Rakul Preet Singh- Jackky Bhagnani Visit Golden Temple: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਵੱਲੋਂ ਵਿਆਹੁਤਾ ਜ਼ਿੰਦਗੀ ਦਾ ਸਫਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਖੂਬਸੂਰਤ ਜੋੜੇ ਨੇ 21 ਫਰਵਰੀ 2024 ਨੂੰ ਗੋਆ ਵਿੱਚ ਬਹੁਤ ਧੂਮ-ਧਾਮ ਨਾਲ ਵਿਆਹ ਕੀਤਾ। ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋਈਆਂ। ਇਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਇਸ ਵਿਚਾਲੇ ਰਕੁਲਪ੍ਰੀਤ ਅਤੇ ਜੈਕੀ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਹਾਲੇ ਹੀ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਨਵ-ਵਿਆਹੀ ਜੋੜੀ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਪੁੱਜੀ।

Continues below advertisement




ਰਕੁਲ ਦੇ ਮਾਤਾ-ਪਿਤਾ ਆਏ ਨਜ਼ਰ 


ਦਰਅਸਲ, ਅਦਾਕਾਰਾ ਰਕੁਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਆਪਣੇ ਪੇਕੇ ਪਰਿਵਾਰ ਅਤੇ ਪਤੀ ਜੈਕੀ ਨਾਲ ਵਿਖਾਈ ਦੇ ਰਹੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਫੈਲ ਰਹੀਆਂ ਹਨ। ਲੋਕਾਂ ਵੱਲੋਂ ਵੀ ਇਨ੍ਹਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ। 




ਕਈ ਸਾਲਾਂ ਤੱਕ ਇੱਕ-ਦੂਜੇ ਨੂੰ ਕੀਤਾ ਡੇਟ 


ਕਾਬਿਲੇਗੌਰ ਹੈ ਕਿ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਨੇ ਵਿਆਹ ਤੋਂ ਪਹਿਲਾਂ ਕਈ ਸਾਲ ਇੱਕ ਦੂਜੇ ਨੂੰ ਡੇਟ ਕੀਤਾ। ਇਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਰਕੁਲ ਅਤੇ ਜੈਕੀ ਦਾ ਵਿਆਹ ਸਿੱਖ ਅਤੇ ਸਿੰਧੀ ਰੀਤੀ-ਰਿਵਾਜਾਂ ਨਾਲ ਹੋਇਆ। ਦੋਵਾਂ ਦੇ ਵਿਆਹ ਵਿੱਚ ਫਿਲਮ ਇੰਡਸਟਰੀ ਦੇ ਕਈ ਟੌਪ ਸਿਤਾਰੇ ਸ਼ਾਮਲ ਹੋਏ। ਇਸ ਵਿੱਚ ਅਨੰਨਿਆ ਪਾਂਡੇ, ਆਦਿਤਿਆ ਰਾਏ ਕਪੂਰ, ਸ਼ਿਲਪਾ ਸ਼ੈੱਟੀ, ਰਾਜ ਕੁੰਦਰਾ, ਅਕਸ਼ੈ ਕੁਮਾਰ, ਟਾਈਗਰ ਸ਼ਰਾਫ, ਅਰਜੁਨ ਕਪੂਰ, ਵਰੁਣ ਧਵਨ, ਭੂਮੀ ਪੇਡਨੇਕਰ, ਈਸ਼ਾ ਦਿਓਲ ਅਤੇ ਕਈ ਹੋਰ ਬਾਲੀਵੁੱਡ ਹਸਤੀਆਂ ਨੇ ਇਸ ਜੋੜੇ ਦੇ ਵਿਆਹ ਵਿੱਚ ਸ਼ਿਰਕਤ ਕੀਤੀ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।