Singer KK Passes Away : ਮਸ਼ਹੂਰ ਗਾਇਕ ਕੇਕੇ ਦਾ ਮੰਗਲਵਾਰ ਦੇਰ ਰਾਤ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਨੇ ਨਾ ਸਿਰਫ ਫਿਲਮ ਇੰਡਸਟਰੀ ਦਾ ਦਿਲ ਝੰਜੋੜਿਆ ਹੈ ਬਲਕਿ ਲੱਖਾਂ ਫ਼ੈਨਜ ਨੂੰ ਵੀ ਸਦਮਾ ਦਿੱਤਾ ਹੈ। ਕੇਕੇ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਜਦੋਂ ਕੇ.ਕੇ. ਬੀਤੀ ਰਾਤ ਕੋਲਕਾਤਾ ਵਿੱਚ ਇੱਕ ਸੰਗੀਤ ਸਮਾਰੋਹ ਵਿੱਚ ਲਗਭਗ ਇੱਕ ਘੰਟਾ ਗਾਉਣ ਤੋਂ ਬਾਅਦ ਆਪਣੇ ਹੋਟਲ ਵਾਪਸ ਪਰਤਿਆ ਤਾਂ ਉਸਨੇ ਖਰਾਬ ਸਿਹਤ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਗਾਇਕ ਨੂੰ ਕੋਲਕਾਤਾ ਦੇ ਸੀਐੱਮਆਰਆਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਏਅਰ ਇੰਡੀਆ ਦੀ ਏਆਈ 773 ਫਲਾਈਟ ਰਾਹੀ ਅੱਜ ਸ਼ਾਮ ਮੁੰਬਈ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਕੇ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਵਰਸੋਵਾ ਸਥਿਤ ਉਨ੍ਹਾਂ ਦੇ ਕੰਪਲੈਕਸ ਦੇ ਹਾਲ ਵਿੱਚ ਰੱਖਿਆ ਜਾਵੇਗਾ। ਜਿੱਥੇ ਭਲਕੇ ਸਵੇਰੇ 9 ਵਜੇ ਤੋਂ ਬਾਅਦ ਵਰਸੋਵਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਕੇਕੇ ਦੀ ਅੰਤਿਮ ਯਾਤਰਾ 'ਚ ਮਿਊਜ਼ਿਕ ਇੰਡਸਟਰੀ ਅਤੇ ਬਾਲੀਵੁੱਡ ਦੇ ਕਈ ਵੱਡੇ ਦਿੱਗਜ ਸ਼ਾਮਲ ਹੋ ਸਕਦੇ ਹਨ।
ਕਈ ਵੱਡੀਆਂ ਹਸਤੀਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਮਸ਼ਹੂਰ ਗਾਇਕ ਦੇ ਅਚਾਨਕ ਦਿਹਾਂਤ ਤੋਂ ਬਾਅਦ ਪੀਐਮ ਮੋਦੀ ਸਮੇਤ ਕਈ ਵੱਡੀਆਂ ਹਸਤੀਆਂ ਨੇ ਉਨ੍ਹਾਂ ਦੇ ਇਸ ਦੁਨੀਆ ਤੋਂ ਚਲੇ ਜਾਣ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਮੈਂ ਮਸ਼ਹੂਰ ਗਾਇਕ ਕੇਕੇ (ਕ੍ਰਿਸ਼ਨਕੁਮਾਰ ਕੁਨਾਥ) ਦੇ ਬੇਵਕਤੀ ਦੇਹਾਂਤ ਤੋਂ ਦੁਖੀ ਹਾਂ। ਅਸੀਂ ਉਨ੍ਹਾਂ ਨੂੰ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਸ਼ਾਂਤੀ।'
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਿਖਿਆ ਕਿ 'ਕੇਕੇ ਇੱਕ ਪ੍ਰਤਿਭਾਸ਼ਾਲੀ ਗਾਇਕ ਸਨ, ਉਨ੍ਹਾਂ ਦੀ ਬੇਵਕਤੀ ਮੌਤ ਨਾਲ ਭਾਰਤੀ ਸੰਗੀਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਆਪਣੀ ਆਵਾਜ਼ ਨਾਲ ਉਸ ਨੇ ਸੰਗੀਤ ਪ੍ਰੇਮੀਆਂ ਦੇ ਮਨਾਂ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਫ਼ੈਨਜ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਓਮ ਸ਼ਾਂਤੀ ਸ਼ਾਂਤੀ।'
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੀਤਾ ਟਵੀਟ
ਕੇਕੇ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, 'ਉਨ੍ਹਾਂ ਦੇ ਪਰਿਵਾਰ ਨੂੰ ਹਰ ਮਦਦ ਦਿੱਤੀ ਜਾਵੇਗੀ।' ਮਮਤਾ ਨੇ ਟਵੀਟ ਕੀਤਾ, 'ਕੇਕੇ ਦੇ ਅਚਾਨਕ ਅਤੇ ਬੇਵਕਤੀ ਦੇਹਾਂਤ ਤੋਂ ਸਦਮਾ ਅਤੇ ਦੁਖੀ ਹਾਂ। ਮੇਰੇ ਸਾਥੀ ਬੀਤੀ ਰਾਤ ਤੋਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ ਕਿ ਉਸਦੇ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਮੇਰੀ ਡੂੰਘੀ ਸੰਵੇਦਨਾ।' ਇੰਨਾ ਹੀ ਨਹੀਂ ਬੰਗਾਲੀ ਸੀਐਮ ਮਮਤਾ ਬੈਨਰਜੀ ਨੇ ਵੀ ਕੇਕੇ ਨੂੰ ਸ਼ਰਧਾਂਜਲੀ ਦਿੱਤੀ।