ਪੜਚੋਲ ਕਰੋ

Shatrughan Sinha: ਸ਼ਤਰੂਘਨ ਸਿਨਹਾ 4 ਦਿਨਾਂ ਤੋਂ ਹਸਪਤਾਲ 'ਚ ਦਾਖਲ, ਸੋਨਾਕਸ਼ੀ ਦੇ ਵਿਆਹ ਨਹੀਂ ਇਸ ਗੱਲ ਦੀ ਵਧੀ ਚਿੰਤਾ

Shatrughan Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਪਿਤਾ ਅਤੇ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖ਼ਲ ਹਨ। ਆਪਣੀ ਧੀ ਦੇ ਵਿਆਹ ਤੋਂ ਦੋ ਦਿਨ ਬਾਅਦ ਹੀ ਉਹ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ

Shatrughan Sinha: ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਪਿਤਾ ਅਤੇ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ ਹਸਪਤਾਲ ਵਿੱਚ ਦਾਖ਼ਲ ਹਨ। ਆਪਣੀ ਧੀ ਦੇ ਵਿਆਹ ਤੋਂ ਦੋ ਦਿਨ ਬਾਅਦ ਹੀ ਉਹ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਪਹੁੰਚੇ ਅਤੇ ਅਜੇ ਵੀ ਉੱਥੇ ਹੀ ਹਨ। ਹੁਣ ਸ਼ਤਰੂਘਨ ਦੇ ਅਚਾਨਕ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਦੇ ਵਿਆਹ ਤੋਂ ਦੋ ਦਿਨ ਬਾਅਦ 25 ਜੂਨ ਨੂੰ ਸ਼ਤਰੂਘਨ ਸਿਨਹਾ ਘਰ ਦੇ ਡਾਇਨਿੰਗ ਰੂਮ 'ਚ ਫਿਸਲ ਗਏ, ਜਿਸ ਕਾਰਨ ਉਨ੍ਹਾਂ ਦੀਆਂ ਪਸਲੀਆਂ ਤੇ ਸੱਟ ਲੱਗ ਗਈ ਸੀ ਅਤੇ ਉਹ ਰੁਟੀਨ ਚੈੱਕਅਪ ਲਈ ਹਸਪਤਾਲ ਗਏ ਸਨ। ਪਰ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਹੋਣ ਦਾ ਫੈਸਲਾ ਕੀਤਾ।

ਸ਼ਤਰੂਘਨ ਸਿਨਹਾ ਘਰ 'ਚ ਕਿਵੇਂ ਫਿਸਲੇ?

ਜ਼ੂਮ ਦੀ ਰਿਪੋਰਟ ਦੇ ਮੁਤਾਬਕ, ਸ਼ਤਰੂਘਨ ਸਿਨਹਾ ਦੇ ਘਰ ਵਿੱਚ ਡਾਇਨਿੰਗ ਰੂਮ ਵਿੱਚ ਸੋਫਾ ਉਨ੍ਹਾਂ ਦੀ ਸਭ ਤੋਂ ਪਸੰਦੀਦਾ ਜਗ੍ਹਾਂ ਉੱਪਰ ਹੈ। ਉਹ ਉੱਥੇ ਆਰਾਮ ਨਾਲ ਬੈਠ ਕੇ ਟੀਵੀ ਦੇਖਦੇ ਹਨ। ਇਹ ਉਹ ਥਾਂ ਹੈ ਜਿੱਥੇ ਉਹ ਮੀਡੀਆ ਵਾਲਿਆਂ ਨੂੰ ਇੰਟਰਵਿਊ ਦਿੰਦੇ ਹਨ। 25 ਜੂਨ ਨੂੰ ਵੀ ਉਹ ਉਸੇ ਸੋਫੇ 'ਤੇ ਬੈਠੇ ਹੋਏ ਸੀ ਅਤੇ ਜਦੋਂ ਉਹ ਇੱਥੋਂ ਉੱਠਣ ਲੱਗੇ ਸੀ ਤਾਂ ਉਨ੍ਹਾਂ ਦਾ ਪੈਰ ਕਾਲੀ ਦੇ ਕੋਨੇ 'ਚ ਫਸ ਗਿਆ ਅਤੇ ਉਹ ਡਿੱਗਣ ਤੋਂ ਬਚ ਗਏ। ਬੇਟੀ ਸੋਨਾਕਸ਼ੀ ਉਨ੍ਹਾਂ ਦੇ ਨਾਲ ਸੀ, ਜਿਸ ਨੇ ਤੁਰੰਤ ਉਨ੍ਹਾਂ ਨੂੰ ਸੰਭਾਲ ਲਿਆ। ਉਨ੍ਹਾਂ ਨੂੰ ਤੁਰੰਤ ਮੈਡਿਕਲ ਅਟੈਂਸ਼ਨ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਆਰਾਮ ਮਹਿਸੂਸ ਕੀਤਾ। ਪਰ ਅਗਲੀ ਸਵੇਰ ਉਨ੍ਹਾਂ  ਆਪਣੀਆਂ ਪਸਲੀਆਂ ਵਿੱਚ ਦਰਦ ਮਹਿਸੂਸ ਕੀਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਨ ਦੀ ਸਲਾਹ ਦਿੱਤੀ।

ਜਾਂਚ ਤੋਂ ਬਾਅਦ ਪਸਲੀਆਂ 'ਚ ਦਰਦ ਦੀ ਵਜ੍ਹਾ ਪਤਾ ਚੱਲੀ...

ਹਸਪਤਾਲ 'ਚ ਜਦੋਂ ਸ਼ਤਰੂਘਨ ਸਿਨਹਾ ਦਾ ਰੁਟੀਨ ਚੈਕਅੱਪ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਤਿਲਕਣ ਕਾਰਨ ਉਨ੍ਹਾਂ ਦੀਆਂ ਪਸਲੀਆਂ 'ਤੇ ਸੱਟ ਲੱਗੀ ਹੈ। ਇਸੇ ਰਿਪੋਰਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸ਼ਤਰੂਘਨ ਸਿਨਹਾ ਨੂੰ 1 ਜੁਲਾਈ ਯਾਨੀ ਕੱਲ੍ਹ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਪਹਿਲਾਂ ਸ਼ਤਰੂਘਨ ਸਿਨਹਾ ਨੂੰ ਲੈ ਇਹ ਖਬਰ ਆਈ ਸੀ ਸਾਹਮਣੇ...

ਪਹਿਲਾਂ ਅਜਿਹਾ ਕਿਹਾ ਜਾ ਰਿਹਾ ਸੀ ਕਿ ਸ਼ਤਰੂਘਨ ਸਿਨਹਾ ਆਪਣੀ ਬੇਟੀ ਦੇ ਵਿਆਹ ਦੀ ਕਾਹਲੀ ਕਾਰਨ ਸਰੀਰਕ ਅਤੇ ਮਾਨਸਿਕ ਤੌਰ 'ਤੇ ਥਕਾਵਟ ਮਹਿਸੂਸ ਕਰ ਰਹੇ ਸਨ ਅਤੇ ਇਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪਰ ਹੁਣ ਉਨ੍ਹਾਂ ਦੇ ਫਿਸਲਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਸ਼ਤਰੂਘਨ ਸਿਨਹਾ ਦੀ ਬੇਟੀ ਸੋਨਾਕਸ਼ੀ ਸਿਨਹਾ ਨੇ 23 ਜੂਨ ਨੂੰ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਸਿਵਲ ਮੈਰਿਜ ਕੀਤੀ ਸੀ, ਜਿਸ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਅਤੇ ਚੋਣਵੇਂ ਦੋਸਤਾਂ ਨੇ ਸ਼ਿਰਕਤ ਕੀਤੀ ਸੀ। ਅਦਾਕਾਰਾ ਨੇ ਉਸੇ ਰਾਤ ਇੱਕ ਰਿਸੈਪਸ਼ਨ ਦਿੱਤਾ, ਜਿਸ ਵਿੱਚ ਸਲਮਾਨ ਖਾਨ, ਅਨਿਲ ਕਪੂਰ ਅਤੇ ਕਾਜੋਲ ਸਮੇਤ ਕਈ ਬਾਲੀਵੁੱਡ ਸਿਤਾਰੇ ਮੌਜੂਦ ਸਨ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget