Sidhu Moose Wala: ਛੋਟੇ ਸਿੱਧੂ ਲਈ ਫੈਨਜ਼ ਨੇ ਭੇਜੀਆਂ ਰੱਖੜੀਆ, ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਝਲਕ
Sidhu Moose Wala: ਇਸ ਵਾਰ 19 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ
![Sidhu Moose Wala: ਛੋਟੇ ਸਿੱਧੂ ਲਈ ਫੈਨਜ਼ ਨੇ ਭੇਜੀਆਂ ਰੱਖੜੀਆ, ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਝਲਕ Sidhu Moose Wala Brother Fans sent rakhi for little Sidhu, mother Charan Kaur shared a glimpse Sidhu Moose Wala: ਛੋਟੇ ਸਿੱਧੂ ਲਈ ਫੈਨਜ਼ ਨੇ ਭੇਜੀਆਂ ਰੱਖੜੀਆ, ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਝਲਕ](https://feeds.abplive.com/onecms/images/uploaded-images/2024/08/17/0fea85cc0d61e23b2630de41d0c9f22c1723880832533709_original.jpg?impolicy=abp_cdn&imwidth=1200&height=675)
Sidhu Moose Wala: ਇਸ ਵਾਰ 19 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨਦੀਆਂ ਹਨ। ਪਰ ਇਸ ਵਾਰ ਕਈ ਫੈਨਜ਼ ਨੇ ਛੋਟੇ ਸਿੱਧੂ ਲਈ ਵੀ ਰੱਖੜੀਆ ਭੇਜੀਆਂ ਹਨ, ਜਿਸ ਦੀ ਮਾਤਾ ਚਰਨ ਕੌਰ ਵੱਲੋਂ ਖਾਸ ਝਲਕ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਜੀ ਵੱਲੋ ਉਹਨਾਂ ਦੇ ਸੋਸ਼ਲ ਮੀਡੀਆ ਹੈੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰੱਖੜੀਆ ਭੇਜੀਆਂ ਸਨ। ਜਿਸ ਵਿੱਚ ਇੱਕ ਚਿੱਠੀ ਵੀ ਦਿਖਾਈ ਦਿੰਦੀ ਹੈ ਅਤੇ ਉਸ ਉੱਤੇ ਲਿਖਿਆ ਹੈ ਕਿ ਇਹ ਸਿੱਧੂ ਦੇ ਛੋਟੇ ਭਰਾ ਲਈ ਭਿਜਵਾਈਆਂ ਗਇਆਂ ਹਨ।
ਦੱਸਣਯੋਗ ਹੈ ਕਿ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚੌਹਣ ਵਾਲੇ ਲੋਕ ਦੂਰ-ਦੂਰ ਤੋਂ ਉਨ੍ਹਾਂ ਦੇ ਪਿੰਡ ਪਹੁੰਚਦੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ, ਪਰ ਉਨ੍ਹਾਂ ਨੂੰ ਚੌਹਣ ਵਾਲੇ ਲੋਕਾਂ ਦੇ ਦਿਲਾਂ ’ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ। ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰਦੀਆਂ ਨਜ਼ਰ ਆਉਂਦੀਆਂ ਹਨ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)