Sushant Singh Rajput Case : NCB ਨੇ ਰਿਆ ਚੱਕਰਵਰਤੀ ਦੇ ਖਿਲਾਫ਼ ਅਦਾਲਤ 'ਚ ਦਾਇਰ ਕੀਤੇ ਦੋਸ਼, ਅਗਲੀ ਸੁਣਵਾਈ 12 ਜੁਲਾਈ ਨੂੰ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗਜ਼ ਮਾਮਲੇ ਦੇ ਸਿਲਸਿਲੇ 'ਚ ਮੁੰਬਈ ਦੀ ਵਿਸ਼ੇਸ਼ ਅਦਾਲਤ 'ਚ ਅਭਿਨੇਤਰੀ ਰਿਆ ਚੱਕਰਵਰਤੀ , ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਖਿਲਾਫ ਦੋਸ਼ ਦਾਖ਼ਲ ਕਰ ਦਿੱਤੇ ਹਨ।
ਸਰਪਾਂਡੇ ਨੇ ਕਿਹਾ ਕਿ ਅਦਾਲਤ ਸਾਰੇ ਦੋਸ਼ੀਆਂ ਖਿਲਾਫ ਦੋਸ਼ ਤੈਅ ਕਰਨ ਵਾਲੀ ਸੀ। ਹਾਲਾਂਕਿ ਅਜਿਹਾ ਨਹੀਂ ਹੋ ਸਕਿਆ ਕਿਉਂਕਿ ਕੁਝ ਦੋਸ਼ੀਆਂ ਨੇ ਡਿਸਚਾਰਜ ਅਰਜ਼ੀਆਂ ਦਾਇਰ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਕਿਹਾ ਹੈ ਕਿ ਡਿਸਚਾਰਜ ਅਰਜ਼ੀ ਦਾ ਫੈਸਲਾ ਹੋਣ ਤੋਂ ਬਾਅਦ ਹੀ ਦੋਸ਼ ਆਇਦ ਕੀਤੇ ਜਾਣਗੇ। ਬੁੱਧਵਾਰ ਨੂੰ ਰਿਆ ਅਤੇ ਸ਼ੋਵਿਕ ਸਮੇਤ ਸਾਰੇ ਦੋਸ਼ੀ ਅਦਾਲਤ 'ਚ ਪੇਸ਼ ਹੋਏ। ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਵੀਜੀ ਰਘੂਵੰਸ਼ੀ ਨੇ ਸੁਣਵਾਈ ਦੀ ਤਰੀਕ 12 ਜੁਲਾਈ ਤੈਅ ਕੀਤੀ ਹੈ।
ਘਰ 'ਚ ਮ੍ਰਿਤਕ ਪਾਇਆ ਗਿਆ ਸੀ ਸੁਸ਼ਾਂਤ ਸਿੰਘ ਰਾਜਪੂਤ
ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ 14 ਜੂਨ, 2020 ਨੂੰ ਮੁੰਬਈ ਵਿੱਚ ਆਪਣੇ ਫਲੈਟ ਵਿੱਚ ਲਟਕਦਾ ਪਾਇਆ ਗਿਆ ਸੀ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਜਾਂਚ ਏਜੰਸੀ ਕਿਸੇ ਸਿੱਟੇ 'ਤੇ ਨਹੀਂ ਪਹੁੰਚ ਸਕੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਡਰੱਗ ਦਾ ਐਗਲ ਵੀ ਸਾਹਮਣੇ ਆਇਆ ਸੀ।
ਇੱਕ ਮਹੀਨੇ ਤੋਂ ਜੇਲ੍ਹ ਵਿੱਚ ਸੀ ਰਿਆ ਚੱਕਰਵਰਤੀ
ਰਿਆ ਚੱਕਰਵਰਤੀ ਨੂੰ ਸਤੰਬਰ 2020 'ਚ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫਤਾਰੀ ਤੋਂ ਲਗਭਗ ਇਕ ਮਹੀਨੇ ਬਾਅਦ ਉਸ ਨੂੰ ਬੰਬੇ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਰਿਆ ਤੋਂ ਇਲਾਵਾ ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਅਤੇ ਕਈ ਹੋਰਾਂ 'ਤੇ ਵੀ ਨਸ਼ੀਲੇ ਪਦਾਰਥਾਂ ਦੇ ਸੇਵਨ , ਕਬਜ਼ੇ ਅਤੇ ਵਿੱਤ ਪੋਸ਼ਣ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਜ਼ਮਾਨਤ 'ਤੇ ਬਾਹਰ ਹਨ।