Saif Ali Khan Attack: ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਵਿਅਕਤੀ ਵਲੋਂ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਵੀਰਵਾਰ ਨੂੰ ਸਵੇਰੇ 3.30 ਵਜੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਅਦਾਕਾਰ ਸੈਫ ਅਤੇ ਚੋਰ ਵਿਚਕਾਰ ਹੱਥੋਂਪਾਈ ਹੋਈ। ਘਟਨਾ ਤੋਂ ਬਾਅਦ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੈਫ ਦੇ ਘਰ ਕੰਮ ਕਰਨ ਵਾਲੇ ਤਿੰਨੋਂ ਨੌਕਰਾਂ ਨੂੰ ਪੁੱਛਗਿੱਛ ਲਈ ਥਾਣੇ ਲੈ ਗਈ।
ਸੂਤਰਾਂ ਅਨੁਸਾਰ, ਪੁਲਿਸ ਨੇ ਘਟਨਾ ਤੋਂ ਦੋ ਘੰਟੇ ਪਹਿਲਾਂ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ ਪਰ ਕੋਈ ਵੀ ਘਰ ਵਿੱਚ ਦਾਖਲ ਹੁੰਦਾ ਨਹੀਂ ਨਜ਼ਰ ਆ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹਮਲਾਵਰ ਪਹਿਲਾਂ ਹੀ ਇਮਾਰਤ ਅਤੇ ਘਰ ਵਿੱਚ ਦਾਖਲ ਹੋ ਚੁੱਕਾ ਸੀ। ਸੀਸੀਟੀਵੀ ਜਾਂਚ ਅਜੇ ਵੀ ਜਾਰੀ ਹੈ। ਸੈਫ ਦੀ ਇਮਾਰਤ ਦੇ ਹੋਰ ਫਲੈਟਾਂ ਅਤੇ ਨੇੜਲੀਆਂ ਇਮਾਰਤਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ/ਸਫਾਈ ਕਰਮਚਾਰੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਇਸ ਵੇਲੇ ਸੈਫ ਦੇ ਤਿੰਨੋਂ ਨੌਕਰਾਂ ਦੇ ਬਿਆਨ ਦਰਜ ਕਰ ਰਹੀ ਹੈ। ਪੁਲਿਸ ਨੂੰ ਸੈਫ ਦੀ ਨੌਕਰਾਣੀ 'ਤੇ ਸ਼ੱਕ ਹੈ, ਇਸ ਲਈ ਪਹਿਲਾਂ ਨੌਕਰਾਣੀ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਫਿਰ ਉਸ ਦਾ ਬਿਆਨ ਲਿਆ ਜਾਵੇਗਾ। ਸੂਤਰਾਂ ਅਨੁਸਾਰ ਹਮਲਾਵਰ ਨੇ ਪਹਿਲਾਂ ਨੌਕਰਾਣੀ 'ਤੇ ਹਮਲਾ ਕੀਤਾ। ਦੋਵਾਂ ਵਿਚਕਾਰ ਹੱਥੋਪਾਈ ਹੋਈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਸੈਫ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੂੰ ਮਿਲਣ ਆਇਆ ਹੋ ਸਕਦਾ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਇੱਕ ਅਣਜਾਣ ਵਿਅਕਤੀ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਇਆ ਅਤੇ ਦੋਵਾਂ ਵਿਚਕਾਰ ਝਗੜਾ ਹੋ ਗਿਆ। ਘਟਨਾ ਸਮੇਂ ਅਦਾਕਾਰ ਦੇ ਕੁਝ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਸਨ। ਇਸ ਵੇਲੇ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਸੈਫ ਅਲੀ ਖਾਨ ਦੇ ਘਰ ਮੌਜੂਦ ਹੈ। ਸੂਤਰਾਂ ਅਨੁਸਾਰ ਸੈਫ ਅਲੀ ਖਾਨ ਦੀ ਸਰਜਰੀ ਲੀਲਾਵਤੀ ਹਸਪਤਾਲ ਵਿੱਚ ਪੂਰੀ ਹੋ ਗਈ ਹੈ। ਡਾਕਟਰ ਦੀ ਇਜਾਜ਼ਤ ਤੋਂ ਬਾਅਦ ਪੁਲਿਸ ਸੈਫ ਦਾ ਬਿਆਨ ਲਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।