ਪੜਚੋਲ ਕਰੋ

Salaar Trailer: ਸਾਲਾਰ ਦੇ ਟ੍ਰੇਲਰ ਨੇ ਸ਼ਾਹਰੁਖ ਖਾਨ ਦੀ ਡੰਕੀ ਦਾ ਤੋੜਿਆ ਰਿਕਾਰਡ, 24 ਘੰਟਿਆਂ 'ਚ ਮਿਲੀਅਨ ਕੀਤੇ ਪਾਰ

Salaar Hindi Trailer View: ਸਾਉਥ ਸੁਪਰਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਫਿਲਮ ਸਾਲਾਰ ਦੇ ਚੱਲਦੇ ਪ੍ਰਸ਼ੰਸਕਾ ਵਿਚਾਲੇ ਛਾਏ ਹੋਏ ਹਨ। ਦੱਸ ਦੇਈਏ ਕਿ ਸਾਲ 2023 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼

Salaar Hindi Trailer View: ਸਾਉਥ ਸੁਪਰਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਫਿਲਮ ਸਾਲਾਰ ਦੇ ਚੱਲਦੇ ਪ੍ਰਸ਼ੰਸਕਾ ਵਿਚਾਲੇ ਛਾਏ ਹੋਏ ਹਨ। ਦੱਸ ਦੇਈਏ ਕਿ ਸਾਲ 2023 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੱਸ ਦੇਈਏ ਕਿ ਪ੍ਰਭਾਸ ਦੀ ਫਿਲਮ ਸਾਲਾਰ ਦਾ ਸ਼ਾਹਰੁਖ ਖਾਨ ਦੀ ਡੰਕੀ ਨਾਲ ਮੁਕਾਬਲਾ ਹੋਣ ਜਾ ਰਿਹਾ ਹੈ। ਇਸ ਵਿਚਾਲੇ ਹੈਰਾਨੀ ਦੀ ਗੱਲ ਇਹ ਹੈ ਕਿ ਸਾਲਾਰ ਦੇ ਟ੍ਰੇਲਰ ਨੇ ਹੀ ਸ਼ਾਹਰੁਖ ਖਾਨ ਦੀ ਡੰਕੀ ਨੂੰ ਪਛਾੜ ਦਿੱਤਾ ਹੈ। 

ਇਸ ਫਿਲਮ 'ਚ ਪ੍ਰਭਾਸ ਤੋਂ ਇਲਾਵਾ ਪ੍ਰਿਥਵੀਰਾਜ, ਸ਼ਰੂਤੀ ਹਾਸਨ, ਟੀਨੂੰ ਆਨੰਦ, ਈਸ਼ਵਰੀ ਰਾਓ, ਜਗਪਤੀ ਬਾਬੂ, ਸ਼੍ਰਿਆ ਰੈੱਡੀ, ਗਰੁੜ ਰਾਮ ਨਜ਼ਰ ਆਉਣ ਵਾਲੇ ਹਨ। ਜਿਵੇਂ ਹੀ ਐਨੀਮਲ ਅਤੇ ਸੈਮ ਬਹਾਦੁਰ ਦੀ ਰਿਲੀਜ਼ ਵਿਚਾਲੇ ਫਿਲਮ 'ਸਾਲਾਰ' ਦਾ ਟ੍ਰੇਲਰ ਰਿਲੀਜ਼ ਹੋਇਆ, ਤਾਂ ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਪ੍ਰਤੀਕਿਰਿਆ ਆਉਣੀ ਸ਼ੂਰੁ ਹੋ ਗਈ। ਸੋਸ਼ਲ ਮੀਡੀਆ 'ਤੇ ਇਸ ਦੇ ਵਿਊਜ਼ ਹਰ ਪਲ ਵਧਦੇ ਨਜ਼ਰ ਆ ਰਹੇ ਹਨ। ਜਦੋਂ ਕਿ ਪ੍ਰਸ਼ੰਸਕ ਇਸ ਨੂੰ ਮਾਸਟਰਪੀਸ ਕਹਿੰਦੇ ਨਜ਼ਰ ਆ ਰਹੇ ਹਨ।

ਐਕਸ਼ਨ ਨਾਲ ਭਰਪੂਰ ਸਾਲਾਰ ਦਾ ਟ੍ਰੇਲਰ ਹੋਮਬਲ ਫਿਲਮਜ਼ ਦੇ ਯੂਟਿਊਬ ਪੇਜ 'ਤੇ ਹਿੰਦੀ ਵਿੱਚ ਸਾਂਝਾ ਕੀਤਾ ਗਿਆ ਹੈ, ਜਿਸ ਨੂੰ 24 ਘੰਟਿਆਂ ਵਿੱਚ 100 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ, ਅਤੇ ਪ੍ਰਸ਼ੰਸਕ ਟਿੱਪਣੀਆਂ ਵਿੱਚ ਤਾਰੀਫ ਜ਼ਬਰਦਸਤ ਤਾਰੀਫ਼ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ ਰੌਗਟੇ ਖੜ੍ਹੇ ਕਰ ਦੇਣ ਵਾਲਾ। ਇਕ ਹੋਰ ਯੂਜ਼ਰ ਨੇ ਲਿਖਿਆ, ਹਰ ਕੋਈ ਪ੍ਰਭਾਸ ਦੀ ਗੱਲ ਕਰ ਰਿਹਾ ਹੈ। ਪਰ ਪ੍ਰਿਥਵੀਰਾਜ ਨੇ ਵੀ ਬਹੁਤ ਵਧੀਆ ਕੰਮ ਕੀਤਾ ਹੈ। 

ਇਸ ਤੋਂ ਇਲਾਵਾ ਸਾਲਾਰ ਦਾ ਆਈਡੀਆ ਕਿਵੇਂ ਆਇਆ, ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਫਿਲਮ ਨਿਰਮਾਤਾ ਨੇ ਕਿਹਾ, ''ਸਾਲਾਰ ਨੂੰ ਬਣਾਉਣ ਦਾ ਵਿਚਾਰ ਮੇਰੇ ਦਿਮਾਗ 'ਚ 15 ਸਾਲ ਪਹਿਲਾਂ ਆਇਆ ਸੀ ਪਰ ਆਪਣੀ ਪਹਿਲੀ ਫਿਲਮ ਉਗ੍ਰਮ ਬਣਾਉਣ ਤੋਂ ਬਾਅਦ ਮੈਂ ਕੇਜੀਐੱਫ 'ਚ ਰੁੱਝ ਗਿਆ, ਜਿਸ ਨੂੰ ਬਣਾਉਣਾ ਲਈ ਮੈਨੂੰ ਅੱਠ ਸਾਲ ਲੱਗ ਗਏ। ਯਾਨੀ ਅਸੀਂ ਸਭ ਤੋਂ ਪਹਿਲਾਂ KGF ਬਣਾਉਣ ਤੇ ਯੋਜਨਾ ਸ਼ੁਰੂ ਕੀਤੀ ਅਤੇ ਜਦੋਂ ਤੱਕ ਇਸ ਦਾ ਦੂਜਾ ਭਾਗ ਰਿਲੀਜ਼ ਹੋਇਆ, 8 ਸਾਲ ਬੀਤ ਚੁੱਕੇ ਸਨ। ਇਸ ਲਈ ਇਹ ਫਿਲਮ ਬਣਾਉਣ ਦਾ ਵਿਚਾਰ ਮੇਰੇ ਮਨ ਵਿੱਚ ਪਹਿਲਾਂ ਹੀ ਸੀ ਅਤੇ ਕੋਵਿਡ ਦੌਰਾਨ ਜਦੋਂ KGF 2 ਰਿਲੀਜ਼ ਨਹੀਂ ਹੋਈ ਸੀ, ਸਾਡੇ ਸਾਰਿਆਂ ਕੋਲ ਬਹੁਤ ਸਮਾਂ ਸੀ ਕਿਉਂਕਿ ਅਸੀਂ ਸਾਰੇ ਘਰ ਬੈਠੇ ਸੀ। ਇਸ ਸਮੇਂ ਦੌਰਾਨ, ਮੈਂ ਇਸ 'ਤੇ ਥੋੜ੍ਹਾ ਜਿਹਾ ਕੰਮ ਕੀਤਾ।

ਦੱਸ ਦੇਈਏ ਕਿ ਸਾਲਾਰ ਪਾਰਟ 1 ਸੀਜਫਾਈਰ 22 ਦਸੰਬਰ ਨੂੰ ਹਿੰਦੀ, ਤਾਮਿਲ, ਤੇਲਗੂ, ਕੰਨੜ ਅਤੇ ਮਲਿਆਲਮ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ। ਜਿੱਥੇ ਇਸੇ ਦਿਨ ਸ਼ਾਹਰੁਖ ਖਾਨ ਦੀ ਸਾਲ 2023 ਦੀ ਤੀਜੀ ਫਿਲਮ ਡੰਕੀ ਰਿਲੀਜ਼ ਹੋਵੇਗੀ, ਉਥੇ ਹੀ ਇਸ ਤੋਂ ਪਹਿਲਾਂ ਪਠਾਨ ਅਤੇ ਜਵਾਨ ਬਲਾਕਬਸਟਰ ਹੋਈਆਂ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget