Mukul Dev Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ ਹੈ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਅਦਾਕਾਰ ਦੀ ਮੌਤ ਦੀ ਖ਼ਬਰ ਆਉਂਦੇ ਹੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਕਿ ਮੁਕੁਲ ਉਨ੍ਹਾਂ ਅਭਿਨੇਤਾਵਾਂ ਵਿੱਚੋਂ ਇੱਕ ਸਨ ਜੋ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਵੀ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੇ ਹਨ।
ਇਲਾਜ ਅਧੀਨ ਸਨ ਮੁਕੁਲ ਬਿਮਾਰ
ਮੁਕੁਲ ਦੇਵ ਦੇ ਨਾਲ ਫਿਲਮ 'ਸਨ ਆਫ ਸਰਦਾਰ' ਵਿੱਚ ਕੰਮ ਕਰਨ ਵਾਲੇ ਅਦਾਕਾਰ ਵਿੰਦੂ ਦਾਰਾ ਸਿੰਘ ਨੇ ਇੰਡੀਆ ਟੂਡੇ ਆਜ ਤੱਕ ਨਾਲ ਗੱਲਬਾਤ ਵਿੱਚ ਅਦਾਕਾਰ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਕੁਲ ਕੁਝ ਸਮੇਂ ਤੋਂ ਬਿਮਾਰ ਸਨ। ਉਹ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
ਦੁੱਖ ਪ੍ਰਗਟ ਕਰਦੇ ਹੋਏ ਵਿੰਦੂ ਦਾਰਾ ਸਿੰਘ ਨੇ ਕਿਹਾ - ਮੁਕੁਲ ਹੁਣ ਖੁਦ ਨੂੰ ਵੱਡੇ ਪਰਦੇ 'ਤੇ ਨਹੀਂ ਦੇਖ ਸਕਣਗੇ। ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ, ਮੁਕੁਲ ਆਪਣੇ ਆਪ ਨੂੰ ਸਭ ਤੋਂ ਵੱਖ ਕਰ ਰਹੇ ਸਨ। ਉਹ ਘਰ ਤੋਂ ਬਾਹਰ ਵੀ ਨਹੀਂ ਨਿਕਲਦੇ ਸਨ ਅਤੇ ਕਿਸੇ ਨੂੰ ਮਿਲਦੇ ਵੀ ਨਹੀਂ ਸਨ। ਮੁਕੁਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਇੱਕ ਸ਼ਾਨਦਾਰ ਇਨਸਾਨ ਸੀ ਅਤੇ ਅਸੀਂ ਸਾਰੇ ਉਸਨੂੰ ਯਾਦ ਕਰਾਂਗੇ।
ਜਾਣਕਾਰੀ ਲਈ ਦੱਸ ਦੇਈਏ ਕਿ ਮੁਕੁਲ ਨੇ ਪੰਜਾਬੀ ਫਿਲਮ ਸਰਾਭਾ, ਸ਼ਰੀਕ 2 ਸਣੇ ਹੋਰ ਕਈ ਫਿਲਮਾਂ ਵਿੱਚ ਅਹਿਮ ਕਿਰਦਾਰ ਨਿਭਾਏ। ਉਨ੍ਹਾਂ ਦੀ ਅਦਾਕਾਰੀ ਨੂੰ ਸਿਰਫ ਬਾਲੀਵੁੱਡ ਹੀ ਨਹੀਂ ਸਗੋਂ ਪੰਜਾਬੀ ਸਿਨੇਮਾ ਜਗਤ ਵਿੱਚ ਵੀ ਖੂਬ ਸਰਾਹਿਆ ਗਿਆ। ਉਨ੍ਹਾਂ ਦੀ ਅਚਾਨਕ ਮੌਤ ਸਿਨੇਮਾ ਜਗਤ ਲਈ ਬਹੁਤ ਵੱਡਾ ਘਾਟਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।