Raveena Tandon Padma Shri Award: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਅਵਾਰਡ ਸਮਾਰੋਹ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਇਆ, ਜਿਸ 'ਚ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ


ਸਾਹਮਣੇ ਆਇਆ ਵੀਡੀਓ


ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਦਾਕਾਰਾ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਵੀਨਾ ਟੰਡਨ ਸਾੜ੍ਹੀ ਪਾ ਕੇ ਰਵਾਇਤੀ ਲੁੱਕ 'ਚ ਪਹੁੰਚੀ ਹੈ। ਇਹ ਪੁਰਸਕਾਰ ਅਦਾਕਾਰਾ ਨੂੰ ਭਾਰਤੀ ਸਿਨੇਮਾ ਵਿੱਚ ਯੋਗਦਾਨ ਅਤੇ ਉਸ ਦੇ ਚੈਰੀਟੇਬਲ ਕੰਮਾਂ ਲਈ ਦਿੱਤਾ ਗਿਆ ਹੈ।