ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਵੀ ਰਮੇਸ਼ ਤੋਰਾਨੀ ਹੋਏ ਕੋਵਿਡ ਪੌਜ਼ੇਟਿਵ
ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਹਾਲ ਹੀ ਵਿੱਚ ਕੋਵਿਡ ਨਾਲ ਸੰਕਰਮਿਤ ਹੋਈਆਂ ਹਨ। ਅੱਜ ਬਾਲੀਵੁੱਡ ਫਿਲਮ ਨਿਰਮਾਤਾ ਰਮੇਸ਼ ਤੋਰਾਨੀ ਨੇ ਦੱਸਿਆ ਹੈ ਕਿ ਕੋਰੋਨਾ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
ਮੁੰਬਈ: ਫਿਲਮ ਨਿਰਮਾਤਾ ਰਮੇਸ਼ ਤੋਰਾਨੀ ਕੋਵਿਡ -19 ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਇੰਸਟਾਗ੍ਰਾਮ 'ਤੇ ਜਾਣਕਾਰੀ ਸ਼ੇਅਰ ਕਰਦਿਆਂ ਕਿਹਾ ਕਿ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਵੀ ਉਹ ਕੋਵਿਡ ਪੌਜ਼ੇਟਿਵ ਹੋ ਗਏ।
ਰਮੇਸ਼ ਤੋਰਾਨੀ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ, “ਮੈਂ ਜਾਂਚ ਵਿੱਚ ਕੋਵਿਡ ਪੌਜ਼ੇਟਿਵ ਪਾਇਆ ਗਿਆ ਅਤੇ ਬੀਐਮਸੀ ਨੂੰ ਸੂਚਿਤ ਕੀਤਾ ਹੈ। ਮੈਂ ਸਾਰੀਆਂ ਸਾਵਧਾਨੀਆਂ ਅਤੇ ਸਿਹਤ ਠੀਕ ਹੋਣ ਲਈ ਦਵਾਈ ਲੈ ਰਿਹਾ ਹਾਂ। ਜੇ ਤੁਸੀਂ ਮੇਰੇ ਨਾਲ ਪਿਛਲੇ 2 ਹਫ਼ਤਿਆਂ ਵਿੱਚ ਮੁਲਾਕਾਤ ਕੀਤੀ ਹੈ, ਤਾਂ ਕਿਰਪਾ ਕਰਕੇ ਇਸ ਦੀ ਜਾਂਚ ਕਰਵਾਓ। ਮੈਂ ਟੀਕੇ ਦੀ ਪਹਿਲੀ ਖੁਰਾਕ ਲਈ ਹੈ। ਜਲਦੀ ਠੀਕ ਹੋਣ ਦੀ ਉਮੀਦ ਹੈ। ਕਿਰਪਾ ਕਰਕੇ ਮਾਸਕ ਪਾਓ ਅਤੇ ਸੁਰੱਖਿਅਤ ਰਹੋ!"
ਦੱਸ ਦਈਏ ਕਿ ਬੁੱਧਵਾਰ ਨੂੰ ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਦੀ ਟੀਮ ਨੇ ਐਲਾਨ ਕੀਤਾ ਕਿ ਐਕਟਰ ਕੋਵਿਡ ਨਾਲ ਸੰਕਰਮਿਤ ਹੋਏ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਆਈਸੋਲੇਟ ਕੀਤਾ ਗਿਆ ਹੈ। ਸੋਮਵਾਰ ਨੂੰ ਅਦਾਕਾਰ ਕਾਰਤਿਕ ਆਰੀਅਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੋਵਿਡ ਸੰਕਰਮਿਤ ਹਨ।
ਬਾਲੀਵੁੱਡ ਦੀਆਂ ਹੋਰ ਮਸ਼ਹੂਰ ਹਸਤੀਆਂ ਅਭਿਨੇਤਾ ਰਣਬੀਰ ਕਪੂਰ, ਫਿਲਮਸਾਜ਼ ਸੰਜੇ ਲੀਲਾ ਭੰਸਾਲੀ, ਅਦਾਕਾਰ ਮਨੋਜ ਬਾਜਪਾਈ, ਸਿਧੰਤ ਚਤੁਰਵੇਦੀ, ਤਾਰਾ ਸੁਤਾਰੀਆ ਅਤੇ ਅਦਾਕਾਰ-ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਵੀ ਹਾਲ ਹੀ 'ਚ ਕੋਰੋਨਾ ਦਾ ਸ਼ਿਕਾਰ ਹੋਏ ਹਨ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਦੇ ਸਰਜਨ ਜਨਰਲ ਬਣੇ ਭਾਰਤੀ ਮੂਲ ਦੇ ਵਿਵੇਕ ਮੂਰਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904