Raveena Tandon: ਰਵੀਨਾ ਟੰਡਨ 'ਤੇ ਸ਼ਰਾਬ ਦੇ ਨਸ਼ੇ 'ਚ ਬਜ਼ੁਰਗ ਔਰਤ ਨਾਲ ਕੁੱਟਮਾਰ ਦੇ ਇਲਜ਼ਾਮ, ਲੋਕਾਂ ਨੇ ਅਭਿਨੇਤਰੀ ਨੂੰ ਸੜਕ ਵਿਚਕਾਰ ਘੇਰਿਆ, ਵੀਡੀਓ ਵਾਇਰਲ
Bollywood News: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਅਭਿਨੇਤਰੀ 'ਤੇ ਕਥਿਤ ਤੌਰ 'ਤੇ ਬਜ਼ੁਰਗ ਔਰਤ ਅਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਅਤੇ ਬਦਸਲੂਕੀ ਕਰਨ
Raveena Tandon Viral Video: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਇਨ੍ਹੀਂ ਦਿਨੀਂ ਆਪਣੇ ਇਕ ਵੀਡੀਓ ਨੂੰ ਲੈ ਕੇ ਸੁਰਖੀਆਂ 'ਚ ਹੈ। ਦਰਅਸਲ, ਅਭਿਨੇਤਰੀ 'ਤੇ ਕਥਿਤ ਤੌਰ 'ਤੇ ਬਜ਼ੁਰਗ ਔਰਤ ਅਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਅਤੇ ਬਦਸਲੂਕੀ ਕਰਨ ਦਾ ਦੋਸ਼ ਹੈ। ਪੀੜਤਾ ਦਾ ਦੋਸ਼ ਹੈ ਕਿ ਅਦਾਕਾਰਾ ਰਵੀਨਾ ਟੰਡਨ ਨੇ ਬੀਤੀ ਰਾਤ ਸ਼ਰਾਬ ਦੇ ਨਸ਼ੇ 'ਚ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਅਭਿਨੇਤਰੀ ਨੂੰ ਸਥਾਨਕ ਲੋਕਾਂ ਵੱਲੋਂ ਘੇਰ ਕੇ ਹਮਲਾ ਕਰਨ ਦਾ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਘਟਨਾ ਰਵੀਨਾ ਟੰਡਨ ਦੇ ਘਰ ਨੇੜੇ ਵਾਪਰੀ
ਦਰਅਸਲ, ਇਹ ਪੂਰੀ ਘਟਨਾ ਬੀਤੀ ਸ਼ਨੀਵਾਰ ਰਾਤ ਦੀ ਹੈ, ਮੁੱਢਲੀ ਜਾਣਕਾਰੀ ਅਨੁਸਾਰ ਰਵੀਨਾ ਦੇ ਡਰਾਈਵਰ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਰਿਜ਼ਵੀ ਕਾਲਜ ਨੇੜੇ ਕਾਰਟਰ ਰੋਡ 'ਤੇ ਤਿੰਨ ਵਿਅਕਤੀਆਂ ਨੂੰ ਟੱਕਰ ਮਾਰਨ ਦਾ ਦੋਸ਼ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਪਰ ਜਦੋਂ ਅਸੀਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਉਸ ਦਾ ਡਰਾਈਵਰ ਰਵੀਨਾ ਟੰਡਨ ਦੇ ਘਰ ਨੇੜੇ ਕਾਰ ਨੂੰ ਰਿਵਰਸ ਕਰ ਰਿਹਾ ਸੀ ਤਾਂ ਉਸ ਦੀ ਕੁਝ ਲੋਕਾਂ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਉੱਥੇ ਬਹਿਸ ਵਧ ਗਈ।
ਰਵੀਨਾ 'ਤੇ ਕੁੱਟਮਾਰ ਦਾ ਇਲਜ਼ਾਮ
ਬਾਹਰੋਂ ਰੌਲਾ ਸੁਣ ਕੇ ਰਵੀਨਾ ਟੰਡਨ ਬਾਹਰ ਆਈ ਅਤੇ ਲੋਕਾਂ ਨੂੰ ਸਮਝਾਉਣ ਅਤੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਕੁਝ ਔਰਤਾਂ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਦਾ ਇਲਜ਼ਾਮ ਲਾਇਆ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਅਭਿਨੇਤਰੀ ਨੂੰ ਧੱਕਾ-ਮੁੱਕੀ ਵੀ ਦਿੱਤੀ।
ਵੀਡੀਓ ਵਿੱਚ ਰਵੀਨਾ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, "ਮੈਨੂੰ ਧੱਕਾ ਨਾ ਦਿਓ... ਕਿਰਪਾ ਕਰਕੇ ਮੈਨੂੰ ਨਾ ਮਾਰੋ।" ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਦੇ ਲੋਕ ਮੁੰਬਈ ਦੇ ਪੁਲਿਸ ਸਟੇਸ਼ਨ ਪਹੁੰਚੇ ਅਤੇ ਉੱਥੇ ਉਨ੍ਹਾਂ ਪੁਲਿਸ ਨੂੰ ਲਿਖਤੀ ਬਿਆਨ ਦਿੱਤਾ ਕਿ ਉਹ ਕੋਈ ਸ਼ਿਕਾਇਤ ਦਰਜ ਨਾ ਕਰਨ। ਹੁਣ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਔਰਤਾਂ ਵੱਲੋਂ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਇਸ ਵਿੱਚ ਰਵੀਨਾ ਦਾ ਕੋਈ ਕਸੂਰ ਨਹੀਂ ਹੈ।
Reports allege #RaveenaTandon and her driver assaulted an elderly woman near Rizvi Law College. @TandonRaveena purportedly intoxicated during the incident. Woman injured, family seeking help at Khar Police Station, reaching out to , @mieknathshinde.
— Chad Mumbaikar 🇮🇳™ (MODI & MNS parivar)😁 (@chad_mumbaikar) June 2, 2024
cc- @mohsinofficail pic.twitter.com/1cjoVEXW9d
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।