ਮੁੰਬਈ: ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੂੰ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜੇਟਿਵ ਆਈ ਹੈ। ਉਨ੍ਹਾਂ ਨੇ ਖੁਦ ਹੀ ਅੱਜ ਖੁਲਾਸਾ ਕੀਤਾ ਕਿ ਉਹ ਕਰੋਨਵਾਇਰਸ ਤੋਂ ਪੀੜਤ ਹੈ ਤੇ ਘਰ ਵਿੱਚ ਇਕਾਂਤਵਾਸ ਵਿੱਚ ਹੈ। ਉਰਮਿਲਾ (47) ਨੇ ਟਵਿੱਟਰ 'ਤੇ ਕਰੋਨ ਹੋਣ ਦੀ ਜਾਣਕਾਰੀ ਦਿੱਤੀ ਤੇ ਅਪੀਲ ਕੀਤੀ ਕਿ ਜੋ ਵੀ ਉਸ ਦੇ ਸੰਪਰਕ 'ਚ ਆਏ ਹਨ, ਉਹ ਆਪਣਾ ਟੈਸਟ ਜ਼ਰੂਰ ਕਰਵਾਉਣ।





ਦੱਸ ਦਈਏ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 12,830 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,42,73,300 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 446 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,58,186 ਹੋ ਗਈ ਹੈ।