ਮੁੰਬਈ: ਰੀਆ ਚੱਕਰਵਰਤੀ, ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿੱਚ ਜੇਲ੍ਹ ਅੰਦਰ ਹੈ। ਉਸ ਨੇ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਹੁਣ ਉਸ ਦੀ ਜ਼ਮਾਨਤ ਅਰਜ਼ੀ 'ਤੇ ਕੱਲ੍ਹ ਫੈਸਲਾ ਲਿਆ ਜਾਵੇਗਾ। ਰੀਆ ਚੱਕਰਵਰਤੀ ਨੂੰ ਮੰਗਲਵਾਰ ਐਨਸੀਬੀ ਨੇ ਤਿੰਨ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।

ਅੱਜ ਸੁਣਵਾਈ ਦੌਰਾਨ ਐਨਸੀਬੀ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਫਿਲਹਾਲ ਰੀਆ ਨੂੰ ਜ਼ਮਾਨਤ ਦੇਣਾ ਸਹੀ ਨਹੀਂ ਕਿਉਂਕਿ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਰੀਆ ਤੋਂ ਪੁੱਛਗਿੱਛ ਦੇ ਅਧਾਰ 'ਤੇ ਐਨਸੀਬੀ ਆਪਣੀ ਜਾਂਚ ਕਰ ਰਹੀ ਹੈ। ਰੀਆ ਵੱਡੇ ਡਰੱਗ ਨੈੱਟਵਰਕ ਦਾ ਹਿੱਸਾ ਰਹੀ ਹੈ ਤੇ ਇਹ ਸਭ ਪੁੱਛਗਿੱਛ 'ਚ ਸਾਹਮਣੇ ਆਇਆ ਹੈ।

ਰੀਆ ਨੇ ਅਰਜ਼ੀ ਵਿੱਚ ਕੀ ਕਿਹਾ?

ਸੈਸ਼ਨ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਰੀਆ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਕੋਈ ਜੁਰਮ ਨਹੀਂ ਕੀਤਾ ਸੀ ਤੇ ਉਸ ਨੂੰ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਰੀਆ ਦੇ ਪੱਖ ਦੇ ਵਕੀਲ ਸਤੀਸ਼ ਮਾਨਸ਼ਿੰਦੇ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਗਿਆ “ਹਿਰਾਸਤ ਦੌਰਾਨ (ਐਨਸੀਬੀ) ਪਟੀਸ਼ਨਰ (ਰੀਆ) ਨੂੰ ਇਕਬਾਲੀਆ ਬਿਆਨ ਦੇਣ ਲਈ ਮਜਬੂਰ ਕੀਤਾ। ਐਕਟਰਸ ਨੇ ਰਸਮੀ ਤੌਰ 'ਤੇ ਅਜਿਹੇ ਸਾਰੇ ਇਕਰਾਰ ਵਾਪਸ ਲੈ ਲਏ ਹਨ।' 'ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਰੀਆ ਦੀ ਪੁੱਛਗਿੱਛ ਦੌਰਾਨ ਕੋਈ ਵੀ ਮਹਿਲਾ ਅਧਿਕਾਰੀ ਮੌਜੂਦ ਨਹੀਂ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904