Kulhad Pizza Couple Video: ਕੁੱਲ੍ਹੜ ਪੀਜ਼ਾ ਕਪਲ ਦਾ ਫਿਰ ਛਲਕਿਆ ਦਰਦ, ਰੋਂਦੇ ਹੋਏ ਸੁਣਾਈ ਦਰਦ ਭਰੀ ਦਾਸਤਾਨ
Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਪਣੇ ਕੰਮ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਿਹਾ। ਉਨ੍ਹਾਂ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਦੌਰ ਵਿੱਚੋਂ ਲੰਘ ਕੇ ਇੱਕ ਵਾਰ ਫਿਰ ਤੋਂ ਆਪਣਾ
Kulhad Pizza Couple Video: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਪਣੇ ਕੰਮ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਿਹਾ। ਉਨ੍ਹਾਂ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਦੌਰ ਵਿੱਚੋਂ ਲੰਘ ਕੇ ਇੱਕ ਵਾਰ ਫਿਰ ਤੋਂ ਆਪਣਾ ਕੰਮ ਅਤੇ ਪਰਿਵਾਰ ਸੰਭਾਲਿਆ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਕਪਲ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ।
ਦਰਅਸਲ, ਇਸ ਕਪਲ ਨੇ ਹਾਲ ਹੀ ਵਿੱਚ ਆਪਣੇ ਇੰਟਰਵਿਊ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਨਿੱਜੀ ਵੀਡੀਓ ਵਾਇਰਲ ਹੋਣ ਮਗਰੋਂ ਲੋਕਾਂ ਵੱਲੋਂ ਮਿਲੀ ਨਫਰਤ ਤੇ ਉਸ ਮੁਸ਼ਕਲ ਦੌਰ ਬਾਰੇ ਗੱਲਬਾਤ ਕੀਤੀ ਤੇ ਦੱਸਿਆ ਕਿ ਉਹ ਕਿਵੇਂ ਉਸ ਮੁਸ਼ਕਿਲ ਸਮੇਂ ਵਿੱਚੋਂ ਬਾਹਰ ਨਿਕਲੇ। ਉਸ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਜਲੀਲ ਕੀਤਾ ਗਿਆ ਅਤੇ ਕਾਫੀ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਵੇਖੋ SirfDelhi ਇੰਸਟਾਗ੍ਰਾਮ ਹੈਂਡਲ ਤੇ ਸ਼ੇਅਰ ਕੀਤਾ ਇਹ ਵੀਡੀਓ...
View this post on Instagram
ਇਸ ਕਪਲ ਨੇ ਦੱਸਿਆ ਕਿ ਕਈ ਲੋਕਾਂ ਨੇ ਉਨ੍ਹਾਂ ਉੱਤੇ ਇਹ ਦੋਸ਼ ਲਾਇਆ ਕਿ ਉਨ੍ਹਾਂ ਨੇ ਆਪਣੀ ਇਹ ਵੀਡੀਓ ਪਬਲਿਕ ਸਟੰਟ ਲਈ ਵਇਰਲ ਕੀਤੀ। ਸਹਿਜ ਅਰੋੜਾ ਤੇ ਉਸ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਕਿਸੇ ਤਰ੍ਹਾਂ ਦਾ ਕੋਈ ਪਬਲਿਕ ਸਟੰਟ ਨਹੀਂ ਸੀ। ਹਾਲਾਂਕਿ ਇਸ ਹਾਦਸੇ ਤੋਂ ਬਾਅਦ ਉਨ੍ਹਾਂ ਦੇ ਕੰਮ ਉੱਪਰ ਵੀ ਕਾਫੀ ਬੁਰਾ ਪ੍ਰਭਾਵ ਪਿਆ। ਜੋ ਕਿ ਘੱਟ ਕੇ ਸਿਰਫ 10 ਪਰਸੈਂਟ ਤੱਕ ਹੀ ਰਹਿ ਗਿਆ। ਉਨ੍ਹਾਂ ਦੱਸਿਆ ਕਿ ਕਈ ਮੁਸ਼ਕਿਲਾਂ ਦੇ ਨਾਲ ਆਪਣਾ ਰੈਸਟੋਰੈਂਟ ਖੋਲ੍ਹਿਆ ਸੀ ਅਤੇ ਹੁਣ ਉਨ੍ਹਾਂ ਦੇ ਸੇਲ ਬਹੁਤ ਘੱਟ ਗਈ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਕਿੰਨ੍ਹੀ ਮਿਹਨਤ ਕਰਦਾ ਹੈ, ਕੋਈ ਵੀ ਆਪਣੀ ਰੋਜ਼ੀ ਰੋਟੀ ਨੂੰ ਖਰਾਬ ਕਿਉਂ ਕਰੇਗਾ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਇਹ ਸਿਖਿਆ ਹੈ ਕਿ ਕਿਸੇ ਵੀ ਮੁਸ਼ਕਿਲ ਸਮੇਂ ਵਿੱਚ ਤੁਹਾਡੇ ਨਾਲ ਸਿਰਫ ਤੁਹਾਡਾ ਪਰਿਵਾਰ ਹੀ ਸਾਥ ਦਿੰਦਾ ਹੈ। ਇਸ ਲਈ ਕੋਈ ਵੀ ਤੁਹਾਡਾ ਨਹੀਂ ਹੈ।