ਪੜਚੋਲ ਕਰੋ

Sonu Sood Arrest Warrant: ਗ੍ਰਿਫ਼ਤਾਰੀ ਵਾਰੰਟ ਬਾਰੇ ਸੋਨੂੰ ਸੂਦ ਦੀ ਚੇਤਾਵਨੀ, ਬੋਲੇ...ਮਾਮਲਾ ਗੜਬੜ ਹੈ, ਸਖ਼ਤ ਕਾਰਵਾਈ ਕਰਾਂਗੇ...

Bollywood Actor Sonu Sood Arrest Warrant: ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਏ।

Bollywood Actor Sonu Sood Arrest Warrant: ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।

ਇਲਜ਼ਾਮ ਹੈ ਕਿ ਸੋਨੂੰ ਸੂਦ ਉਸ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ, ਜਿਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਸੋਨੂੰ ਸੂਦ ਨੇ ਇਸ ਮਾਮਲੇ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਹੋ ਰਹੀਆਂ ਖ਼ਬਰਾਂ ਵਧੇਰੇ ਸਨਸਨੀਖੇਜ਼ ਹਨ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ ਸਾਨੂੰ ਅਦਾਲਤ ਨੇ ਇੱਕ ਤੀਜੀ ਧਿਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਗਵਾਹਾਂ ਵਜੋਂ ਬੁਲਾਇਆ ਸੀ ਜਿਸ ਨਾਲ ਸਾਡਾ ਕੋਈ ਸਬੰਧ ਨਹੀਂ।

ਉਨ੍ਹਾਂ ਅੱਗੇ ਲਿਖਿਆ, ਸਾਡੇ ਵਕੀਲਾਂ ਨੇ ਜਵਾਬ ਦੇ ਦਿੱਤਾ ਹੈ ਤੇ 10 ਫਰਵਰੀ ਨੂੰ ਅਸੀਂ ਇੱਕ ਬਿਆਨ ਦੇਵਾਂਗੇ ਜੋ ਇਸ ਮਾਮਲੇ ਵਿੱਚ ਸਾਡੀ ਸ਼ਮੂਲੀਅਤ ਨੂੰ ਸਪੱਸ਼ਟ ਕਰੇਗਾ। ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਤੇ ਨਾ ਹੀ ਅਸੀਂ ਇਸ ਨਾਲ ਕਿਸੇ ਵੀ ਤਰ੍ਹਾਂ ਜੁੜੇ ਹਾਂ। ਮੀਡੀਆ ਦਾ ਧਿਆਨ ਖਿੱਚਣ ਲਈ ਇਹ ਬਿਲਕੁਲ ਬੇਲੋੜਾ ਹੈ। ਇਹ ਦੁੱਖ ਦੀ ਗੱਲ ਹੈ ਕਿ ਮਸ਼ਹੂਰ ਹਸਤੀਆਂ ਆਸਾਨ ਨਿਸ਼ਾਨਾ ਬਣ ਜਾਂਦੀਆਂ ਹਨ। ਅਸੀਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਾਂਗੇ।

ਜਾਣੋ ਕੀ ਹੈ ਪੂਰਾ ਮਾਮਲਾ...

ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦੱਸਿਆ ਕਿ 1 ਜੁਲਾਈ, 2023 ਨੂੰ ਮੋਹਿਤ ਸ਼ੁਕਲਾ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਦੋਂ ਪੁਲਿਸ ਨੇ ਕੇਸ ਦੀ ਸੁਣਵਾਈ ਨਹੀਂ ਕੀਤੀ ਤਾਂ ਉਸ ਨੇ 4 ਅਕਤੂਬਰ 2023 ਨੂੰ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹੁਣ ਅਦਾਲਤ ਵਿੱਚ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਹੋ ਰਹੀ ਹੈ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਰਿਕੇਜਾ ਕੁਆਇਨ ਦੇ ਨਾਮ 'ਤੇ ਮਲਟੀ-ਲੈਵਲ ਮਾਰਕੀਟਿੰਗ ਕਾਰੋਬਾਰ ਚਲਾ ਰਿਹਾ ਹੈ। ਉਹ ਨਵੰਬਰ 2021 ਵਿੱਚ ਲੁਧਿਆਣਾ ਆਇਆ। ਉਸ ਨੇ ਰਾਜੇਸ਼ ਖੰਨਾ ਨੂੰ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਰੈਡੀਸਨ ਬਲੂ ਵਿੱਚ ਮਿਲਣ ਲਈ ਬੁਲਾਇਆ। ਇੱਥੇ ਉਸ ਨੇ ਉਸ ਨੂੰ ਆਪਣੇ ਬਹੁ-ਪੱਧਰੀ ਕਾਰੋਬਾਰ ਬਾਰੇ ਜਾਣਕਾਰੀ ਦਿੱਤੀ।

ਵਕੀਲ ਨੇ ਸ਼ਿਕਾਇਤ ਵਿੱਚ ਲਿਖਿਆ ਕਿ ਮੁਲਜ਼ਮ ਨੇ ਉਸ ਨੂੰ ਮਾਰਕੀਟਿੰਗ ਕਾਰੋਬਾਰ ਦਾ ਮੈਂਬਰ ਬਣਨ ਦਾ ਲਾਲਚ ਦਿੱਤਾ। ਮੁਲਜ਼ਮ ਨੇ ਉਸ ਨੂੰ 8,000 ਰੁਪਏ ਦਾ ਨਿਵੇਸ਼ ਕਰਨ ਲਈ ਕਿਹਾ ਤੇ ਭਰੋਸਾ ਦਿੱਤਾ ਕਿ ਤਿੰਨ ਗੁਣਾ ਪੈਸੇ ਵਾਪਸ ਕੀਤੇ ਜਾਣਗੇ। ਇਸ ਸਮੇਂ ਦੌਰਾਨ ਉਸ ਨੇ 10 ਮਹੀਨਿਆਂ ਵਿੱਚ ਉਨ੍ਹਾਂ ਨੂੰ 24 ਹਜ਼ਾਰ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ। ਇੱਕ ਆਈਡੀ ਵਿੱਚ ਘੱਟੋ-ਘੱਟ 100 ਡਾਲਰ ਤੇ ਵੱਧ ਤੋਂ ਵੱਧ 5000 ਡਾਲਰ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਝੂਠੇ ਭਰੋਸੇ ਦੇ ਬਹਾਨੇ ਮੁਲਜ਼ਮ ਨੇ ਉਸ ਨੂੰ ਆਪਣੀਆਂ ਵੱਖ-ਵੱਖ ਆਈਡੀ ਰਾਹੀਂ 12,500 ਡਾਲਰ ਦਾ ਨਿਵੇਸ਼ ਕਰਨ ਲਈ ਮਜਬੂਰ ਕੀਤਾ ਜਿਸ ਦੀ ਕੀਮਤ 10 ਲੱਖ ਰੁਪਏ ਹੈ।

ਰਾਜੇਸ਼ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਤੋਂ ਕਈ ਵਾਰ ਪੈਸੇ ਮੰਗੇ, ਪਰ ਉਹ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਆਪਣੇ ਪੱਧਰ 'ਤੇ ਦੋਸ਼ੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਫਿਰ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਕਈ ਹੋਰ ਲੋਕਾਂ ਨਾਲ ਵੀ ਇਸੇ ਤਰ੍ਹਾਂ ਦੀ ਧੋਖਾਧੜੀ ਕੀਤੀ ਸੀ। ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਦੇ ਦਿੱਲੀ ਦੀ ਪੁਲਿਸ ਤੇ ਸਿਆਸਤਦਾਨਾਂ ਨਾਲ ਸਬੰਧ ਹਨ। ਉਸ ਨੇ ਕਮਿਸ਼ਨਰ ਅੱਗੇ ਸ਼ਿਕਾਇਤ ਵੀ ਦਰਜ ਕਰਵਾਈ ਹੈ।


ਇਸ ਸ਼ਿਕਾਇਤ ਤੋਂ ਬਾਅਦ ਸੋਨੂੰ ਸੂਦ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਬੁਲਾਇਆ ਗਿਆ। ਹਾਲਾਂਕਿ ਅਦਾਲਤ ਵੱਲੋਂ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਅਦਾਲਤ ਨੇ ਹੁਣ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਮੁੰਬਈ ਦੇ ਅੰਧੇਰੀ ਵੈਸਟ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਨੂੰ ਭੇਜ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਅਦਾਕਾਰ ਨੂੰ ਗ੍ਰਿਫ਼ਤਾਰ ਕਰਨ ਤੇ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget