ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
Tiger Shroff Firing Case: ਮੁੰਬਈ ਦੇ ਜੂਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਸਪਤਾਲ ਤੋਂ ਘਰ ਪਰਤਣ 'ਤੇ ਉਨ੍ਹਾਂ ਦੀ ਪਹਿਲੀ ਤਸਵੀਰ ਅਤੇ ਵੀਡੀਓ ਸਾਹਮਣੇ ਆਈ ਹੈ।

Tiger Shroff Firing Case: ਮੁੰਬਈ ਦੇ ਜੂਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਸਪਤਾਲ ਤੋਂ ਘਰ ਪਰਤਣ 'ਤੇ ਉਨ੍ਹਾਂ ਦੀ ਪਹਿਲੀ ਤਸਵੀਰ ਅਤੇ ਵੀਡੀਓ ਸਾਹਮਣੇ ਆਈ ਹੈ।
ਤਸਵੀਰ ਵਿੱਚ ਅਦਾਕਾਰ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਅਤੇ ਪੱਟੀਆਂ ਸਾਫ਼ ਨਜ਼ਰ ਆ ਰਹੀਆਂ ਹਨ। ਇਹ ਤਸਵੀਰ ਉਸ ਸਮੇਂ ਦੀ ਹੈ, ਜਦੋਂ ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਹਾਲ-ਚਾਲ ਪੁੱਛਿਆ। ਉਪ-ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਵਾਰਦਾਤ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਟਾਈਗਰ ਸ਼੍ਰੌਫ ਦੀ ਕਾਰ ਦੇ ਬਹੁਤ ਨੇੜੇ ਆ ਕੇ ਸ਼ੀਸ਼ੇ 'ਤੇ ਲਗਭਗ 7 ਰਾਊਂਡ ਗੋਲੀਆਂ ਚਲਾਈਆਂ। ਫਾਇਰਿੰਗ ਸਮੇਂ ਡਰਾਈਵਿੰਗ ਸੀਟ 'ਤੇ ਉਨ੍ਹਾਂ ਦਾ ਡਰਾਈਵਰ ਸੀ, ਜਦਕਿ ਨਾਲ ਵਾਲੀ ਸੀਟ 'ਤੇ ਟਾਈਗਰ ਸ਼੍ਰੌਫ ਬੈਠੇ ਹੋਏ ਸਨ।
ਗੋਲੀਬਾਰੀ ਦੌਰਾਨ ਡਰਾਈਵਰ ਜ਼ਖ਼ਮੀ ਹੋ ਗਿਆ, ਜਿਸ ਨੂੰ ਟਾਈਗਰ ਸ਼੍ਰੌਫ ਆਪ ਹਸਪਤਾਲ ਲੈ ਕੇ ਪਹੁੰਚੇ। ਫਿਲਹਾਲ ਜ਼ਖ਼ਮੀ ਡਰਾਈਵਰ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਹਮਣੇ ਆਈਆਂ ਤਸਵੀਰਾਂ ਵਿੱਚ ਟਾਈਗਰ ਦੀ ਸੱਜੀ ਬਾਂਹ 'ਤੇ ਕੂਹਣੀ ਤੋਂ ਲੈ ਕੇ ਗੁੱਟ ਤੱਕ ਕ੍ਰੇਪ ਬੈਂਡੇਜ ਅਤੇ ਛਾਤੀ ਤੇ ਮੋਢੇ 'ਤੇ ਡਰੈਸਿੰਗ ਲੱਗੀ ਹੋਈ ਦਿਖਾਈ ਦੇ ਰਹੀ ਹੈ।
ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ (ਅਨਿਲ ਪੰਡਿਤ/ਅਨਮੋਲ ਬਿਸ਼ਨੋਈ) ਨੇ ਲਈ ਹੈ। ਦੂਜੇ ਪਾਸੇ, ਮੁੰਬਈ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅੰਧੇਰੀ ਵੈਸਟ ਵੱਲ ਭੱਜ ਗਏ ਸਨ, ਜਿੱਥੋਂ ਪੁਲਿਸ ਨੇ ਉਨ੍ਹਾਂ ਦੀ ਲਾਵਾਰਿਸ ਬਾਈਕ ਬਰਾਮਦ ਕਰ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੀ ਹੈ।
ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਆਧਾਰ 'ਤੇ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਜੂਹੂ ਇਲਾਕੇ ਵਿੱਚ ਸਾਰੇ ਵੀਆਈਪੀ ਅਤੇ ਫਿਲਮੀ ਸਿਤਾਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ















