Salman khan on Firing: ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ 14 ਅਪ੍ਰੈਲ ਦੀ ਸਵੇਰ ਨੂੰ ਗੋਲੀਬਾਰੀ ਤੋਂ ਬਾਅਦ ਹਰ ਪਾਸੇ ਦਹਿਸ਼ਤ ਫੈਲ ਗਈ। ਇਸ ਘਟਨਾ ਨੇ ਪੂਰੀ ਇੰਡਸਟਰੀ ਅਤੇ ਬਾਲੀਵੁੱਡ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿ ਹਾਲੇ ਵੀ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋ ਬਾਈਕ ਸਵਾਰ ਉਸ ਦੇ ਘਰ ਦੇ ਬਾਹਰ ਆਏ ਅਤੇ ਕੁਝ ਰਾਊਂਡ ਫਾਇਰ ਕਰਨ ਤੋਂ ਬਾਅਦ ਉਥੋਂ ਫਰਾਰ ਹੋ ਗਏ। ਬਾਅਦ 'ਚ ਮੁੰਬਈ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। 



ਦਰਅਸਲ, ਕਈ ਸਾਲ ਪਹਿਲਾਂ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਤੋਂ ਬਾਅਦ ਸਲਮਾਨ ਖਾਨ ਆਪਣੇ ਕੰਮ 'ਤੇ ਪਰਤ ਆਏ ਹਨ। ਇਸ ਮਾਮਲੇ 'ਚ ਕਈ ਅਪਡੇਟਸ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਸੁਪਰਸਟਾਰ ਸਲਮਾਨ ਖਾਨ ਵੱਲੋਂ ਪੁਲਿਸ ਨੂੰ ਦਿੱਤਾ ਗਿਆ ਬਿਆਨ ਸਾਹਮਣੇ ਆਇਆ ਹੈ। ਇੰਡੀਆ ਟੂਡੇ ਨੂੰ ਸਲਮਾਨ ਖਾਨ ਦਾ ਬਿਆਨ ਮਿਲਿਆ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਚਾਰਜਸ਼ੀਟ ਦਾਖਲ ਕੀਤੀ ਸੀ। ਇਸ 'ਚ ਸਲਮਾਨ ਖਾਨ ਦਾ ਬਿਆਨ ਵੀ ਸ਼ਾਮਲ ਸੀ, ਜੋ ਉਨ੍ਹਾਂ ਨੇ ਇਸ ਗੋਲੀਬਾਰੀ ਤੋਂ ਬਾਅਦ ਪੁਲਿਸ ਨੂੰ ਦਿੱਤਾ ਸੀ। ਉਸ ਘਟਨਾ ਦੌਰਾਨ ਸਲਮਾਨ ਖਾਨ ਕਿੱਥੇ ਸਨ, ਕੀ ਕੁਝ ਹੋ ਰਿਹਾ ਸੀ ? ਉਨ੍ਹਾਂ ਨੇ ਦੱਸਿਆ ਹੈ।


ਸਲਮਾਨ ਖਾਨ ਨੇ ਆਪਣੇ ਬਿਆਨ 'ਚ ਕੀ ਕਿਹਾ?


ਰਿਪੋਰਟ ਮੁਤਾਬਕ, ਇਸ ਮਹੀਨੇ ਦੀ ਸ਼ੁਰੂਆਤ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ 1,735 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਹ ਬਿਆਨ ਇੰਡੀਆ ਟੂਡੇ ਪਹੁੰਚਿਆ। ਸਲਮਾਨ ਖਾਨ ਨੇ ਆਪਣੇ ਬਿਆਨ 'ਚ ਖੁਲਾਸਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਆਪਣੇ ਗਲੈਕਸੀ ਅਪਾਰਟਮੈਂਟ 'ਚ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਘਰ 'ਚ ਪਟਾਕੇ ਵਾਂਗ ਆਵਾਜ਼ ਸੁਣਾਈ ਦਿੱਤੀ ਸੀ। ਪਰ ਸਵੇਰੇ ਕਰੀਬ 4.55 ਵਜੇ ਉਨ੍ਹਾਂ ਦੇ ਗਾਰਡ ਨੇ ਪੂਰੀ ਘਟਨਾ ਬਾਰੇ ਦੱਸਿਆ।


“ਇਸ ਤੋਂ ਪਹਿਲਾਂ ਵੀ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮੈਨੂੰ ਪਤਾ ਲੱਗਾ ਹੈ ਕਿ ਲਾਰੇਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਲਈ, ਮੇਰਾ ਮੰਨਣਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ਹੈ ਜਿਸ ਨੇ ਮੇਰੀ ਬਾਲਕੋਨੀ 'ਤੇ ਗੋਲੀਬਾਰੀ ਕੀਤੀ ਸੀ। ਅੱਗੇ ਆਪਣੇ ਬਿਆਨ ਵਿੱਚ ਸਲਮਾਨ ਖਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਿਸ਼ਨੋਈ ਗੈਂਗ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ, 'ਮੈਨੂੰ ਯਕੀਨ ਹੈ ਕਿ ਲਾਰੈਂਸ ਬਿਸ਼ਨੋਈ ਨੇ ਆਪਣੇ ਗੈਂਗ ਦੇ ਮੈਂਬਰਾਂ ਦੀ ਮਦਦ ਨਾਲ ਮੇਰੇ ਘਰ ਦੇ ਬਾਹਰ ਗੋਲੀਬਾਰੀ ਕਰਵਾਈ ਸੀ। ਇਹ ਸਭ ਉਸ ਸਮੇਂ ਹੋਇਆ ਜਦੋਂ ਮੇਰੇ ਪਰਿਵਾਰਕ ਮੈਂਬਰ ਅੰਦਰ ਸੁੱਤੇ ਪਏ ਸਨ ਅਤੇ ਮੈਨੂੰ ਅਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਸਨ। ਇਸੇ ਕਾਰਨ ਇਹ ਹਮਲਾ ਕੀਤਾ ਗਿਆ।


ਭਰਾ ਅਰਬਾਜ਼ ਖਾਨ ਤੋਂ ਵੀ ਪੁੱਛਗਿੱਛ ਕੀਤੀ ਗਈ


ਗਲੈਕਸੀ ਅਪਾਰਟਮੈਂਟ ਫਾਇਰਿੰਗ ਮਾਮਲੇ 'ਚ ਕ੍ਰਾਈਮ ਬ੍ਰਾਂਚ ਦੀ 4 ਮੈਂਬਰੀ ਟੀਮ ਨੇ 4 ਜੂਨ ਨੂੰ ਸਲਮਾਨ ਖਾਨ ਅਤੇ ਉਨ੍ਹਾਂ ਦੇ ਭਰਾ ਅਰਬਾਜ਼ ਦੇ ਬਿਆਨ ਲਏ ਸਨ। ਇਸ ਦੌਰਾਨ ਸਲਮਾਨ ਖਾਨ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੇ ਨਾਲ ਹੀ ਉਸ ਦੇ ਭਰਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਸਲਮਾਨ ਖਾਨ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਫਿਲਹਾਲ ਸਲਮਾਨ ਖਾਨ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਉਨ੍ਹਾਂ ਦਾ ਸਿਕੰਦਰ ਅਗਲੇ ਸਾਲ ਯਾਨੀ 2025 'ਚ ਆਉਣ ਵਾਲਾ ਹੈ। ਫਿਲਮ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।