Soni Razdan on Ranbir Kapoor and Alia Bhatt Marriage News: ਖ਼ਬਰ ਹੈ ਕਿ ਬਾਲੀਵੁੱਡ ਦੀ ਸਭ ਤੋਂ ਪਿਆਰੀ ਜੋੜੀ ਰਣਬੀਰ ਕਪੂਰ ਤੇ ਆਲੀਆ ਭੱਟ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅਸੀਂ ਪਹਿਲਾਂ ਹੀ ਕਈ ਵਾਰ ਦੋਵਾਂ ਦੀ ਬਾਉਂਡਿੰਗ ਵੇਖ ਚੁੱਕੇ ਹਾਂ ਤੇ ਹੁਣ ਦੋਵਾਂ ਦੇ ਫੈਨਸ ਨੂੰ ਇਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ।
ਇਸ ਸਭ ਦੌਰਾਨ ਇੱਕ ਵਾਰ ਫਿਰ ਤੋਂ ਮੀਡੀਆ 'ਤੇ ਖ਼ਬਰਾਂ ਆ ਰਹੀਆਂ ਹਨ ਕਿ ਰਣਬੀਰ ਕਪੂਰ ਤੇ ਆਲੀਆ ਭੱਟ ਦਸੰਬਰ 'ਚ ਵਿਆਹ ਕਰਨ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੋਵਾਂ ਨੇ ਆਪਣੀਆਂ-ਆਪਣੀਆਂ ਫਿਲਮਾਂ ਦੀਆਂ ਤਰੀਕਾਂ ਵੀ ਬਦਲ ਦਿੱਤੀਆਂ ਹਨ। ਉੱਥੇ ਹੀ, ਇਸ ਖ਼ਬਰ ਦੇ ਆਉਣ ਤੋਂ ਬਾਅਦ ਹੁਣ ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਨੇ ਇਸ ਬਾਰੇ ਇੱਕ ਨਵਾਂ ਅਪਡੇਟ ਦਿੱਤਾ ਹੈ।
ਜਾਣੋ ਦੋਵਾਂ ਦੇ ਵਿਆਹ 'ਤੇ ਕੀ ਕਿਹਾ ਸੋਨੀ ਰਾਜ਼ਦਾਨ ਨੇ?
ਦਸੰਬਰ 'ਚ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਖਬਰਾਂ ਤੋਂ ਬਾਅਦ ਸੋਨੀ ਰਾਜ਼ਦਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇੱਕ ਇੰਟਰਵਿਊ ਵਿੱਚ ਉਸਨੇ ਦੱਸਿਆ ਕਿ ਉਸਨੂੰ ਨਹੀਂ ਪਤਾ ਕਿ ਵਿਆਹ ਕਦੋਂ ਹੋਣ ਵਾਲਾ ਹੈ ਤੇ ਉਹ ਇਸ ਬਾਰੇ ਜਾਣਨ ਲਈ ਬਹੁਤ ਉਤਸੁਕ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਅਜੇ ਕਾਫੀ ਸਮਾਂ ਹੈ। ਇਹ ਭਵਿੱਖ ਵਿੱਚ ਵਾਪਰਨਾ ਹੈ ਪਰ ਉਸਨੂੰ ਨਹੀਂ ਪਤਾ ਕਿ ਕਦੋਂ।
ਦੋਵੇਂ ਤਿੰਨ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ
ਦੱਸ ਦੇਈਏ ਕਿ ਰਣਬੀਰ ਅਤੇ ਆਲੀਆ ਪਿਛਲੇ 3 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ 'ਚ ਰਣਬੀਰ ਕਪੂਰ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਨੇ ਆਪਣੇ ਪਿਆਰ ਦਾ ਅਧਿਕਾਰਕ ਐਲਾਨ ਵੀ ਕੀਤਾ ਸੀ। ਆਲੀਆ ਨੇ ਰਣਬੀਰ ਨਾਲ ਸੂਰਜ ਡੁੱਬਣ ਦੀ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਇੱਕ ਟਿੱਲੇ 'ਤੇ ਆਰਾਮ ਕਰਦੇ ਨਜ਼ਰ ਆਏ।
ਕਾਫੀ ਸਮੇਂ ਤੋਂ ਖ਼ਬਰਾਂ ਆ ਰਹੀਆਂ ਸੀ ਕਿ ਦੋਵੇਂ ਇਸ ਸਾਲ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਪਰ ਅਜਿਹਾ ਕਦੋਂ ਹੋਵੇਗਾ, ਇਸ ਬਾਰੇ ਸਿਰਫ਼ ਕਿਆਸ ਲਾਏ ਜਾ ਰਹੇ ਹਨ। ਹੁਣ ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੋਵਾਂ ਦੇ ਵਿਆਹ ਦੀ ਤਰੀਕ ਦਸੰਬਰ 'ਚ ਤੈਅ ਹੋ ਚੁੱਕੀ ਹੈ ਅਤੇ ਜਲਦ ਹੀ ਕਪੂਰ ਪਰਿਵਾਰ ਵੱਲੋਂ ਇਸ ਦਾ ਐਲਾਨ ਵੀ ਕੀਤਾ ਜਾਵੇਗਾ। ਵਿਆਹ ਦੀ ਖ਼ਾਤਰ ਰਣਬੀਰ ਨੇ ਆਪਣੀ ਫ਼ਿਲਮ ਦੀ ਸ਼ੂਟਿੰਗ ਦਾ ਸ਼ੈਡਿਊਲ ਵੀ ਸ਼ਿਫਟ ਕਰ ਲਿਆ ਹੈ।
ਇਹ ਵੀ ਪੜ੍ਹੋ: Arvind Kejriwal Punjab Visit: ਅੱਜ ਫਿਰ ਪੰਜਾਬ ਆ ਰਹੇ ਕੇਜਰੀਵਾਲ, ਕਿਸਾਨਾਂ ਤੇ ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/