Salman Khan News: ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਸਾਲ ਅਦਾਕਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਜਿਨ੍ਹਾ ਨੇ ਫਿਲਮ ਇੰਡਸਟਰੀ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਅਪ੍ਰੈਲ ਮਹੀਨੇ 'ਚ ਸਲਮਾਨ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਪਰ ਗੱਲ ਇੱਥੇ ਹੀ ਨਹੀਂ ਰੁਕੀ, ਇਸ ਤੋਂ ਬਾਅਦ ਹਮਲਾਵਰਾਂ ਨੇ ਸਲਮਾਨ ਖਾਨ ਦੇ ਦੋਸਤ ਬਾਬਾ ਸਿੱਦੀਕੀ ਨੂੰ ਦੁਸਹਿਰੇ ਵਾਲੇ ਦਿਨ ਉਨ੍ਹਾਂ ਦੇ ਬੇਟੇ ਦੇ ਦਫਤਰ ਤੋਂ ਆਉਂਦੇ ਸਮੇਂ ਗੋਲੀਆਂ ਮਾਰ ਦਿੱਤੀਆਂ। ਜਿਸ ਨੇ ਮਨੋਰੰਜਨ ਜਗਤ ਵਿੱਚ ਹਲਚਲ ਮਚਾ ਦਿੱਤੀ। 


ਦੱਸ ਦੇਈਏ ਕਿ ਇਸ ਤੋਂ ਬਾਅਦ ਲੀਲਾਵਤੀ ਹਸਪਤਾਲ 'ਚ ਹੀ ਸਲਮਾਨ ਖਾਨ ਦੇ ਦੋਸਤ ਬਾਬਾ ਸਿੱਦੀਕੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਵੀ ਸਲਮਾਨ ਖਾਨ ਨੂੰ ਇਕ ਹੋਰ ਧਮਕੀ ਮਿਲੀ, ਜਿਸ 'ਚ ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਪਰ ਬਾਅਦ 'ਚ ਧਮਕੀ ਦੇਣ ਵਾਲੇ ਨੇ ਮੁਆਫੀ ਵੀ ਮੰਗ ਲਈ। ਹੁਣ ਖਬਰਾਂ ਆ ਰਹੀਆਂ ਹਨ ਕਿ ਸਲਮਾਨ ਖਾਨ ਦੇਸ਼ ਛੱਡ ਚੁੱਕੇ ਹਨ।



ਸਲਮਾਨ ਖਾਨ ਨੇ ਛੱਡਿਆ ਦੇਸ਼


ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਧਮਕੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਲਮਾਨ ਖਾਨ ਨੂੰ ਪਹਿਲਾਂ ਹੀ Y+ ਸੁਰੱਖਿਆ ਦਿੱਤੀ ਗਈ ਸੀ। ਹੁਣ ਉਨ੍ਹਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਸਲਮਾਨ ਦੇ ਘਰ ਤੋਂ ਲੈ ਕੇ ਉਨ੍ਹਾਂ ਦੀ ਨਿੱਜੀ ਸੁਰੱਖਿਆ ਅਤੇ ਸਲਮਾਨ ਦੀ ਸ਼ੂਟਿੰਗ ਵਾਲੀ ਜਗ੍ਹਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਬਾ ਸਿੱਦੀਕੀ ਦੀ ਮੌਤ ਤੋਂ ਬਾਅਦ ਅਜਿਹੀਆਂ ਖਬਰਾਂ ਆਈਆਂ ਸਨ ਕਿ ਸਲਮਾਨ ਖਾਨ ਆਪਣੇ ਆਉਣ ਵਾਲੇ ਪ੍ਰੋਜੈਕਟ 'ਤੇ ਥੋੜ੍ਹੇ ਸਮੇਂ ਲਈ ਕੰਮ ਕਰਨਾ ਬੰਦ ਕਰ ਦੇਣਗੇ। ਪਰ ਇਸ ਸਭ ਦੇ ਬਾਵਜੂਦ ਸਲਮਾਨ ਨੇ ਆਪਣਾ ਕੰਮ ਜਾਰੀ ਰੱਖਿਆ। ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਦਿੱਤੇ ਗਏ ਵਾਅਦੇ ਨੂੰ ਪੂਰੇ ਕੀਤੇ। ਪਹਿਲਾਂ ਉਨ੍ਹਾਂ ਬਿੱਗ ਬੌਸ 18 ਲਈ ਸ਼ੂਟ ਕੀਤਾ, ਇਸ ਤੋਂ ਬਾਅਦ ਉਨ੍ਹਾਂ ਰੋਹਿਤ ਸ਼ੈੱਟੀ ਦੀ ਫਿਲਮ ਸਿੰਘਮ ਅਗੇਨ ਵਿੱਚ ਇੱਕ ਕੈਮਿਓ ਰੋਲ ਲਈ ਸ਼ੂਟ ਕੀਤਾ।


ਧਮਕੀਆਂ ਦੇ ਬਾਵਜੂਦ ਕੰਮ ਕਰ ਰਹੇ ਸਲਮਾਨ  


ਇਸ ਲਈ ਹੁਣ ਆਪਣੀ ਕਮਿਟਮੇਂਟ ਨੂੰ ਪੂਰਾ ਕਰਦੇ ਹੋਏ ਸਲਮਾਨ ਖਾਨ ਭਾਰਤ ਤੋਂ ਦੁਬਈ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਸਲਮਾਨ ਆਪਣੇ ਦਬੰਗ ਟੂਰ ਲਈ ਦੁਬਈ ਗਏ ਹੋਏ ਹਨ। ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਸਲਮਾਨ ਖਾਨ ਦਬੰਗ ਟੂਰ ਲਈ ਆਪਣੀ ਟੀਮ ਨਾਲ ਦੇਸ਼ ਅਤੇ ਦੁਨੀਆ ਭਰ ਵਿੱਚ ਘੁੰਮਦੇ ਰਹਿੰਦੇ ਹਨ। ਸਲਮਾਨ ਆਪਣੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਆਪਣੇ ਆਉਣ ਵਾਲੇ ਸਾਰੇ ਪ੍ਰੋਜੈਕਟਾਂ 'ਤੇ ਕੰਮ ਕਰ ਰਹੇ ਹਨ। 


ਇਸ ਲਈ ਦੁਬਈ ਤੋਂ ਵਾਪਸ ਆਉਣ ਤੋਂ ਬਾਅਦ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ਸਿਕੰਦਰ ਦੀ ਬਾਕੀ ਸ਼ੂਟਿੰਗ ਵੀ ਪੂਰੀ ਕਰਨਗੇ। ਸਲਮਾਨ ਖਾਨ ਨੇ ਬਿੱਗ ਬੌਸ 18 ਦੇ ਸੈੱਟ 'ਤੇ ਕਿਹਾ ਸੀ ਕਿ ਉਹ ਨਹੀਂ ਆਉਣਾ ਚਾਹੁੰਦੇ, ਪਰ ਉਨ੍ਹਾਂ ਨੇ ਜੋ ਵਾਅਦਾ ਕੀਤਾ ਸੀ ਉਨ੍ਹਾਂ ਨੂੰ ਪੂਰਾ ਕਰਨਾ ਹੈ, ਇਸ ਲਈ ਉਨ੍ਹਾਂ ਨੂੰ ਇੱਥੇ ਆਉਣਾ ਪਿਆ। ਜਿਸ ਕਾਰਨ ਸਲਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਬਾਵਜੂਦ ਉਹ ਆਪਣਾ ਕੰਮ ਜਾਰੀ ਰੱਖਣਗੇ।