Nidhi Bhanushali Video: ਮਸ਼ਹੂਰ ਟੀਵੀ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ ਨਜ਼ਰ ਆਉਣ ਵਾਲਾ ਹਰ ਕਿਰਦਾਰ ਦਰਸ਼ਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ। ਇਸ ਸ਼ੋਅ ਵਿੱਚ ਹੁਣ ਤੱਕ ਜਿੰਨੇ ਵੀ ਅਦਾਕਾਰ ਹਨ, ਉਹ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੇ ਹਨ। ਇਸ ਵਿਚਾਲੇ ਸੋਨੂੰ ਭਿੜੇ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਨਿਧੀ ਭਾਨੁਸ਼ਾਲੀ ਵੀ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਨਿਧੀ ਇਨ੍ਹੀਂ ਦਿਨੀਂ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਬਟੋਰ ਰਹੀ ਹੈ।




ਦੱਸ ਦੇਈਏ ਕਿ ਨਿਧੀ ਨੇ ਆਪਣੇ ਇੰਸਟਾਗ੍ਰਾਮ 'ਤੇ ਸਮੁੰਦਰ 'ਚ ਮਸਤੀ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਨਿਧੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਦਾਕਾਰਾ ਦੀਆਂ ਸੁਪਰ ਸਿਜ਼ਲਿੰਗ ਤਸਵੀਰਾਂ ਇੰਸਟਾਗ੍ਰਾਮ 'ਤੇ ਕਾਫੀ ਮਸ਼ਹੂਰ ਹਨ।






 




ਨਿਧੀ ਭਾਨੁਸ਼ਾਲੀ ਨੇ ਬਿਨ੍ਹਾਂ ਬ੍ਰਾ ਵੀਡੀਓ ਸ਼ੇਅਰ ਕੀਤਾ 


ਨਿਧੀ ਭਾਨੁਸ਼ਾਲੀ ਨੇ ਹਾਲ ਹੀ ਵਿੱਚ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ ਜੋ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ 'ਚ ਨਿਧੀ ਭਾਨੁਸ਼ਾਲੀ ਯੋਗਾ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਨਿਧੀ ਭਾਨੁਸ਼ਾਲੀ ਸ਼ਿਰਸ਼ਾਸਨ ਕਰ ਰਹੀ ਹੈ। ਇਸ ਦੌਰਾਨ ਨਿਧੀ ਨੇ ਬਹੁਤ ਤੰਗ ਕੱਪੜੇ ਪਾਏ ਹੋਏ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਨਿਧੀ ਦੇ ਪ੍ਰਸ਼ੰਸਕ ਉਸ ਦੀ ਕਾਫੀ ਤਾਰੀਫ ਕਰ ਰਹੇ ਹਨ।




ਇਸ ਤੋਂ ਪਹਿਲਾਂ ਵੀ ਨਿਧੀ ਨੇ ਆਪਣੀਆਂ ਸ਼ਾਨਦਾਰ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਸਨ। ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਹੁਣ ਇਕ ਵਾਰ ਫਿਰ ਸਮੁੰਦਰ ਦੀਆਂ ਲਹਿਰਾਂ ਵਿਚਕਾਰ ਨਿਧੀ ਨੂੰ ਇੰਨੀ ਖੂਬਸੂਰਤੀ ਨਾਲ ਸਕੇਟਿੰਗ ਕਰਦੀ ਦੇਖ ਕੇ ਪ੍ਰਸ਼ੰਸਕ ਕਾਫੀ ਪ੍ਰਭਾਵਿਤ ਹੋ ਰਹੇ ਹਨ। ਇਸਦੇ ਨਾਲ ਹੀ ਅਦਾਕਾਰਾ ਦੀਆਂ ਤਸਵੀਰਾਂ ਉੱਪਰ ਕਮੈਂਟ ਵੀ ਕਰ ਰਹੇ ਹਨ। 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।