Rashmika Mandanna Escaped Death: ਸਾਊਥ ਅਦਾਕਾਰਾ ਰਸ਼ਮਿਕਾ ਮੰਡਾਨਾ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਰਸ਼ਮਿਕਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਉਸ ਨਾਲ ਅਜਿਹੀ ਘਟਨਾ ਵਾਪਰੀ ਹੈ, ਜਿਸ ਵਿਚ ਉਹ ਮੌਤ ਤੋਂ ਬਚ ਗਈ। ਅਦਾਕਾਰਾ ਦੀ ਪੋਸਟ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।



ਰਸ਼ਮਿਕਾ ਮੰਡਾਨਾ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਹੋਈ


ਦਰਅਸਲ, ਅਭਿਨੇਤਰੀ ਜਿਸ ਫਲਾਈਟ ਤੋਂ ਸਫਰ ਕਰ ਰਹੀ ਸੀ, ਉਸ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਦੌਰਾਨ ਰਸ਼ਮਿਕਾ ਨੇ ਆਪਣੀ ਇੰਸਟਾ ਸਟੋਰੀ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਸੀਟ 'ਤੇ ਬੈਠੀ ਨਜ਼ਰ ਆ ਰਹੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਰਸ਼ਮਿਕਾ ਨੇ ਲਿਖਿਆ, 'ਸਿਰਫ਼ ਇੱਕ ਸੂਚਨਾ ਹੈ ਕਿ ਇਸ ਤਰ੍ਹਾਂ ਅਸੀਂ ਮੌਤ ਤੋਂ ਬਚ ਗਏ ਹਾਂ...' ਫੋਟੋ 'ਚ ਉਨ੍ਹਾਂ ਨਾਲ ਅਦਾਕਾਰਾ ਸ਼ਰਧਾ ਦਾਸ ਵੀ ਨਜ਼ਰ ਆ ਰਹੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।