ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਏਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ 'ਚ ਇੱਕ ਹੋਰ ਪਟੀਸ਼ਨ ਦਾਇਰ ਕਰਕੇ ਮੀਡੀਆ ਟ੍ਰਾਈਲ 'ਤੇ ਰੋਕ ਦੀ ਮੰਗ ਕੀਤੀ ਹੈ। ਕੋਰਟ 'ਚ ਅੱਜ ਸੁਣਵਾਈ 11:30 ਵਜੇ ਸ਼ੁਰੂ ਹੋ ਸਕਦੀ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸੁਪਰੀਮ ਕੋਰਟ ਇਹ ਫੈਸਲਾ ਕਰੇਗੀ ਕਿ ਮਾਮਲੇ ਦੀ ਜਾਂਚ ਆਖਰ ਕੌਣ ਕਰੇਗਾ। ਅੱਜ ਸੁਪਰੀਮ ਕੋਰਟ ਨੇ ਫੈਸਲਾ ਕਰਨਾ ਹੈ ਕਿ ਇਸ ਕੇਸ ਦੀ ਜਾਂਚ ਕੌਣ ਕਰੇਗਾ। ਬਿਹਾਰ ਸਰਕਾਰ ਦੀ ਸਿਫਾਰਸ਼ ਤੋਂ ਬਾਅਦ ਸੀਬੀਆਈ ਨੇ ਇਸ ਕੇਸ ਵਿੱਚ ਕੇਸ ਦਰਜ ਕਰ ਲਿਆ ਹੈ।
ਮਹਾਰਾਸ਼ਟਰ ਸਰਕਾਰ ਤੇ ਰੀਆ ਚੱਕਰਵਰਤੀ ਨੇ ਇਸ ਦਾ ਵਿਰੋਧ ਕੀਤਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਨੂੰ ਸੁਸ਼ਾਂਤ ਦੀ ਮੌਤ ‘ਤੇ ਹੁਣ ਤੱਕ ਕੀਤੀ ਜਾਂਚ ਦੀ ਰਿਪੋਰਟ ਮੰਗੀ ਸੀ। ਇਸ ਰਿਪੋਰਟ ਨੂੰ ਵੇਖਣ ਤੇ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਅਦਾਲਤ ਫੈਸਲਾ ਕਰ ਸਕਦੀ ਹੈ ਕਿ ਇਸ ਮਾਮਲੇ ਦੀ ਜਾਂਚ ਆਖਰ ਕੌਣ ਕਰੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਹਲਫਨਾਮਾ ਦਾਖਲ ਕੀਤਾ ਹੈ। ਰੀਆ ਨੇ ਕਿਹਾ ਹੈ ਕਿ ਪਟਨਾ ਵਿੱਚ ਐਫਆਈਆਰ ਦਾ ਕੋਈ ਅਧਾਰ ਨਹੀਂ ਸੀ। ਉਸ ਦੇ ਮੁੰਬਈ ਟ੍ਰਾਂਸਫਰ ਤੋਂ ਬਚਣ ਲਈ ਜਾਂਚ ਸੀਬੀਆਈ ਨੂੰ ਦਿੱਤੀ ਗਈ ਸੀ। ਅਜਿਹਾ ਮਹਾਰਾਸ਼ਟਰ ਸਰਕਾਰ ਦੀ ਇਜਾਜ਼ਤ ਤੋਂ ਬਗੈਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਰੀਆ ਨੇ ਇਹ ਵੀ ਕਿਹਾ ਹੈ ਕਿ ਜੇ ਸੁਪਰੀਮ ਕੋਰਟ ਜਾਂਚ ਸੀਬੀਆਈ ਨੂੰ ਸੌਂਪਦੀ ਹੈ, ਤਾਂ ਇਸ 'ਚ ਉਸ ਨੂੰ ਕੋਈ ਇਤਰਾਜ਼ ਨਹੀਂ।
ਭਾਰਤ 'ਚ ਕੋਰੋਨਾ ਨੇ ਹੁਣ ਤਕ ਲਈਆਂ 45,000 ਤੋਂ ਵੱਧ ਜਾਨਾਂ, 24 ਘੰਟਿਆਂ 'ਚ 53,000 ਨਵੇਂ ਕੇਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸੁਸ਼ਾਂਤ ਖੁਦਕੁਸ਼ੀ ਕੇਸ: ਅੱਜ ਸੁਪਰੀਮ ਕੋਰਟ 'ਚ ਸੁਣਵਾਈ, ਰੀਆ ਨੇ ਮੀਡੀਆ ਟ੍ਰਾਈਲ ਖਿਲਾਫ ਦਾਇਰ ਕੀਤੀ ਪਟੀਸ਼ਨ
ਏਬੀਪੀ ਸਾਂਝਾ
Updated at:
11 Aug 2020 10:54 AM (IST)
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਏਗੀ। ਕੋਰਟ ਅੱਜ ਇਹ ਫੈਸਲਾ ਸੁਣਾ ਸਕਦੀ ਹੈ ਕਿ ਇਸ ਦੀ ਜਾਂਚ ਕੌਣ ਕਰੇਗਾ। ਇਸ ਦੇ ਨਾਲ ਹੀ ਰੀਆ ਚੱਕਰਵਰਤੀ ਨੇ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਹੈ।
- - - - - - - - - Advertisement - - - - - - - - -