ਮੁੰਬਈ: ਸੰਜੇ ਲੀਲਾ ਭੰਸਾਲੀ ਦੀ ਫਿਲਮ 'ਪਦਮਾਵਤੀ' ਨੂੰ ਸੁਪਰੀਮ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਅਦਾਲਤ ਨੇ ਬਾਲੀਵੁੱਡ ਡਾਇਰੈਕਟਰ ਸੰਜੇ ਲੀਲਾ ਭੰਸਾਲੀ ਨੂੰ ਵੱਡੀ ਰਾਹਤ ਦਿੰਦਿਆਂ ਫਿਲਮ 'ਪਦਮਾਵਤੀ' ਦੇ ਰਿਲੀਜ਼ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਪਟੀਸ਼ਨ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੈਂਸਰ ਬੋਰਡ ਫਿਲਮ ਨੂੰ ਪ੍ਰਮਾਣ ਪੱਤਰ ਜਾਰੀ ਕਰਨ ਵੇਲੇ ਸਭ ਕੁਝ ਵੇਖਦਾ ਹੈ। ਇਸ ਲਈ ਕੋਰਟ ਨੂੰ ਉਸ ਦੇ ਅਧਿਕਾਰ ਖੇਤਰ 'ਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਇਹ ਕਹਿੰਦਿਆਂ ਅਦਾਵਲਤ ਨੇ ਸਿੱਧਰਾਜ ਸਿੰਘ ਐਮ ਚੂਹੜਸਾਮਾ ਤੇ 11 ਹੋਰਾਂ ਵੱਲੋਂ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਹੈ।