ਟੈਟੂ ਬਣਵਾਉਂਦੇ ਹੋਏ ਸ਼ਹਿਨਾਜ਼ ਗਿੱਲ ਨੂੰ ਲੱਗਿਆ ਕਰੰਟ, ਹੋਈ ਬੇਹੋਸ਼- ਵਾਇਰਲ ਵੀਡੀਓ
ਏਬੀਪੀ ਸਾਂਝਾ | 26 Aug 2020 01:11 PM (IST)
ਪੰਜਾਬ ਦੀ ਕੈਟਰੀਨਾ ਕੈਫ ਤੇ ਬਿੱਗ-ਬੌਸ ਕੰਟੈਸਟੈਂਟ ਸ਼ਹਿਨਾਜ਼ ਗਿੱਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ, ਪਰ ਇਸ ਦੌਰਾਨ ਉਸ ਨਾਲ ਕੁਝ ਅਜਿਹਾ ਵੀ ਹੋ ਜਾਂਦਾ ਹੈ।
ਮੰਬਈ: ਪੰਜਾਬ ਦੀ ਕੈਟਰੀਨਾ ਕੈਫ ਤੇ ਬਿੱਗ ਬੌਸ 13 ਦੀ ਕੰਟੈਸਟੈਂਟ ਸ਼ਹਿਨਾਜ਼ ਗਿੱਲ ਆਪਣੇ ਸਟਾਈਲ ਕਰਕੇ ਕਾਫੀ ਫੇਮਸ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਤੇ ਅਕਸਰ ਆਪਣੀਆਂ ਫੋਟੋਆਂ ਤੇ ਵੀਡੀਓ ਸ਼ੇਅਰ ਕਰ ਉਹ ਆਪਣੇ ਫੈਨਸ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜੋ ਕਿਸੇ ਨੂੰ ਵੀ ਹੈਰਾਨ ਕਰ ਦੇਵੇਗੀ। ਦਰਅਸਲ ਸ਼ਹਿਨਾਜ਼ ਗਿੱਲ ਵੀਡੀਓ ਵਿੱਚ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੂੰ ਕਰੰਟ ਲੱਗ ਜਾਂਦਾ ਹੈ ਤੇ ਉਹ ਬੇਹੋਸ਼ ਹੋ ਜਾਂਦੀ ਹੈ। ਸ਼ਹਿਨਾਜ਼ ਦੀ ਇਸ ਵੀਡੀਓ 'ਤੇ ਲੋਕ ਕਾਫ਼ੀ ਕੁਮੈਂਟ ਕਰ ਰਹੇ ਹਨ। ਸ਼ਹਿਨਾਜ਼ ਗਿੱਲ ਦੀ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਉਹ ਬੈਠ ਕੇ ਟੈਟੂ ਬਣਵਾਉਣ 'ਚ ਮਸਤ ਸੀ। ਜਿਵੇਂ ਹੀ ਟੈਟੂ ਲਾਉਣ ਲਈ ਮਸ਼ੀਨ ਚਲਾਈ ਗਈ ਤਾਂ ਸ਼ਹਿਨਾਜ਼ ਨੇ ਕਰੰਟ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੀ ਹੈ। ਅਜਿਹੀ ਸਥਿਤੀ ਵਿੱਚ ਉਹ ਕਰੰਟ ਲੱਗਣ ਨਾਲ ਬੇਹੋਸ਼ ਹੋ ਜਾਂਦੀ ਤੇ ਹੇਠਾਂ ਡਿੱਗ ਜਾਂਦੀ ਹੈ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਦੀ ਇਸ ਵੀਡੀਓ ਨੂੰ ਫਿਲਮ ਗੈਲਾਨ ਨੇ ਆਪਣੀ ਇੰਸਟਾਗ੍ਰਾਮ ਰੀਲ ਤੋਂ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ 5000 ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ‘ਤੇ ਕਾਫ਼ੀ ਰੀਐਕਟ ਕਰ ਰਹੇ ਹਨ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਇਸ ਵੀਡੀਓ ਵਿੱਚ ਐਕਟਿੰਗ ਕਰਦੀ ਨਜ਼ਰ ਆ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904