ਅਦਾਕਾਰਾ ਦੇ ਫਿਲਮ ਦੀ ਸ਼ੂਟਿੰਗ ਦੌਰਾਨ ਲੱਗੀ ਗੰਭੀਰ ਸੱਟ, ਹਸਪਤਾਲ 'ਚ ਕਰਵਾਇਆ ਦਾਖਲ
Urvashi Rautela: ਫਿਲਮ ਦੀ ਸ਼ੂਟਿੰਗ ਦੌਰਾਨ ਉਰਵਸ਼ੀ ਰੌਤੇਲਾ ਨੂੰ ਗੰਭੀਰ ਸੱਟਾਂ ਲੱਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੂੰ ਹੈਦਰਾਬਾਦ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Urvashi Rautela Hospitalized: ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਉਰਵਸ਼ੀ ਰੌਤੇਲਾ ਨੂੰ ਕਾਫੀ ਸੱਟ ਲੱਗ ਗਈ ਹੈ। ਅਦਾਕਾਰਾ ਦੇ ਹੱਥ 'ਚ ਜ਼ਬਰਦਸਤ ਫਰੈਕਚਰ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਹੈਦਰਾਬਾਦ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਅਦਾਕਾਰਾ ਦਾ ਇਲਾਜ ਚੱਲ ਰਿਹਾ ਹੈ।
ਦਰਅਸਲ, ਫ੍ਰੀ ਪ੍ਰੈੱਸ ਜਰਨਲ ਦੀ ਰਿਪੋਰਟ ਮੁਤਾਬਕ ਉਰਵਸ਼ੀ ਹੈਦਰਾਬਾਦ 'ਚ ਨੰਦਾਮੁਰੀ ਬਾਲਕ੍ਰਿਸ਼ਣ ਦੀ ਆਉਣ ਵਾਲੀ ਤੇਲਗੂ ਫਿਲਮ NBK 109 'ਤੇ ਕੰਮ ਕਰ ਰਹੀ ਹੈ। ਇਸ ਫਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਉਸ ਨੂੰ ਸੱਟ ਲੱਗ ਗਈ ਹੈ। ਨਿਊਜ਼ ਪੋਰਟਲ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਉਰਵਸ਼ੀ ਦੀ ਟੀਮ ਨੇ ਵੀ ਉਸ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਨੂੰ 'ਜ਼ਬਰਦਸਤ' ਫਰੈਕਚਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਇਸ ਸਮੇਂ ਕਾਫੀ ਦਰਦ 'ਚ ਹੈ ਪਰ ਉਸ ਦਾ ਹਰ ਤਰ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਨੰਦਾਮੁਰੀ ਬਾਲਕ੍ਰਿਸ਼ਣ ਦੀ NBK 109 ਨਵੰਬਰ 2023 ਵਿੱਚ ਫਲੋਰ 'ਤੇ ਚਲੀ ਗਈ ਸੀ। ਕੋਲੀ ਦੁਆਰਾ ਨਿਰਦੇਸ਼ਿਤ ਇਸ ਫਿਲਮ ਵਿੱਚ ਦੁਲਕਰ ਸਲਮਾਨ ਅਤੇ ਪ੍ਰਕਾਸ਼ ਰਾਜ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।
View this post on Instagram