ਬੰਬਈ: ਹਰਮਨ ਪਿਆਰੀ ਅਦਾਕਾਰਾ ਸ੍ਰੀਦੇਵੀ ਦੀ ਅਚਨਚੇਤ ਮੌਤ ਤੋਂ ਬਾਅਦ ਮੁੰਬਈ ਵਿਖੇ ਉਨ੍ਹਾਂ ਦੇ ਘਰ ਬਾਹਰ ਪ੍ਰਸੰਸਕ ਵੱਡੇ ਪੱਧਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ ਹਨ। ਦਰ ਅਸਲ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਪ੍ਰਸੰਸ਼ਕਾਂ ਨੂੰ ਵੱਡਾ ਧੱਕਾ ਲੱਗਿਆ ਹੈ ਤੇ ਉਹ ਉਨ੍ਹਾਂ ਦੀਆਂ ਪੁਰਾਣੀਆਂ ਯਾਦਾਂ ਨੂੰ ਯਾਦ ਕਰ ਰਹੇ ਹਨ।
ਸ੍ਰੀਦੇਵੀ ਦੀ ਮ੍ਰਿਤਕ ਦੇਹ ਨੂੰ ਦੁਬਈ ਤੋਂ ਮੁੰਬਈ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਪਤੀ ਬੋਨੀ ਕਪੂਰ ਤੇ ਬੇਟੀ ਖੁਸ਼ੀ ਕਪੂਰ ਉਨ੍ਹਾਂ ਦੇ ਨਾਲ ਸਨ। ਇਕਦਮ ਹੋਈ ਮੌਤ ਨੂੰ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਪਰਿਵਾਰ ਦੇ ਅਜਿਹਾ ਕੁਝ ਚਿੱਤ ਚੇਤੇ ਵੀ ਨਹੀਂ ਸੀ।
ਸ੍ਰੀਦੇਵੀ ਆਪਣੇ ਭਤੀਜੇ ਦੇ ਵਿਆਹ 'ਚ ਸ਼ਾਮਲ ਹੋਣ ਲਈ ਦੁਬਈ ਗਈ ਹੋਈ ਸੀ ਤੇ ਓਥੇ ਹੀ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।ਉਨ੍ਹਾਂ ਦੀ ਆਖਰੀ ਫੋਟੋ ਭਤੀਜੇ ਦੇ ਵਿਆਹ ਦੀ ਹੀ ਹੈ। ਉਹ ਆਪਣੇ ਪਤੀ ਬੋਨੀ ਕਪੂਰ ਤੇ ਛੋਟੀ ਬੇਟੀ ਖ਼ੁਸ਼ੀ ਕਪੂਰ ਦੇ ਨਾਲ ਪਰਿਵਾਰਕ ਵਿਆਹ ਸਮਾਰੋਹ ਵਿਚ ਹਿੱਸਾ ਲੈ ਰਹੇ ਸੀ।
ਬਾਲੀਵੁੱਡ ਦੀ ਉੱਘੀ ਅਭਿਨੇਤਰੀ ਸ੍ਰੀਦੇਵੀ ਦੇ ਹੋਏ ਦਿਹਾਂਤ 'ਤੇ ਦੇਸ਼ ਭਰ ਵਿਚ ਦੁੱਖ ਦੀ ਲਹਿਰ ਹੈ। ਬਾਲੀਵੁੱਡ ਅਦਾਕਾਰ, ਰਾਜਨੇਤਾ, ਕ੍ਰਿਕਟਰ ਤੇ ਹੋਰ ਖੇਤਰਾਂ ਦੀਆਂ ਦਿਗਜ਼ ਹਸਤੀਆਂ ਨੇ ਉਨ੍ਹਾਂ ਦੀ ਮੌਤ 'ਤੇ ਅਫ਼ਸੋਸ ਜ਼ਾਹਿਰ ਕੀਤਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।