ਉਰਮਿਲਾ ਮਾਤੋਂਡਕਰ ਕੋਰੋਨਾ ਪੌਜੇਟਿਵ, ਦੇਸ਼ 'ਚ 12,830 ਨਵੇਂ ਕੇਸ
ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨ੍ਹਾਂ ਨੇ ਖੁਦ ਹੀ ਅੱਜ ਖੁਲਾਸਾ ਕੀਤਾ ਕਿ ਉਹ ਕਰੋਨਵਾਇਰਸ ਤੋਂ ਪੀੜਤ ਹੈ ਤੇ ਘਰ ਵਿੱਚ ਇਕਾਂਤਵਾਸ ਵਿੱਚ ਹੈ।
ਮੁੰਬਈ: ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨ੍ਹਾਂ ਨੇ ਖੁਦ ਹੀ ਅੱਜ ਖੁਲਾਸਾ ਕੀਤਾ ਕਿ ਉਹ ਕਰੋਨਵਾਇਰਸ ਤੋਂ ਪੀੜਤ ਹੈ ਤੇ ਘਰ ਵਿੱਚ ਇਕਾਂਤਵਾਸ ਵਿੱਚ ਹੈ। ਉਰਮਿਲਾ (47) ਨੇ ਟਵਿੱਟਰ 'ਤੇ ਕਰੋਨ ਹੋਣ ਦੀ ਜਾਣਕਾਰੀ ਦਿੱਤੀ ਤੇ ਅਪੀਲ ਕੀਤੀ ਕਿ ਜੋ ਵੀ ਉਸ ਦੇ ਸੰਪਰਕ 'ਚ ਆਏ ਹਨ, ਉਹ ਆਪਣਾ ਟੈਸਟ ਜ਼ਰੂਰ ਕਰਵਾਉਣ।
I've tested positive for #COVID19
— Urmila Matondkar (@UrmilaMatondkar) October 31, 2021
I'm fine n have isolated myself in home quarantine. Requesting everyone who came in contact with me to get tested immediately.
Also humbly request all you lovely people to take care of yourselves during the Diwali festivities
ਦੱਸ ਦਈਏ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 12,830 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,42,73,300 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 446 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,58,186 ਹੋ ਗਈ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :