ਚੰਡੀਗੜ੍ਹ: ਪ੍ਰਿੰਸ ਨਰੂਲਾ 'ਬਿੱਗ ਬੌਸ 9' ਤੇ 'ਰੋਡੀਜ਼' ਦੇ ਜੇਤੂ ਰਹੇ ਹਨ। ਹਾਲ ਹੀ ਵਿੱਚ ਪ੍ਰਿੰਸ ਨਰੂਲਾ ਤੇ ਉਨ੍ਹਾਂ ਦੀ ਪਤਨੀ ਯੁਵਿਕਾ ਚੌਧਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਤਾ ਲੱਗਿਆ ਹੈ ਕਿ ਪ੍ਰਿੰਸ ਨਰੂਲਾ ਤੇ ਉਨ੍ਹਾਂ ਦੀ ਪਤਨੀ ਡੇਂਗੂ ਦਾ ਸ਼ਿਕਾਰ ਹੋਏ ਹਨ। ਇਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਦੱਸ ਦਈਏ ਕਿ ਪ੍ਰਿੰਸ ਨਰੂਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹਨ। ਇਸ ਦੇ ਨਾਲ ਹੀ ਬਿੱਗ ਬੌਸ ਸੀਜ਼ਨ 9 ਦੇ ਜੇਤੂ ਹੋਣ ਦੇ ਨਾਲ ਉਨ੍ਹਾਂ ਨੂੰ ਬਹੁਤ ਸਾਰੇ ਲੋਕ ਪਸੰਦ ਕਰਦੇ ਹਨ। ਵੱਡੀ ਗਿਣਤੀ ਵਿੱਚ ਫੈਨਸ ਸੋਸ਼ਲ ਮੀਡੀਆ 'ਤੇ ਉਸ ਨੂੰ ਫੌਲੋ ਕਰਦੇ ਹਨ। ਪ੍ਰਿੰਸ ਸਮੇਂ-ਸਮੇਂ 'ਤੇ ਆਪਣੇ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ ਤੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਪਤਨੀ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ।


ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਹ ਤਸਵੀਰ ਹਸਪਤਾਲ 'ਚ ਲਈ ਗਈ ਹੈ। ਤਸਵੀਰ ਨੂੰ ਸ਼ੇਅਰ ਕਰਨ ਦੇ ਨਾਲ ਨਰੂਲਾ ਨੇ ਲਿਖਿਆ ਹੈ ਕਿ ਉਹ ਤੇ ਉਸ ਦੇ ਪਰਿਵਾਰ ਜਲਦੀ ਹੀ ਵਾਇਰਸ ਤੋਂ ਛੁਟਕਾਰਾ ਪਾਉਣਗੇ। ਇਸ ਦੇ ਨਾਲ ਉਨ੍ਹਾਂ ਕਿਹਾ ਹੈ ਕਿ ਉਹ ਸਾਰੇ ਲੋਕ ਜੋ ਚੰਡੀਗੜ੍ਹ ਰਹਿ ਰਹੇ ਹਨ ਜਾਂ ਇੱਥੇ ਦੀ ਯਾਤਰਾ ਕਰ ਰਹੇ ਹਨ, ਮਾਸਕ ਪਹਿਨਣ। ਇਸ ਦੇ ਨਾਲ ਹੀ ਉਨ੍ਹਾਂ ਸ਼ੁਕਰ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਕੋਰੋਨਾ ਦਾ ਸ਼ਿਕਾਰ ਨਹੀਂ ਹੋਇਆ।

ਲੁਧਿਆਣਾ 'ਚ ਲੁੱਟ ਦੀ ਕੋਸ਼ਿਸ਼, ਤਿੰਨ ਮੁਲਜ਼ਮ ਆਏ ਅੜਿੱਕੇ

ਪ੍ਰਿੰਸ ਨਰੂਲਾ ਸਮੇਤ ਪੂਰਾ ਪਰਿਵਾਰ ਵਾਇਰਸ ਨਾਲ ਸ਼ਿਕਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904