Salim Khan on Salman Khan House Firing: ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੇ ਪੂਰੀ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਭਾਈਜਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਐਤਵਾਰ ਸਵੇਰੇ 5 ਵਜੇ ਕਈ ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਸੁਪਰਸਟਾਰ ਦੇ ਪ੍ਰਸ਼ੰਸਕ ਵੀ ਕਾਫੀ ਚਿੰਤਤ ਹਨ। ਸਲਮਾਨ ਦੇ ਘਰ 'ਤੇ ਹਮਲੇ ਤੋਂ ਬਾਅਦ ਅਰਬਾਜ਼-ਸੋਹੇਲ ਆਪਣੇ ਭਰਾ ਨੂੰ ਮਿਲਣ ਗਲੈਕਸੀ ਅਪਾਰਟਮੈਂਟ ਪਹੁੰਚੇ।


ਸਾਹਮਣੇ ਆਈ ਪਿਤਾ ਸਲੀਮ ਖਾਨ ਦੀ ਪ੍ਰਤੀਕਿਰਿਆ 


ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮ ਅਤੇ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮੁੰਬਈ ਪੁਲਿਸ ਨੇ ਕਿਹਾ ਹੈ ਕਿ ਗੋਲੀਬਾਰੀ ਦੇ ਸਮੇਂ ਸਲਮਾਨ ਖਾਨ ਘਰ ਵਿੱਚ ਮੌਜੂਦ ਸਨ। ਹਮਲੇ ਤੋਂ ਬਾਅਦ ਸਲਮਾਨ ਖਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਸੁਪਰਸਟਾਰ ਨੇ ਆਪਣੇ ਪਰਿਵਾਰ ਨੂੰ ਲੈ ਕੇ ਕਾਫੀ ਚਿੰਤਾ ਜ਼ਾਹਰ ਕੀਤੀ ਹੈ। ਹੁਣ ਸਲਮਾਨ ਦੇ ਪਿਤਾ ਸਲੀਮ ਖਾਨ ਨੇ ਵੀ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।


ਸਲਮਾਨ ਖਾਨ ਦੇ ਘਰ ਇਸ ਘਟਨਾ ਦੇ ਕੁਝ ਸਮੇਂ ਬਾਅਦ ਪਿਤਾ ਸਲੀਮ ਖਾਨ ਨੇ ਕਿਹਾ, 'ਚਿੰਤਾ ਦੀ ਕੋਈ ਗੱਲ ਨਹੀਂ ਹੈ। ਦੱਸਣ ਲਈ ਕੁਝ ਵੀ ਨਹੀਂ ਹੈ। ਉਹ ਲੋਕ ਸਿਰਫ਼ ਪਬਲਿਸਿਟੀ ਚਾਹੁੰਦੇ ਹਨ, ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।


'ਪਰਿਵਾਰ ਬਹੁਤ ਸੁਚੇਤ ਅਤੇ ਸਾਵਧਾਨ ਹੈ'


ਖਬਰਾਂ ਮੁਤਾਬਕ, 'ਸਲੀਮ ਇਸ ਘਟਨਾ ਤੋਂ ਤੁਰੰਤ ਬਾਅਦ ਸੈਰ ਕਰਨ ਲਈ ਨਿਕਲ ਗਏ ਸੀ।' ਇਕ ਸੂਤਰ ਨੇ ਕਿਹਾ, 'ਸਲੀਮ ਖਾਨ ਬਿਲਕੁਲ ਵੀ ਚਿੰਤਤ ਨਹੀਂ ਹਨ ਅਤੇ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਜਾਰੀ ਰੱਖਦੇ ਹਨ। ਪਰਿਵਾਰ ਬਹੁਤ ਸੁਚੇਤ ਅਤੇ ਸਾਵਧਾਨ ਹੈ। ਸਲਮਾਨ ਖਾਨ ਸੁਰੱਖਿਅਤ ਅਤੇ ਸਿਹਤਮੰਦ ਹਨ।


ਗੋਲੀਬਾਰੀ ਦੀ ਖਬਰ ਜਦੋਂ ਸਾਹਮਣੇ ਆਈ ਤਾਂ , ਸਲਮਾਨ ਖਾਨ ਦੇ ਪ੍ਰਸ਼ੰਸਕ ਅਭਿਨੇਤਾ ਦੇ ਘਰ ਦੇ ਬਾਹਰ ਉਨ੍ਹਾਂ ਦਾ ਸਮਰਥਨ ਕਰਨ ਲਈ ਇਕੱਠੇ ਹੋ ਰਹੇ ਹਨ। ਇਸ ਦੌਰਾਨ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ 'ਚ ਜਿਸ ਗੈਂਗਸਟਰ ਵਿਸ਼ਾਲ ਉਰਫ ਕਾਲੂ ਦਾ ਨਾਂ ਸਾਹਮਣੇ ਆ ਰਿਹਾ ਹੈ, ਉਸਦੀ ਤਸਵੀਰ ਵੀ ਸਾਹਮਣੇ ਆਈ ਹੈ।