Ranjit Bawa: ਕਿਸਾਨ ਅੰਦੋਲਨ ਦੇ ਹੱਕ 'ਚ ਰਣਜੀਤ ਬਾਵਾ ਵੱਲੋਂ ਨਵੇਂ ਸਾਲ ਬਾਰੇ ਵੱਡਾ ਐਲਾਨ
ਏਬੀਪੀ ਸਾਂਝਾ | 31 Dec 2020 12:57 PM (IST)
ਕਿਸਾਨ ਅੰਦੋਲਨ ਦੇ ਹੱਕ ਵਿੱਚ ਗਾਇਕ ਰਣਜੀਤ ਬਾਵਾ ਨੇ ਵੱਡਾ ਐਲਾਨ ਕੀਤਾ ਹੈ।
ਚੰਡੀਗੜ੍ਹ: ਕਿਸਾਨ ਅੰਦੋਲਨ ਦੇ ਹੱਕ ਵਿੱਚ ਗਾਇਕ ਰਣਜੀਤ ਬਾਵਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਨਵੇਂ ਸਾਲ ਦੀ ਮੁਬਾਰਕਾਂ ਨਾ ਭੇਜਣ ਲਈ ਕਿਹਾ ਹੈ। ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਰਣਜੀਤ ਬਾਵਾ ਨੇ ਪੋਸਟ 'ਚ ਲਿਖਿਆ ਹੈ, 'ਕੋਈ ਵੀ ਵੀਰ ਨਵੇਂ ਸਾਲ ਦੀਆਂ ਮੁਬਾਰਕਾਂ ਨਾ ਭੇਜੇ, ਨਵਾਂ ਸਾਲ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਮਨਾਂਵਗੇ। ਧੰਨਵਾਦ।' ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਰਣਜੀਤ ਬਾਵਾ ਨੇ ਕੈਪਸ਼ਨ 'ਚ ਲਿਖਿਆ ਹੈ 'ਚੜ੍ਹਦੀ ਕਲਾ ਪੰਜਾਬ ਦੀ।' ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904