Rakul Preet Singh Jackky Bhagnani Marriage Date: ਬਾਲੀਵੁੱਡ ਅਭਿਨੇਤਰੀ ਰਕੁਲ ਪ੍ਰੀਤ ਸਿੰਘ ਅਤੇ ਅਦਾਕਾਰ ਜੈਕੀ ਭਗਨਾਨੀ ਦੇ ਘਰ ਜਲਦ ਹੀ ਵਿਆਹ ਦੀ ਸ਼ਹਿਨਾਈ ਵੱਜਣ ਵਾਲੀ ਹੈ। ਦੱਸ ਦੇਈਏ ਕਿ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਇਸ ਜੇੜੋ ਦੇ ਵਿਆਹ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਜੀ ਹਾਂ, ਨਵੇਂ ਸਾਲ ‘ਤੇ ਇਹ ਖੂਬਸੂਰਤ ਜੇੜਾ ਵਿਆਹ ਦੇ ਬੰਧਨ ਵਿੱਚ ਬੱਝਣ ਲਿਆ ਤਿਆਰ ਹੈ।
ਦੱਸ ਦੇਈਏ ਕਿ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਦੇ ਵਿਆਹ ਦੀ ਗੱਲ ਵਾਇਰਲ ਭਿਯਾਨੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਤੋਂ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਦੋਵਾਂ ਦੇ ਵਿਆਹ ਨੂੰ ਲੈ ਖਬਰਾਂ ਤੇਜ਼ ਹੋ ਗਈਆਂ ਹਨ। ਫੈਨਜ਼ ਵੀ ਦੋਵਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਫਿਲਮੀ ਜੇੜੋ ਨੂੰ ਵਧਾਈ ਵੀ ਦਿੱਤੀ ਜਾ ਰਹੀ ਹੈ। ਫਿਲਹਾਲ ਇਸ ਦਾਅਵੇ ਤੋਂ ਬਾਅਦ ਜੋੜੇ ਦਾ ਵਿਆਹ 22 ਫਰਵਰੀ 2024 ਨੂੰ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ‘ਚ ਪਰਿਵਾਰਕ ਮੈਂਬਰਾਂ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਇਹ ਵਿਆਹ ਗੋਆ ਵਿੱਚ ਹੋਏਗਾ। ਹਾਲਾਂਕਿ ਦੋਵਾਂ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਦੋਵੇਂ ਸਾਲ 2021 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਕੁਝ ਦਿਨ ਪਹਿਲਾਂ ਹੀ ਰਕੁਲ ਨੇ ਜੈਕੀ ਦੇ ਜਨਮਦਿਨ ‘ਤੇ ਪਿਆਰ ਭਰਿਆ ਨੋਟ ਸ਼ੇਅਰ ਕੀਤਾ ਸੀ। ਇਸ ਪੋਸਟ ‘ਚ ਅਦਕਾਰਾ ਨੇ ਲਿਖਿਆ ਸੀ, ‘ਇਸ ਜਨਮਦਿਨ ‘ਤੇ ਮੇਰੇ ਪਿਆਰ ਨੂੰ ਜਨਮਦਿਨ ਮੁਬਾਰਕ ਹੋਵੇ ਅਤੇ ਹਰ ਦਿਨ ਮੈਂ ਚਾਹੁੰਦੀ ਹਾਂ ਕਿ ਤੁਹਾਨੂੰ ਉਹ ਸਭ ਕੁਝ ਮਿਲੇ ਜੋ ਤੁਸੀਂ ਚਾਹੁੰਦੇ ਹੋ। ਇਸ ਜੇੜੋ ਨੂੰ ਇਕੱਠੇ ਦੇਖਣ ਲਈ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਹਾਲ ਉਨ੍ਹਾਂ ਦੇ ਵਿਆਹ ਬਾਰੇ ਬਾਕੀ ਜਾਣਕਾਰੀ ਆਉਣ ਵਾਲੇ ਦਿਨਾਂ ਵਿੱਚ ਹੀ ਪਤਾ ਚੱਲ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।