫ਼ ਗੁੱਸਾ ਜ਼ਾਹਿਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਐਵਾਰਡ ਵਾਪਸ ਕਰ ਦੇਣਗੇ। ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦੇ ਹੋਏ ਕਿਹਾ- ਮੈਂ ਇੱਕ ਮਸ਼ਹੂਰ ਅਦਾਕਾਰ ਹਾਂ। ਕੀ ਤੁਹਾਨੂੰ ਸੱਚਮੁਚ ਲਗਦਾ ਹੈ ਕਿ ਮੈਂ ਤੁਹਾਡੀ ਐਕਟਿੰਗ ਨੂੰ ਨਹੀਂ ਪਛਾਣ ਸਕਦਾ? ਪ੍ਰਕਾਸ਼ ਨੇ ਕਿਹਾ ਕਿ ਮੈਂ ਗੌਰੀ ਲੰਕੇਸ਼ ਦੇ ਕਤਲ 'ਤੇ ਪ੍ਰਧਾਨ ਮੰਤਰੀ ਦੀ ਚੁੱਪੀ 'ਤੇ ਬਹੁਤ ਹੈਰਾਨ ਹਾਂ। ਇਸ 'ਤੇ ਚੁੱਪ ਰਹਿ ਕੇ ਕੀ ਮੋਦੀ ਅਜਿਹੇ ਕਤਲਾਂ ਨੂੰ ਉਤਸ਼ਾਹਤ ਕਰ ਰਹੇ ਹਨ, ਇਸੇ ਕਾਰਨ ਉਨ੍ਹਾਂ ਦੇ ਕੁਝ ਫਾਲੋਅਰਸ ਗੌਰੀ ਦੀ ਮੌਤ ਦਾ ਜਸ਼ਨ ਮਨਾ ਰਹੇ ਹਨ? ਪ੍ਰਕਾਸ਼ ਨੇ ਇਹ ਵੀ ਕਿਹਾ ਕਿ ਜੇਕਰ ਮੋਦੀ ਇਸੇ ਤਰ੍ਹਾਂ ਮਾਮਲੇ 'ਤੇ ਚੁੱਪ ਰਹੇ ਤਾਂ ਉਹ ਆਪਣੇ ਪੰਜ ਦੇ ਪੰਜ ਨੈਸ਼ਨਲ ਫ਼ਿਲਮ ਐਵਰਾਡ ਵਾਪਸ ਕਰਨ 'ਚ ਜ਼ਰਾ ਵੀ ਦੇਰ ਨਹੀਂ ਕਰਣਗੇ। ਦੱਸ ਦੇਈਏ ਕਿ ਪ੍ਰਕਾਸ਼ ਰਾਜ ਗੌਰੀ ਅਤੇ ਉਨ੍ਹਾਂ ਦੇ ਪਿਤਾ ਦੇ ਚੰਗੇ ਦੋਸਤ ਸਨ। ਉਹ ਗੌਰੀ ਨੂੰ ਪਿਛਲੇ 30 ਸਾਲ ਤੋਂ ਜਾਣਦੇ ਸਨ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget