ਨਵੀਂ ਦਿੱਲੀ: ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਜਾਂਚ 'ਤੇ ਸੁਪਰੀਮ ਕੋਰਟ ਨੇ ਆਪਣਾ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਕੇਸ ਦੀ ਜਾਂਚ ਸੀਬੀਆਈ ਹੀ ਕਰੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ 11 ਅਗਸਤ ਨੂੰ ਸੁਣਵਾਈ ਪੂਰੀ ਕਰਨ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।


ਕੋਰਟ ਨੇ ਕਿਹਾ ਕਿ ਬਿਹਾਰ ਪੁਲਿਸ ਦੀ ਐਫਆਈਆਰ ਠੀਕ ਹੈ ਤੇ ਬਿਹਾਰ ਪੁਲਿਸ ਨੂੰ ਜਾਂਚ ਦਾ ਅਧਿਕਾਰ ਹੈ। ਕੋਰਟ ਨੇ ਕਿਹਾ ਮਹਾਰਾਸ਼ਟਰ ਸਰਕਾਰ ਨੂੰ ਪਾਲਣ ਕਰਨਾ ਪਵੇਗਾ।


ਸੁਣਵਾਈ ਕਰ ਰਹੇ ਜਸਟਿਸ ਰਿਸ਼ੀਕੇਸ਼ ਰਾਏ ਨੇ ਸਾਰੇ ਪੱਖਾਂ ਨੂੰ ਆਪਣੀਆਂ ਦਲੀਲਾਂ ਦਾ ਲਿਖਿਤ ਨੋਟ 13 ਅਗਸਤ ਤਕ ਜਮ੍ਹਾ ਕਰਾਉਣ ਦੀ ਇਜਾਜ਼ਤ ਦਿੱਤੀ ਸੀ। ਸਾਰੇ ਪੱਖਾਂ ਨੇ 13 ਅਗਤ ਨੂੰ ਆਪਣਾ ਜਵਾਬ ਦਾਖਲ ਕਰ ਦਿੱਤਾ ਸੀ।


ਮਹਾਰਾਸ਼ਟਰ ਸਰਕਾਰ ਤੇ ਰੀਆ ਚਕ੍ਰਵਰਤੀ ਨੇ ਸੀਬੀਆਈ ਵੱਲੋਂ ਦਰਜ ਕੀਤੀ ਐਫਆਈਆਰ ਨੂੰ ਮੁੰਬਈ ਪੁਲਿਸ ਨੂੰ ਸੌਂਪਣ ਦੀ ਮੰਗ ਕੀਤੀ ਸੀ। ਇਸ ਦਾ ਬਿਹਾਰ ਸਰਕਾਰ ਤੇ ਸੁਸ਼ਾਂਤ ਦੇ ਪਿਤਾ ਦੇ ਵਕੀਲ ਨੇ ਤਿੱਖਾ ਵਿਰੋਧ ਕੀਤਾ ਸੀ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ