United Sikhs sent a legal notice Yaariyan 2 makers: ਬਾਲੀਵੁੱਡ ਫਿਲਮ ਯਾਰੀਆਂ-2 ਨੂੰ ਲੈ ਕੇ ਪੰਜਾਬ 'ਚ ਵਿਵਾਦ ਭਖਦਾ ਜਾ ਰਿਹਾ ਹੈ। ਫਿਲਮ ਦੇ ਅਭਿਨੇਤਾ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਵਿਨੈ ਸਪਰੂ ਅਤੇ ਨਿਰਮਾਤਾ ਟੀ-ਸੀਰੀਜ਼ ਕੰਪਨੀ ਦੇ ਮਾਲਕ ਭੂਸ਼ਣ ਕੁਮਾਰ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਇਸ ਵਿਚਾਲੇ ਹੁਣ ਯੂਨਾਈਟਿਡ ਸਿੱਖਸ ਪੰਜਾਬ ਦੀ ਕਾਨੂੰਨੀ ਟੀਮ ਨੇ ਫਿਲਮ ਦੇ ਨਿਰਮਾਤਾਵਾਂ ਤੇ ਇਸ ਦੇ ਪ੍ਰੋਡਕਸ਼ਨ ਹਾਊਸ ਟੀ-ਸੀਰੀਜ਼ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਖ਼ਿਲਾਫ਼ ਕਾਨੂੰਨੀ ਨੋਟਿਸ ਭੇਜਿਆ ਹੈ। 


ਦੱਸ ਦੇਈਏ ਕਿ ਯੂਨਾਈਟਿਡ ਸਿੱਖਸ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਤੇ ਡਾਇਰੈਕਟਰ ਰਣਜੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦਾ ਪ੍ਰਤੀਕ ਕਿਰਪਾਨ ਨੂੰ ਫਿਲਮ ਵਿੱਚ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਜੋ ਸਿੱਖ ਮਰਿਆਦਾ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਯੂਨਾਈਟਿਡ ਸਿੱਖਸ ਦੀ ਕਾਨੂੰਨੀ ਟੀਮ ਨੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਇੱਕ ਪੱਤਰ ਭੇਜ ਕੇ ਫਿਲਮ ‘ਯਾਰੀਆਂ 2’ ਦੇ ਅਜਿਹੇ ਸਾਰੇ ਦ੍ਰਿਸ਼ ਹਟਾਉਣ ਲਈ ਕਿਹਾ ਹੈ, ਜਿਸ ਵਿੱਚ ਅਦਾਕਾਰ ਨੂੰ ਕਿਰਪਾਨ ਪਹਿਨੀ ਦਿਖਾਈ ਗਈ ਹੈ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਫਿਲਮ ਨਿਰਮਾਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿੱਖ ਸੰਗਤ ਤੋਂ ਮੁਆਫ਼ੀ ਵੀ ਮੰਗੇ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਚ ਸਿਰੀ ਸਾਹਿਬ (ਕਿਰਪਾਨ) ਦਿਖਾਉਣ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਨੋਟਿਸ ਜਾਰੀ ਕੀਤਾ। ਹਾਲਾਂਕਿ ਫਿਲਮ ਦੇ ਨਿਰਮਾਤਾਵਾਂ ਵੱਲੋ ਆਪਣੀ ਸਫਾਈ ਵਿੱਚ ਜੋ ਵੀ ਗੱਲਾਂ ਕਹੀਆਂ ਗਈਆਂ ਉਨ੍ਹਾਂ ਤੋਂ ਸਹਿਮਤ ਨਾ ਹੁੰਦੇ ਹੋਏ ਇਹ ਕਦਮ ਚੁੱਕਿਆ ਗਿਆ। 

Read More: Entertainment News Live: ਦਿਲਜੀਤ ਦੀ ਐਲਬਮ 'Ghost' ਦਾ ਐਲਾਨ, ਡ੍ਰੀਮ ਗਰਲ 2 ਨੇ ਗਦਰ 2 ਨੂੰ ਦਿੱਤੀ ਬਰਾਬਰ ਦੀ ਟੱਕਰ ਸਣੇ ਮਨੋਰੰਜਨ ਜਗਤ ਦੀਆਂ ਅਹਿਮ ਖਬਰਾਂ  


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।