Singer Joins BJP: ਸਾਲ 2025 ਦੇ ਮੱਦੇਨਜ਼ਰ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਕਈ ਸਿਆਸੀ ਆਗੂ ਅਤੇ ਫਿਲਮੀ ਸਿਤਾਰੇ ਵੀ ਵੱਖ-ਵੱਖ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਸ ਵਿਚਾਲੇ ਲੋਕ ਗਾਇਕਾ ਮੈਥਿਲੀ ਠਾਕੁਰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੂੰ ਬੀਤੇ ਦਿਨੀਂ ਪਟਨਾ ਵਿੱਚ, ਪਾਰਟੀ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਮੈਥਿਲੀ ਠਾਕੁਰ ਦੇ ਬਿਹਾਰ ਚੋਣਾਂ ਵਿੱਚ ਵਾਰਿਸਨਗਰ ਤੋਂ ਚੋਣ ਲੜਨ ਦੀ ਚਰਚਾ ਹੈ।
ਭਾਜਪਾ ਵਿੱਚ ਸ਼ਾਮਲ ਹੋਈ ਗਾਇਕਾ ਕੀ ਬੋਲੀ
ਇਸ ਸਮਾਗਮ ਤੋਂ ਪਹਿਲਾਂ, ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਬਿਹਾਰ ਚੋਣਾਂ ਨੂੰ ਲੈ ਕੇ ਮੈਥਿਲੀ ਠਾਕੁਰ ਨੇ ਆਪਣੀ ਸਥਿਤੀ ਸਪੱਸ਼ਟ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਚੋਣਾਂ ਲੜਨਾ ਟੀਚਾ ਨਹੀਂ ਹੈ ਅਤੇ ਉਹ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰੇਗੀ।
ਪਾਰਟੀ ਜੋ ਵੀ ਹੁਕਮ ਦੇਵੇਗੀ ਮੈਂ ਉਹੀ ਕਰਾਂਗੀ: ਮੈਥਿਲੀ ਠਾਕੁਰ
ਮੈਥਿਲੀ ਨੇ ਕਿਹਾ, "ਤੁਸੀਂ ਮੈਨੂੰ ਫੋਟੋਆਂ ਬਾਰੇ ਸਵਾਲ ਪੁੱਛਿਆ, ਤਾਂ ਮੈਂ ਕਿਹਾ ਕਿ ਜੋ ਵੀ ਹੁਕਮ ਹੋਏਗਾ, ਮੈਂ ਉਸਦੇ ਅਨੁਸਾਰ ਕੰਮ ਕਰਾਂਗੀ। ਮੈਂ ਉਹੀ ਕਰਾਂਗੀ ਜੋ, ਮੈਨੂੰ ਕਿਹਾ ਜਾਵੇਗਾ। ਚੋਣਾਂ ਲੜਨਾ ਮੇਰਾ ਉਦੇਸ਼ ਨਹੀਂ ਹੈ, ਮੈਂ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਕੰਮ ਕਰਾਂਗੀ।
ਕੌਣ ਹੈ ਮੈਥਿਲੀ ਠਾਕੁਰ ?
25 ਸਾਲਾ ਮੈਥਿਲੀ ਠਾਕੁਰ ਮਧੂਬਨੀ ਜ਼ਿਲ੍ਹੇ ਦੀ ਰਹਿਣ ਵਾਲੀ ਹੈ ਅਤੇ ਪਹਿਲਾਂ ਹੀ ਸੰਗੀਤ ਉਦਯੋਗ ਵਿੱਚ ਆਪਣੇ ਆਪ ਨੂੰ ਸਥਾਪਿਤ ਕਰ ਚੁੱਕੀ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 11 ਸਾਲ ਦੀ ਉਮਰ ਵਿੱਚ ਜ਼ੀ ਟੀਵੀ ਦੇ ਸ਼ੋਅ 'ਸਾ ਰੇ ਗਾ ਮਾ ਪਾ ਲਿਟਲ ਚੈਂਪਸ' ਨਾਲ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।