ਪੜਚੋਲ ਕਰੋ

 Priyanka On Divorce Rumours: ਨਿੱਕ ਜੋਨਸ ਨਾਲ ਤਲਾਕ ਦੀ ਖਬਰ 'ਤੇ ਪ੍ਰਿਯੰਕਾ ਨੇ ਕਿਹਾ, 'ਲੋਕਾਂ ਦੀ ਆਦਤ...

ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਨ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਵੱਧ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ।

Priyanka Reacts To Rumors Of Divorce: ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਵੱਧ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਕਦੇ ਆਪਣੇ ਬੇਬੀ ਪਲਾਨਿੰਗ ਤੇ ਕਦੇ ਨਿਕ ਜੋਨਸ ਨਾਲ ਰਿਸ਼ਤੇ ਬਾਰੇ। ਇਨ੍ਹਾਂ ਸਾਰੇ ਮੁੱਦਿਆਂ 'ਤੇ ਪ੍ਰਸ਼ੰਸਕ ਅਕਸਰ ਉਨ੍ਹਾਂ ਤੋਂ ਸਵਾਲ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਅਦਾਕਾਰਾ ਹਰ ਸਵਾਲ ਦਾ ਜਵਾਬ ਆਪਣੇ ਤਰੀਕੇ ਨਾਲ ਦੇਣ ਲਈ ਵੀ ਜਾਣੀ ਜਾਂਦੀ ਹੈ। ਇੱਕ ਵਾਰ ਫਿਰ, ਉਨ੍ਹਾਂ ਕਈ ਤਰ੍ਹਾਂ ਦੇ ਵਿਸ਼ਿਆਂ ਬਾਰੇ ਗੱਲ ਕੀਤੀ ਹੈ।

ਸਭ ਨੂੰ ਪਤਾ ਹੈ ਕਿ ਹਾਲ ਹੀ 'ਚ ਜਦੋਂ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਆਪਣੇ ਪਤੀ ਦਾ ਸਰਨੇਮ 'ਜੋਨਸ' ਹਟਾਇਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਸੋਸ਼ਲ ਮੀਡੀਆ 'ਤੇ ਦੋਵਾਂ ਦੇ ਤਲਾਕ ਨੂੰ ਲੈ ਕੇ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਹੁਣ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅਭਿਨੇਤਰੀ ਨੇ ਕਿਹਾ, 'ਭਾਵੇਂ ਮੈਂ ਸੋਸ਼ਲ ਮੀਡੀਆ 'ਤੇ ਕੋਈ ਤਸਵੀਰ ਪੋਸਟ ਕਰਾਂ, ਫਿਰ ਵੀ ਲੋਕ ਜ਼ੂਮ ਇਨ ਕਰਨਗੇ ਅਤੇ ਗੱਲ ਕਰਨ ਲਈ ਕੋਈ ਨਾ ਕੋਈ ਵਿਸ਼ਾ ਲੱਭ ਲੈਣਗੇ। ਸੋਸ਼ਲ ਮੀਡੀਆ 'ਤੇ ਅੱਜਕਲ ਹਰ ਕੋਈ ਮੌਜੂਦ ਹੈ, ਇਸ ਲਈ ਚੀਜ਼ਾਂ ਬਹੁਤ ਤੇਜ਼ੀ ਨਾਲ ਵਾਇਰਲ ਹੋਣ ਲੱਗਦੀਆਂ ਹਨ। ਇੰਨਾ ਹੀ ਨਹੀਂ ਪ੍ਰਿਯੰਕਾ ਨੇ ਨਿਕ ਨਾਲ ਆਪਣੀ ਫੈਮਿਲੀ ਪਲੈਨਿੰਗ ਬਾਰੇ ਵੀ ਗੱਲ ਕੀਤੀ ਹੈ।

ਉਨ੍ਹਾਂ ਕਿਹਾ ਕਿ, 'ਨਿਕ ਬੱਚੇ ਚਾਹੁੰਦੇ ਹਨ ਅਤੇ ਰੱਬ ਦੀ ਕਿਰਪਾ ਨਾਲ, ਜਦੋਂ ਇਹ ਹੋਣਾ ਹੈ, ਉਦੋਂ ਹੋਵੇਗਾ। ਪ੍ਰਿਅੰਕਾ ਅੱਗੇ ਕਹਿੰਦੀ ਹੈ ਕਿ ਜਦੋਂ ਸਾਡੀ ਜ਼ਿੰਦਗੀ 'ਚ ਬੱਚਾ ਆਵੇਗਾ ਤਾਂ ਅਸੀਂ ਆਪਣੇ ਰੁਝੇਵਿਆਂ 'ਚੋਂ ਸਮਾਂ ਜ਼ਰੂਰ ਕੱਢਾਂਗੇ। ਅਸੀਂ ਦੋਵੇਂ ਅਜਿਹਾ ਕਰਨ ਲਈ ਤਿਆਰ ਹਾਂ।'' ਬਾਹਰੋਂ, ਪ੍ਰਿਅੰਕਾ ਦੇ ਸ਼ਬਦਾਂ ਤੋਂ ਇਹ ਸਪੱਸ਼ਟ ਹੈ ਕਿ ਉਹ ਅਤੇ ਨਿਕ ਹੁਣ ਫੈਮਿਲੀ ਪਲਾਨਿੰਗ ਲਈ ਪੂਰੀ ਤਰ੍ਹਾਂ ਤਿਆਰ ਹਨ।

ਅਜਿਹੇ 'ਚ ਜ਼ਾਹਿਰ ਹੈ ਕਿ ਪ੍ਰਸ਼ੰਸਕ ਉਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋਣਗੇ ਜਦੋਂ ਪ੍ਰਿਯੰਕਾ ਅਤੇ ਨਿਕ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜੇਗੀ। ਵਰਕ ਫਰੰਟ 'ਤੇ, ਪ੍ਰਿਯੰਕਾ ਨੂੰ ਆਖਰੀ ਵਾਰ 'ਦਿ ਮੈਟ੍ਰਿਕਸ: ਰੀਸਰੇਕਸ਼ਨ' (The Matrix: Resurrection) ਵਿੱਚ ਦੇਖਿਆ ਗਿਆ ਸੀ, ਜਿੱਥੇ ਉਨ੍ਹਾਂ ਸਤੀ ਦੀ ਭੂਮਿਕਾ ਨਿਭਾਈ ਸੀ। ਫਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਅੱਗੇ, ਉਹ ਫਰਹਾਨ ਅਖਤਰ ਦੀ 'ਜੀ ਲੇ ਜ਼ਾਰਾ' (Jee Le Zara)  ਵਿੱਚ ਨਜ਼ਰ ਆਵੇਗੀ ਜਿੱਥੇ ਉਹ ਪਹਿਲੀ ਵਾਰ ਆਲੀਆ ਭੱਟ ਅਤੇ ਕੈਟਰੀਨਾ ਕੈਫ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ : ਸ਼੍ਰੀਨਗਰ ਤੇ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ , ਗਾਜ਼ੀਪੁਰ ਮੰਡੀ 'ਚ ਸ਼ੱਕੀ ਬੈਗ 'ਚੋਂ ਮਿਲਿਆ IED

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget