ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਹੁਣ ਕਾਨੂੰਨੀ ਉਲਝਣਾਂ 'ਚ ਫਸਦਾ ਨਜ਼ਰ ਆ ਰਿਹਾ ਹੈ। ਬੰਬੇ ਹਾਈਕੋਰਟ ਤੋਂ ਬਾਅਦ ਹੁਣ ਸੀਬੀਆਈ ਜਾਂਚ ਸਬੰਧੀ ਪਟਨਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤਾਜ਼ਾ ਪਟੀਸ਼ਨ ਵਿੱਚ ਮੁੰਬਈ ਪੁਲਿਸ ਦੀ ਜਾਂਚ ‘ਤੇ ਵੀ ਸਵਾਲ ਖੜ੍ਹੇ ਕੀਤੇ ਗਏ ਹਨ। ਇਹ ਵੀ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਮੁੰਬਈ ਤੇ ਬਿਹਾਰ ਪੁਲਿਸ ਤਾਲਮੇਲ ਨਾਲ ਕੰਮ ਨਹੀਂ ਕਰ ਰਹੀਆਂ। ਪਟੀਸ਼ਨ ਵਿੱਚ ਵੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।


ਪਵਨ ਪ੍ਰਕਾਸ਼ ਪਾਠਕ ਤੇ ਗੌਰਵ ਕੁਮਾਰ ਨੇ ਪਟਨਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਲਾਂਕਿ, ਅਦਾਲਤ ਨੇ ਅਜੇ ਇਹ ਫੈਸਲਾ ਕਰਨਾ ਹੈ ਕਿ ਉਹ ਪਟੀਸ਼ਨ 'ਤੇ ਸੁਣਵਾਈ ਕਰੇਗੀ ਜਾਂ ਨਹੀਂ।

ਕੀ ਹਨ ਸੰਭਾਵਨਾਵਾਂ:

ਹੁਣ ਇੱਕ ਨਹੀਂ ਬਲਕਿ ਦੋ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਬਹੁਤ ਹੱਦ ਤੱਕ ਇਹ ਸੰਭਵ ਹੈ ਕਿ ਇਹ ਕੇਸ ਕਿਸੇ ਵੀ ਸਮੇਂ ਸੀਬੀਆਈ ਨੂੰ ਦਿੱਤਾ ਜਾ ਸਕਦਾ ਹੈ। ਹਾਲਾਂਕਿ, ਮਹਾਰਾਸ਼ਟਰ ਸਰਕਾਰ ਨਿਰੰਤਰ ਇਸ ਦਾ ਵਿਰੋਧ ਕਰ ਰਹੀ ਹੈ ਪਰ ਬਿਹਾਰ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਉਹ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਹੱਕ ਵਿੱਚ ਹੈ।

ਇਸ ਤੋਂ ਇਲਾਵਾ ਬੰਬੇ ਹਾਈਕੋਰਟ ਤੇ ਬਿਹਾਰ ਹਾਈਕੋਰਟ ਵਿੱਚ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਹੈ। ਕਾਨੂੰਨ ਦੀ ਗੱਲ ਕੀਤੀ ਜਾਵੇ ਤਾਂ ਭਾਰਤੀ ਕਾਨੂੰਨ ਵਿਵਸਥਾ ਮੁਤਾਬਕ ਅਦਾਲਤ ਕੇਂਦਰ ਸਰਕਾਰ ਨੂੰ ਸੀਬੀਆਈ ਜਾਂਚ ਦੇ ਆਦੇਸ਼ ਦੇ ਸਕਦੀ ਹੈ। ਨਾਲ ਹੀ, ਅਦਾਲਤ ਇੱਕ ਬੈਂਚ ਵੀ ਸਥਾਪਤ ਕਰ ਸਕਦੀ ਹੈ ਜੋ ਕੇਸ ਦੀ ਜਾਂਚ ਦੀ ਕਾਰਵਾਈ 'ਤੇ ਗੌਰ ਕਰ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904