(Source: ECI/ABP News)
Arrest: ਮਸ਼ਹੂਰ ਅਦਾਕਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਹੋਏਗਾ ਮੈਡੀਕਲ ਟੈਸਟ, ਜਾਣੋ ਮਾਮਲਾ
Arrest: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮਸ਼ਹੂਰ ਅਦਾਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਖਿਰ ਇਸਦੇ ਪਿੱਛੇ ਦੀ ਵਜ੍ਹਾ ਕੀ ਹੈ, ਇਹ ਜਾਣਨ ਲਈ ਤੁਸੀ ਪੜ੍ਹੋ ਪੂਰੀ ਖਬਰ।

Arrest: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮਸ਼ਹੂਰ ਅਦਾਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਖਿਰ ਇਸਦੇ ਪਿੱਛੇ ਦੀ ਵਜ੍ਹਾ ਕੀ ਹੈ, ਇਹ ਜਾਣਨ ਲਈ ਤੁਸੀ ਪੜ੍ਹੋ ਪੂਰੀ ਖਬਰ। ਦਰਅਸਲ, ਟਾਲੀਵੁੱਡ ਅਦਾਕਾਰ ਸਮਰਾਟ ਮੁਖਰਜੀ ਨੂੰ ਪੁਲਿਸ ਨੇ ਅੱਜ ਯਾਨੀ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਕੀਤਾ। ਅਦਾਕਾਰ ਦੀ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਘਟਨਾ ਦੇਰ ਰਾਤ ਵਾਪਰੀ। ਮੋਟਰਸਾਈਕਲ 'ਤੇ ਜਾ ਰਿਹਾ 29 ਸਾਲਾ ਲੜਕਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਸ ਦੌਰਾਨ ਜ਼ਖਮੀ ਲੜਕੇ ਨੂੰ ਪਹਿਲਾਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਦੂਜੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇਹ ਘਟਨਾ ਕੋਲਕਾਤਾ ਦੇ ਬੇਹਾਲਾ ਇਲਾਕੇ ਦੀ ਹੈ। ਜ਼ਖਮੀ ਲੜਕਾ ਬੇਹਾਲਾ ਦੀ ਵਿਦਿਆਸਾਗਰ ਕਲੋਨੀ ਦਾ ਰਹਿਣ ਵਾਲਾ ਹੈ।
ਹਾਦਸੇ 'ਚ ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪਹਿਲਾਂ ਐਮਆਰ ਬਾਂਗੁਰ ਹਸਪਤਾਲ ਲਿਜਾਇਆ ਗਿਆ। ਫਿਰ ਉਸਨੂੰ SSKM ਹਸਪਤਾਲ ਰੈਫਰ ਕਰ ਦਿੱਤਾ ਗਿਆ। ਕੋਲਕਾਤਾ ਪੁਲਿਸ ਨੇ ਇਸ ਸੜਕ ਹਾਦਸੇ 'ਤੇ ਕਿਹਾ, "ਅਦਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਮੈਡੀਕਲ ਟੈਸਟ ਲਈ ਜਾ ਰਹੇ ਹਾਂ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।"
ਇਸ ਦੌਰਾਨ ਮੋਟਰਸਾਈਕਲ ਸਵਾਰ ਨੇ ਦੱਸਿਆ, "ਰਾਤ 12:30 ਵਜੇ ਮੈਂ ਘਰ ਵਾਪਸ ਆ ਰਿਹਾ ਸੀ। ਮੈਂ ਗਲਤ ਦਿਸ਼ਾ ਤੋਂ ਤੇਜ਼ ਰਫ਼ਤਾਰ ਨਾਲ ਇੱਕ ਕਾਰ ਆਉਂਦੀ ਦੇਖੀ। ਕਾਰ ਨੇ ਮੈਨੂੰ ਟੱਕਰ ਮਾਰ ਦਿੱਤੀ ਅਤੇ ਮੈਂ ਬੇਹੋਸ਼ ਹੋ ਗਿਆ।" ਸਥਾਨਕ ਲੋਕਾਂ ਨੇ ਦੱਸਿਆ ਕਿ ਸਮਰਤਾ ਮੁਖਰਜੀ ਬੇਹਾਲਾ ਚੌਰਸਤਾ ਤੋਂ ਟਾੱਲੀਗੰਜ ਵੱਲ ਜਾ ਰਹੇ ਸੀ, ਜਦੋਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਕਾਰ ਮੋਟਰਸਾਈਕਲ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਸਮਰਾਟ ਦੀ ਕਾਰ ਚਾਰ ਦੀਵਾਰੀ ਨੂੰ ਤੋੜਦੇ ਹੋਏ ਨੇੜਲੇ ਘਰ ਨਾਲ ਟਕਰਾ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
