ਅਜੀਬੋ ਗਰੀਬ ਮਾਸਕ ਪਾਉਣ ਕਰਕੇ ਚਰਚਾ 'ਚ ਰਹਿਣ ਵਾਲੇ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਵੀ ਆਏ ਕੋਰੋਨਾ ਦੀ ਲਪੇਟ 'ਚ
Raj-Shilpa Covid Positive:ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਤੇਜ਼ੀ ਦੇ ਨਾਲ ਵੱਧ ਰਹੇ ਹਨ। ਜਿਸ ਕਰਕੇ ਮਨੋਰੰਜਨ ਜਗਤ ਦੇ ਕਈ ਸਿਤਾਰੇ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।
Raj-Shilpa Covid Positive: 3 ਸਾਲ ਬਾਅਦ ਵੀ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਨੇ ਆਪਣੇ ਪੈਰ ਦੇਸ਼ ਵਿੱਚ ਪਸਾਰ ਲਏ ਹਨ। ਕੁਝ ਦਿਨਾਂ ਤੋਂ ਦਿੱਲੀ ਅਤੇ ਮਹਾਰਾਸ਼ਟਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਤੇਜ਼ੀ ਦੇ ਨਾਲ ਵੱਧ ਰਹੇ ਹਨ। ਜਿਸ ਕਰਕੇ ਮਨੋਰੰਜਨ ਜਗਤ ਦੇ ਕਈ ਸਿਤਾਰੇ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਹਾਲ ਵਿੱਚ ਖਬਰ ਆਈ ਹੈ ਕਿ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆਏ ਹਨ।
ਇਸ ਖਬਰ ਦੀ ਪੁਸ਼ਟੀ ਮਸ਼ਹੂਰ ਕੰਟੈਂਟ ਕ੍ਰਿਏਟਰ ਵਿਰਲ ਭਿਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਇੱਕ ਪੋਸਟ ਪਾ ਕੀਤੀ ਹੈ। ਉਨ੍ਹਾਂ ਨੇ ਰਾਜ ਕੁੰਦਰਾ ਦੇ ਮਹਿੰਗੇ ਤੇ ਸਟਾਈਲਿਸ਼ ਮਾਸਕ ਪਾਉਣ ਲੈ ਕੇ ਟਿੱਪਣੀ ਕਰਦੇ ਹੋਏ ਕਿਹਾ ਕਿ ਕੀ ਫਾਇਦਾ ਹੋਇਆ?
ਭਿਯਾਨੀ ਨੇ ਕੈਪਸ਼ਨ 'ਚ ਲਿਖਿਆ, 'ਤੁਹਾਡੇ ਕੋਲ ਬਹੁਤ ਸਾਰੇ ਮਾਸਕ ਹਨ, ਪਰ ਕੀ ਫਾਇਦਾ ਹੋਇਆ ਵਾਪਸ ਕੋਵਿਡ ਦਾ ਥੱਪਾ ਲੱਗ ਗਿਆ ਹੈ। ਰਾਜ ਕੁੰਦਰਾ ਆਪਣੇ ਪਿਆਰੇ ਪਰਿਵਾਰ ਤੋਂ ਦੂਰ ਅਲੱਗ-ਥਲੱਗ ਹੈ। ਜਲਦੀ ਠੀਕ ਹੋ ਜਾਵੋ'। ਇਸ ਪੋਸਟ ਉੱਤੇ ਯੂਜ਼ਰਸ ਵੀ ਕਮੈਂਟ ਕਰਕੇ ਰਾਜ ਕੁੰਦਰਾ ਦੇ ਮਾਸਕ ਉੱਤੇ ਫਨੀ ਟਿੱਪਣੀਆਂ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਭਿਨੇਤਰੀ ਕਿਰਨ ਖੇਰ, ਮਾਹੀ ਵਿਜ, ਅਭਿਨੇਤਰੀ ਪੂਜਾ ਭੱਟ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ।
ਮੀਡੀਆ ਰਿਪੋਰਟਸ ਮੁਤਾਬਿਕ ਦੇਸ਼ ਵਿੱਚ 3,016 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ, ਜੋ ਕਿ ਪਿਛਲੇ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
View this post on Instagram