Urvashi Rautela: ਉਰਵਸ਼ੀ ਰੌਤੇਲਾ ਨੂੰ ਭਾਰਤ-ਪਾਕਿ ਮੈਚ ਦੇਖਣਾ ਪਿਆ ਮਹਿੰਗਾ, ਨਰਿੰਦਰ ਮੋਦੀ ਸਟੇਡੀਅਮ 'ਚ ਗੁਆਚਿਆ 24 ਕੈਰਟ ਵਾਲਾ IPhone
Urvashi Rautela: ਉਰਵਸ਼ੀ ਰੌਤੇਲਾ ਨੂੰ ਭਾਰਤ-ਪਾਕਿ ਮੈਚ ਦੇਖਣਾ ਪਿਆ ਮਹਿੰਗਾ, ਨਰਿੰਦਰ ਮੋਦੀ ਸਟੇਡੀਅਮ 'ਚ ਗੁਆਚਿਆ 24 ਕੈਰਟ ਵਾਲਾ IPhone
Urvashi Rautela Lost 24 carat iphone In Narendra Modi Stadium: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਭਾਰਤ ਅਤੇ ਪਾਕਿਸਤਾਨ ਦਾ ਮੈਚ ਵੇਖਣ ਲਈ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਪੁੱਜੀ ਸੀ। ਇਸ ਦੌਰਾਨ ਉਸ ਨੇ ਭਾਰਤ-ਪਾਕਿ ਮੈਚ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ। ਹਾਲਾਂਕਿ ਇਸ ਦੌਰਾਨ ਅਦਾਕਾਰਾ ਦਾ ਵੱਡਾ ਨੁਕਸਾਨ ਹੋ ਗਿਆ।
ਦਰਅਸਲ, ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਨਰਿੰਦਰ ਮੋਦੀ ਸਟੇਡੀਅਮ ਵਿੱਚ ਮੇਰਾ 24 ਕੈਰੇਟ ਦਾ ਰੀਅਲ ਗੋਲਡ ਆਈ ਫ਼ੋਨ ਗੁਆਚ ਗਿਆ, 🏟️ ਜੇਕਰ ਕਿਸੇ ਨੂੰ ਇਹ ਪਤਾ ਲੱਗਦਾ ਹੈ ਤਾਂ ਕਿਰਪਾ ਕਰਕੇ ਮਦਦ ਕਰੋ। ਜਲਦ ਤੋਂ ਜਲਦ ਮੇਰੇ ਨਾਲ ਸੰਪਰਕ ਕਰੋ! 🙏 #LostPhone...
View this post on Instagram
ਦੱਸ ਦੇਈਏ ਕਿ ਇਸ ਦੌਰਾਨ ਉਰਵਸ਼ੀ ਨੂੰ ਮੈਦਾਨ 'ਚ ਦੇਖ ਕੇ ਪ੍ਰਸ਼ੰਸਕਾਂ ਨੇ ਕਾਫੀ ਦਿਲਚਸਪ ਪ੍ਰਤੀਕਿਰਿਆਵਾਂ ਦਿੱਤੀਆਂ। ਉਰਵਸ਼ੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਉਰਵਸ਼ੀ ਰੌਤੇਲਾ ਨੂੰ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਨਾਂਅ ਤੇ ਕਮੈਂਟ ਕਰ ਛੇੜਿਆ ਵੀ ਗਿਆ।
ਦੱਸ ਦੇਈਏ ਕਿ ਉਰਵਸ਼ੀ ਰੌਤੇਲਾ ਆਪਣੇ ਇੰਟਰਵਿਊ ਤੋਂ ਬਾਅਦ ਰਿਸ਼ਭ ਪੰਤ ਨੂੰ ਲੈ ਕੇ ਚਰਚਾ ਵਿੱਚ ਆਈ ਸੀ। ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਰਤੀ ਅਦਾਕਾਰਾ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਬਾਰੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਦੋਵਾਂ ਕ੍ਰਿਕਟਰਾਂ ਬਾਰੇ ਕੁਝ ਵੀ ਪੁਸ਼ਟੀ ਨਹੀਂ ਹੋ ਸਕੀ। ਦੱਸ ਦੇਈਏ ਕਿ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਵਿਸ਼ਵ ਕੱਪ ਦਾ ਹਿੱਸਾ ਨਹੀਂ ਹਨ। ਕਾਰ ਹਾਦਸੇ ਤੋਂ ਬਾਅਦ ਰਿਸ਼ਭ ਪੰਤ ਕ੍ਰਿਕਟ ਤੋਂ ਦੂਰ ਹਨ। ਹਾਲਾਂਕਿ ਹੁਣ ਉਹ ਕਾਫੀ ਹੱਦ ਤੱਕ ਠੀਕ ਹੋ ਗਿਆ ਹੈ। ਉਸ ਨੂੰ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਅਭਿਆਸ ਮੈਚ ਖੇਡਦੇ ਵੀ ਦੇਖਿਆ ਗਿਆ । ਪਾਕਿਸਤਾਨੀ ਸਟਾਰ ਤੇਜ਼ ਗੇਂਦਬਾਜ਼ ਵਿਸ਼ਵ ਕੱਪ ਤੋਂ ਪਹਿਲਾਂ ਖੇਡੇ ਗਏ ਏਸ਼ੀਆ ਕੱਪ ਦੌਰਾਨ ਜ਼ਖ਼ਮੀ ਹੋ ਗਿਆ ਸੀ, ਜਿਸ ਕਾਰਨ ਉਹ ਵਿਸ਼ਵ ਕੱਪ ਦਾ ਹਿੱਸਾ ਨਹੀਂ ਬਣ ਸਕਿਆ ਸੀ।