ਪੜਚੋਲ ਕਰੋ

ਅਦਾਕਾਰਾ Saba Bukhari ਨੂੰ ਡਾਇਰੈਕਟਰ ਨੇ ਕਹੀ ਬੇਹੱਦ 'ਗੰਦੀ ਗੱਲ', ਸਬਾ ਨੇ ਸੋਸ਼ਲ ਮੀਡੀਆ 'ਤੇ ਖੁਦ ਕੀਤਾ ਖੁਲਾਸਾ

ਦੱਸ ਦੇਈਏ ਕਿ ਸਬਾ ਬੁਖਾਰੀ ਨੇ ਪਾਕਿਸਤਾਨ ਦੇ ਕਈ ਲੜੀਵਾਰ ਟੀਵੀ ਨਾਟਕਾਂ ਵਿੱਚ ਕੰਮ ਕੀਤਾ ਹੈ। ਅਦਾਕਾਰੀ ਦਾ ਸ਼ੌਕ ਪੂਰਾ ਕਰਨ ਲਈ ਸਾਲ 2013 ’ਚ ਉਸ ਨੇ ਫ਼ਿਲਮ ਇੰਡਸਟ੍ਰੀ ’ਚ ਪੈਰ ਰੱਖਿਆ ਸੀ।

ਅਦਾਕਾਰਾ ਸਬਾ ਬੁਖਾਰੀ ਨੇ ਪਾਕਿਸਤਾਨੀ ਮਨੋਰੰਜਨ ਉਦਯੋਗ ਦਾ ਕਾਲਾ ਪੱਖ ਉਜਾਗਰ ਕਰ ਕੇ ਸਨਸਨੀ ਫੈਲਾ ਦਿੱਤੀ ਹੈ। ਇੰਸਟਾਗ੍ਰਾਮ ਉੱਤੇ ਸਬਾ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਾਸਟਿੰਗ ਕਾਊਚ ਜਿਹਾ ਮੁੱਦਾ ਚੁੱਕਿਆ ਹੈ। ਉਨ੍ਹਾਂ ਆਪਣੀ ਤਸਵੀਰ ਇੰਸਟਾਗ੍ਰਾਮ ਉੱਤੇ ਸ਼ੇਅਰ ਕਰਦਿਆਂ ਹੇਠਾਂ ਲਿਖਿਆ ਹੈ, ‘ਮੈਨੂੰ ਸਲਾਹ ਦਿੱਤੀ ਗਈ ਸੀ ਕਿ ਮੇਰੇ ਅੰਦਰ ਆਤਮ ਵਿਸ਼ਵਾਸ ਨਹੀਂ ਹੈ ਤੇ ਇਸ ਉਦਯੋਗ ’ਚ ਅੱਗੇ ਨਹੀਂ ਵਧ ਸਕਦੀ।

ਸਮੱਸਿਆ ਇਹ ਹੈ ਕਿ ਤੁਸੀਂ ਪ੍ਰਭਾਵੀ ਲੜਕੀ ਤਾਂ ਹੋ ਪਰ ਇਸ ਪੇਸ਼ੇ ਵਿੱਚ ਵਧੀਆ ਲੜਕੀਆਂ ਕਾਮਯਾਬੀ ਹਾਸਲ ਨਹੀਂ ਕਰ ਸਕਦੀਆਂ। ਅਸੀਂ ਤੁਹਾਨੂੰ ਕੰਮ ਅਤੇ ਕੀਮਤ ਕਿਉਂ ਦੇਈਏ, ਜਦ ਕਿ ਹੋਰ ਕੁੜੀਆਂ ਕੰਮ ਬਦਲੇ ਸੌਣ ਲਈ ਤਿਆਰ ਹਨ।’ ਅਦਾਕਾਰਾ ਨੇ ਮੰਨਿਆ ਕਿ ਉਦਯੋਗ ਦੇ ਵੱਖੋ-ਵੱਖਰੇ ਮਰਦਾਂ ਤੋਂ ਇਹ ਸ਼ਬਦ ਸੁਣ ਕੇ ਉਸ ਦੇ ਸਾਰੇ ਸੁਫ਼ਨੇ ਚੂਰ-ਚੂਰ ਹੋ ਕੇ ਰਹਿ ਗਏ ਹਨ।

ਦੱਸ ਦੇਈਏ ਕਿ ਸਬਾ ਬੁਖਾਰੀ ਨੇ ਪਾਕਿਸਤਾਨ ਦੇ ਕਈ ਲੜੀਵਾਰ ਟੀਵੀ ਨਾਟਕਾਂ ਵਿੱਚ ਕੰਮ ਕੀਤਾ ਹੈ। ਅਦਾਕਾਰੀ ਦਾ ਸ਼ੌਕ ਪੂਰਾ ਕਰਨ ਲਈ ਸਾਲ 2013 ’ਚ ਉਸ ਨੇ ਫ਼ਿਲਮ ਇੰਡਸਟ੍ਰੀ ’ਚ ਪੈਰ ਰੱਖਿਆ ਸੀ। ‘ਰਸਮ--ਦੁਨੀਆ’ ਤੇ ‘ਜੁਦਾਈ’ ਜਿਹੇ ਲੜੀਵਾਰ ਨਾਟਕ ਪਾਕਿਸਤਾਨ ਫ਼ਿਲਮ ਉਦਯੋਗ ਵਿੱਚ ਕਾਫ਼ੀ ਹਰਮਨਪਿਆਰੇ ਰਹੇ ਹਨ। ਬੀਬੀਸੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਸੇ ਡਾਇਰੈਕਟਰ ਦਾ ਸਿੱਧਾ ਨਾਂਅ ਨਹੀਂ ਲਿਆ ਪਰ ਉਨ੍ਹਾਂ ਆਪਣੇ ਕਾਸਟਿੰਗ ਕਾਊਚ ਜਿਹੇ ਦੋਸ਼ਾਂ ਉੱਤੇ ਮਜ਼ਬੂਤੀ ਨਾਲ ਖਲੋਣ ਦੀ ਗੱਲ ਆਖੀ।

ਦੁਨੀਆ ਭਰ ਦੇ ਮਨੋਰੰਜਨ ਜਗਤ ਵਿੱਚ ਜਿਨਸੀ ਸ਼ੋਸ਼ਣ ਦਾ ਮਾਮਲਾ ਕਾਫ਼ੀ ਸੁਰਖ਼ੀਆਂ ’ਚ ਰਿਹਾ ਹੈ। ਕਈ ਬਾਲੀਵੁੱਡ ਤੇ ਹਾੱਲੀਵੁੱਡ ਦੇ ਕਲਾਕਾਰ ਪੁਰਸ਼ ਡਾਇਰੈਕਟਰ ਨਾਲ ਪੇਸ਼ ਆਏ ਕੰਮ ਬਦਲੇ ਸਮਝੌਤੇ ਦੀ ਮੰਗ ਦਾ ਅਨੁਭਵ ਸਾਂਝਾ ਕਰ ਚੁੱਕੇ ਹਨ। ਸਬਾ ਬੁਖ਼ਾਰੀ ਦੀ ਪੋਸਟ ਸਾਹਮਣੇ ਆਉਣ ਤੋਂ ਬਾਅਦ ਕਈ ਲੋਕਾਂ ਨੇ ਉਸ ਨੂੰ ਆਪਣਾ ਸਮਰਥਨ ਦਿੱਤਾ ਹੈ।

ਇਹ ਵੀ ਪੜ੍ਹੋ: Vivo X60 Series Launch: Vivo X60 ਸੀਰੀਜ਼ ਅੱਜ ਭਾਰਤ ’ਚ ਹੋਵੇਗੀ ਲਾਂਚ, ਇੱਥੇ ਵੇਖ ਸਕੋਗੇ ਲਾਈਵ ਸਟ੍ਰੀਮਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget