Urvashi Rautela: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਪਿਛਲੇ ਕੁਝ ਸਮੇਂ ਤੋਂ ਆਪਣੇ ਪ੍ਰਾਈਵੇਟ ਵੀਡੀਓ ਲੀਕ ਮਾਮਲੇ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਜਦੋਂ ਅਦਾਕਾਰਾ ਦਾ ਨਿੱਜੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਇਆ ਤਾਂ ਹਰ ਪਾਸੇ ਤਹਿਲਕਾ ਮੱਚ ਗਿਆ। ਜਿਸ ਉੱਪਰ ਯੂਜ਼ਰਸ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਹੁਣ ਅਦਾਕਾਰਾ ਨੇ ਇਸ ਲੀਕ ਹੋਏ ਬਾਥਰੂਮ ਵੀਡੀਓ ਦੀ ਸੱਚਾਈ ਦੱਸ ਦਿੱਤੀ ਹੈ।

ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਪ੍ਰਸ਼ੰਸਕਾਂ ਲਈ ਉਸ ਦੀਆਂ ਫੋਟੋਆਂ ਅਤੇ ਵੀਡੀਓਜ਼ ਤੋਂ ਅੱਖਾਂ ਹਟਾਉਣਾ ਮੁਸ਼ਕਲ ਹੋ ਜਾਂਦਾ ਹੈ। ਉਸ ਦੀਆਂ ਵੀਡੀਓਜ਼ ਹਰ ਰੋਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਅਦਾਕਾਰਾ ਦਾ ਇੱਕ ਬਾਥਰੂਮ ਵੀਡੀਓ ਵੀ ਸਾਹਮਣੇ ਆਇਆ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਯੂਜ਼ਰਸ ਨੇ ਕਾਫੀ ਸ਼ੇਅਰ ਕੀਤਾ ਹੈ। ਕੁਝ ਲੋਕ ਇਸ ਨੂੰ ਪਬਲੀਸਿਟੀ ਸਟੰਟ ਵੀ ਕਹਿ ਰਹੇ ਸਨ। ਹੁਣ ਅਦਾਕਾਰਾ ਨੇ ਆਪਣੀ ਆਉਣ ਵਾਲੀ ਫਿਲਮ ਦੀ ਪੋਸਟ ਸ਼ੇਅਰ ਕਰਕੇ ਇਸ ਵੀਡੀਓ ਦੀ ਸੱਚਾਈ ਦੱਸੀ ਹੈ।

ਹਾਲ ਹੀ ਵਿੱਚ, ਉਰਵਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਆਉਣ ਵਾਲੀ ਫਿਲਮ ਘੁਸਪੈਠੀਆ ਦੀ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ 'ਚ ਉਰਵਸ਼ੀ ਰੌਤੇਲਾ ਨਜ਼ਰ ਆ ਰਹੀ ਹੈ। ਇਸ ਪੋਸਟਰ ਦੇ ਨਾਲ ਹੀ ਅਦਾਕਾਰਾ ਨੇ ਕੈਪਸ਼ਨ ਦਿੱਤਾ ਸੀ, ਇੱਥੇ ਕੋਈ ਵੀ ਸੁਰੱਖਿਅਤ ਨਹੀਂ, ਨਾ ਅਸੀਂ, ਨਾ ਤੁਸੀਂ, ਨਾ ਹੀ ਸਾਡੇ ਰਾਜ਼! ਇਸ ਪੋਸਟ ਦੇ ਨਾਲ ਹੀ ਉਰਵਸ਼ੀ ਰੌਤੇਲਾ ਨੇ ਆਪਣੀ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਦੀ ਜਾਣਕਾਰੀ ਵੀ ਦਿੱਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।