ਦੋਰਾਹਾ: ਇੱਥੇ ਜੀਟੀ ਰੋਡ ਤੇ ਸਥਿਤ ਰਾਇਲਟਨ ਸਿਟੀ 'ਚ ਬਣੇ ਸਿਨੇਮਾਹਾਲ 'ਚ ਕੰਗਨਾ ਰਣੌਤ ਦੀ ਨਵੀਂ ਫ਼ਿਲਮ ਥਲਾਇਵੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਉਨ੍ਹਾਂ ਸਿਨੇਮਾਹਾਲ ਦੇ ਬਾਹਰ ਧਰਨਾ ਦਿੱਤਾ ਤਾਂ ਸਿਨੇਮਾਹਾਲ ਦੇ ਜਨਰਲ ਮੈਨੇਜਰ ਨਵਦੀਪ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ।


ਕਿਸਾਨ ਲੀਡਰਾਂ ਨੇ ਸਪਸ਼ਟ ਕਰ ਦਿੱਤਾ ਕਿ ਅਦਾਕਾਰ ਧਰਮੇਂਦਰ, ਅਕਸ਼ੇ ਕੁਮਾਰ, ਅਜੇ ਦੇਵਗਨ ਤੇ ਕੰਗਨਾ ਰਣੌਤ ਦੀ ਆਂ ਫ਼ਿਲਮਾਂ ਉਦੋਂ ਤਕ ਨਹੀਂ ਚੱਲਣ ਦਿਆਂਗੇ ਜਦੋਂ ਤਕ ਕਿਸਾਨ ਅੰਦੋਲਨ ਦਾ ਕੋਈ ਫੈਸਲਾ ਨਹੀਂ ਹੋ ਜਾਂਦਾ।


ਸਿਨੇਮਾ ਦੇ ਜਨਰਲ ਮੈਨੇਜਰ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਵਾਦਤ ਕਲਾਕਾਰ ਦੀ ਫ਼ਿਲਮ ਸਿਨੇਮਾਹਾਲ 'ਚ ਨਹੀਂ ਚਲਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕੰਗਨਾ ਦੀ ਫ਼ਿਲਮ ਵੀ ਬੰਦ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਹਨ।


ਦੱਸ ਦੇਈਏ ਕਿ ਸਿਨੇਮਾਘਰਾਂ 'ਚ ਰਿਲੀਜ਼ ਹੋਈਆਂ ਫ਼ਿਲਮਾਂ ਨੂੰ ਓਟੀਟੀ ਤੇ ਰਿਲੀਜ਼ ਕਰਨ ਦੇ ਵਿਚ ਦਾ ਟਾਇਮ ਡਿਊਰੇਸ਼ਨ ਕੋਰੋਨਾ ਇਨਫੈਕਸ਼ਨ ਕਾਲ ਤੋਂ ਪਹਿਲਾਂ ਅੱਠ ਹਫ਼ਤੇ ਹੋਇਆ ਕਰਦਾ ਸੀ। ਕੋਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਇਸ ਨੂੰ ਘਟਾ ਕੇ ਚਾਰ ਹਫ਼ਤੇ ਕਰ ਦਿੱਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਦੇਸ਼ ਦੇ ਦੋ ਵੱਡੇ ਮਲਟੀਪਲੈਕਸ ਪੀਵੀਆਰ ਤੇ ਆਈਨੌਕਸ ਨੇ ਇਸ ਦੇ ਚੱਲਦਿਆਂ ਫ਼ਿਲਮ ਦੇ ਹਿੰਦੀ ਵਰਜ਼ਨ ਨੂੰ ਆਪਣੇ ਸਿਨੇਮਾਘਰਾਂ 'ਚ ਚਲਾਉਣ ਤੋਂ ਮਨ੍ਹਾ ਕਰ ਦਿੱਤਾ ਸੀ। ਹਾਲਾਂਕਿ ਹੁਣ ਪੀਵੀਆਰ ਸੰਚਾਲਕਾਂ ਨੇ ਕੰਗਨਾ ਦੀ ਇਸ ਫ਼ਿਲਮ ਥਲਾਇਵੀ ਦੇ ਤਮਿਲ ਤੇ ਤੇਲਗੂ ਵਰਜਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਕੰਗਨਾ ਦਾ ਵਿਰੋਧ ਕਰ ਚੁੱਕੇ ਹਨ।


ਇਹ ਵੀ ਪੜ੍ਹੋSukanya Samriddhi Yojana: ਸਿਰਫ 1 ਰੁਪਏ ਨਾਲ ਹਾਸਲ ਕਰੋ 15 ਲੱਖ ਰੁਪਏ, ਜਾਣੋ ਕਿਵੇਂ?


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904