ਪੜਚੋਲ ਕਰੋ

Gaurav Khanna: 'ਬਿੱਗ ਬੌਸ 19' ਜੇਤੂ ਗੌਰਵ ਖੰਨਾ ਨੂੰ ਲੱਗਿਆ ਵੱਡਾ ਝਟਕਾ, ਇਸ ਗਲਤੀ ਕਾਰਨ ਯੂ-ਟਿਊਬ ਚੈਨਲ ਹੋਇਆ ਟਰਮੀਨੇਟ! ਫੈਨਜ਼ 'ਚ ਮੱਚਿਆ ਹਾਹਾਕਾਰ...

Gaurav Khanna: ਰਿਐਲਿਟੀ ਸ਼ੋਅ 'ਬਿੱਗ ਬੌਸ 19' ਦੇ ਜੇਤੂ ਗੌਰਵ ਖੰਨਾ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸ਼ੋਅ ਜਿੱਤਣ ਤੋਂ ਕੁਝ ਹੀ ਦਿਨਾਂ ਬਾਅਦ, ਉਨ੍ਹਾਂ ਨੇ ਜੋ ਆਪਣਾ ਯੂ-ਟਿਊਬ ਚੈਨਲ ਲਾਂਚ ਕੀਤਾ ਸੀ, ਉਸ ਨੂੰ ਟਰਮੀਨੇਟ ਕਰ ...

Gaurav Khanna: ਰਿਐਲਿਟੀ ਸ਼ੋਅ 'ਬਿੱਗ ਬੌਸ 19' ਦੇ ਜੇਤੂ ਗੌਰਵ ਖੰਨਾ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸ਼ੋਅ ਜਿੱਤਣ ਤੋਂ ਕੁਝ ਹੀ ਦਿਨਾਂ ਬਾਅਦ, ਉਨ੍ਹਾਂ ਨੇ ਜੋ ਆਪਣਾ ਯੂ-ਟਿਊਬ ਚੈਨਲ ਲਾਂਚ ਕੀਤਾ ਸੀ, ਉਸ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ। ਦਰਅਸਲ, ਸਿਰਫ 24 ਘੰਟਿਆਂ ਦੇ ਅੰਦਰ ਹੀ, ਗੌਰਵ ਦੁਆਰਾ ਅਪਲੋਡ ਕੀਤਾ ਗਿਆ ਪਹਿਲਾ ਯੂ-ਟਿਊਬ ਵੀਡੀਓ ਪਲੇਟਫਾਰਮ ਤੋਂ ਅਚਾਨਕ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਹਾਹਾਕਾਰ ਮੱਚ ਗਿਆ। ਹਾਲਾਂਕਿ, ਉਨ੍ਹਾਂ ਦਾ ਪੂਰਾ ਚੈਨਲ ਹੀ ਯੂ-ਟਿਊਬ ਵੱਲੋਂ ਟਰਮੀਨੇਟ (ਬੰਦ) ਕਰ ਦਿੱਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਲਈ ਦੱਸ ਦੇਈਏ ਕਿ ਗੌਰਵ ਖੰਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝਾ ਕਰਕੇ ਆਪਣੇ ਯੂ-ਟਿਊਬ ਚੈਨਲ ਦੀ ਸ਼ੁਰੂਆਤ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਮਜ਼ਾਕੀਆ ਅੰਦਾਜ਼ ਵਿੱਚ ਦੱਸਿਆ ਸੀ ਕਿ ਚੈਨਲ ਲਾਂਚ ਕਰਨ ਦਾ ਪੂਰਾ ਸਿਹਰਾ ਉਨ੍ਹਾਂ ਦੇ ਕਰੀਬੀ ਦੋਸਤਾਂ ਮ੍ਰਿਦੁਲ ਤਿਵਾਰੀ ਅਤੇ ਪ੍ਰਣਿਤ ਮੋਰੇ ਨੂੰ ਜਾਂਦਾ ਹੈ। ਗੌਰਵ ਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਕਿਸੇ ਤਕਨੀਕੀ ਚੀਜ਼ ਦੀ ਸਮਝ ਨਹੀਂ ਆਈ ਤਾਂ ਉਹ ਸਿੱਧਾ ਇਨ੍ਹਾਂ ਦੋਵਾਂ ਨੂੰ ਫ਼ੋਨ ਕਰਨਗੇ। ਇਸ ਪਹਿਲੇ ਯੂ-ਟਿਊਬ ਵੀਡੀਓ ਵਿੱਚ, ਗੌਰਵ ਨੇ 'ਬਿੱਗ ਬੌਸ 19' ਦੇ ਆਪਣੇ ਤਜਰਬੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਲੋਕ ਸ਼ੋਅ ਨੂੰ ਸਿਰਫ਼ ਲੜਾਈ-ਝਗੜੇ ਨਾਲ ਜੋੜ ਕੇ ਦੇਖਦੇ ਹਨ, ਪਰ ਉਨ੍ਹਾਂ ਨੇ ਇਹ ਰਸਤਾ ਨਹੀਂ ਚੁਣਿਆ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਬਿਨਾਂ ਵਿਵਾਦ ਦੇ ਵੀ ਸ਼ੋਅ ਜਿੱਤਣਾ ਸੰਭਵ ਹੈ।

ਅਚਾਨਕ ਵੀਡੀਓ ਹੋਇਆ ਗਾਇਬ

ਬਿੱਗ ਬੌਸ ਜੈਤੂ ਦਾ ਗੌਰਵ ਦਾ ਇਹ ਵੀਡੀਓ ਜ਼ਿਆਦਾ ਦੇਰ ਤੱਕ ਪਲੇਟਫਾਰਮ 'ਤੇ ਟਿਕ ਨਹੀਂ ਸਕਿਆ। ਕੁਝ ਹੀ ਘੰਟਿਆਂ ਦੇ ਅੰਦਰ, ਵੀਡੀਓ ਯੂ-ਟਿਊਬ ਤੋਂ ਗਾਇਬ ਹੋ ਗਿਆ। ਕਈ ਉਪਭੋਗਤਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਗੌਰਵ ਦਾ ਪੂਰਾ ਚੈਨਲ ਹੀ ਹੁਣ ਸਰਚ ਵਿੱਚ ਨਜ਼ਰ ਨਹੀਂ ਆ ਰਿਹਾ। ਸੋਸ਼ਲ ਮੀਡੀਆ 'ਤੇ ਕਿਆਸ ਲਗਾਏ ਜਾ ਰਹੇ ਹਨ ਕਿ ਯੂ-ਟਿਊਬ ਨੇ ਸ਼ਾਇਦ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੇ ਕਾਰਨ ਚੈਨਲ ਨੂੰ ਟਰਮੀਨੇਟ ਕਰ ਦਿੱਤਾ ਹੈ।

ਫਿਲਹਾਲ, ਵੀਡੀਓ ਜਾਂ ਚੈਨਲ ਹਟਾਏ ਜਾਣ ਦੀ ਅਸਲ ਵਜ੍ਹਾ ਸਾਫ਼ ਨਹੀਂ ਹੋ ਸਕੀ ਹੈ। ਯੂ-ਟਿਊਬ ਜਾਂ ਗੌਰਵ ਖੰਨਾ ਦੀ ਤਰਫ਼ੋਂ ਇਸ ਸੰਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪ੍ਰਸ਼ੰਸਕ ਹੁਣ ਪੂਰੀ ਸੱਚਾਈ ਜਾਣਨ ਲਈ ਗੌਰਵ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਗੌਰਵ ਖੰਨਾ ਨੇ 7 ਦਸੰਬਰ ਨੂੰ ਹੋਏ 'ਬਿੱਗ ਬੌਸ 19' ਦੇ ਗ੍ਰੈਂਡ ਫਿਨਾਲੇ ਵਿੱਚ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਟਰਾਫੀ ਜਿੱਤੀ ਸੀ। 

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget